Skip to main content

Gee 98News

ਵੱਡੀ ਖ਼ਬਰ…ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨ ਪੁਰਾਣੇ ਕਤਲ ਕੇਸ ਵਿੱਚ ਗ੍ਰਿਫਤਾਰ

-ਅਮਰੀਕਾ ਤੋਂ ਡਿਪੋਰਟ ਹੋਣ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਨੇ ਪੁਰਾਣੇ ਕਤਲ ਕੇਸ ਦੇ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ ਪਾਸੇ ਸਮੁੱਚੇ ਪੰਜਾਬ ਵਿੱਚ ਡਿਪੋਰਟ ਹੋਣ ਵਾਲੇ ਨੌਜਵਾਨਾਂ ਦੇ ਹੱਕ ‘ਚ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਉੱਥੇ ਅਮਰੀਕਾ ਤੋਂ ਡਿਪੋਰਟ ਹੋਣ ਵਾਲੇ ਪੰਜਾਬ ਦੇ ਨੌਜਵਾਨਾਂ ਦਾ ਪੰਜਾਬ ਪੁਲਿਸ ਵੱਲੋਂ ਪਿਛਲਾ ਸਾਰਾ ਰਿਕਾਰਡ ਖੰਘਾਲਿਆ ਗਿਆ ਹੈ ਜਿਸ ਤਹਿਤ ਕਿਸੇ ਵੀ ਜੁਰਮ ਵਿੱਚ ਲੋੜੀਂਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਟਿਆਲਾ ਨਾਲ ਸੰਬੰਧਿਤ ਦੋ ਨੌਜਵਾਨ ਪ੍ਰਦੀਪ ਸਿੰਘ ਅਤੇ ਸੰਦੀਪ ਸਿੰਘ ਨੂੰ ਰਾਜਪੁਰਾ ਥਾਣਾ ਵਿਖੇ ਦਰਜ ਹੋਏ ਮੁਕੱਦਮੇ 175/23 ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ ਪੁਲਿਸ ਨੇ ਦੋਵਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!