Gee 98News

ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ

ਚੰਡੀਗੜ੍ਹ,17 ਫਰਵਰੀ, Gee98 news service

-ਅਮਰੀਕਾ ਤੋਂ ਡਿਪੋਰਟ ਹੋਣ ਵਾਲੇ ਭਾਰਤੀਆਂ ਦਾ ਅਪਰਾਧਿਕ ਪਿਛੋਕੜ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਵੱਲੋਂ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਹਿਲਾਂ ਪਟਿਆਲਾ ਦੇ ਰਾਜਪੁਰਾ ਨਾਲ ਸੰਬੰਧਿਤ ਦੋ ਨੌਜਵਾਨਾਂ ਨੂੰ ਪਟਿਆਲਾ ਪੁਲਿਸ ਨੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਤੀਜ਼ੇ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜੇ ਭਾਰਤੀਆਂ ਵਿੱਚ ਸ਼ਾਮਿਲ ਹਰਿਆਣਾ ਦੇ ਕੁਰੂਕਸ਼ੇਤਰ ਦੇ ਇੱਕ ਨੌਜਵਾਨ ਨੂੰ ਪੋਕਸੋ ਐਕਟ ਤਹਿਤ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਿਆਣਾ ਦਾ ਇੱਕ ਨੌਜਵਾਨ, ਜਿਸਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਕੱਲ੍ਹ ਰਾਤ ਭਾਰਤ ਵਾਪਸ ਆਇਆ ਸੀ, ਉਹ ਪੋਕਸੋ ਐਕਟ ਤਹਿਤ ਦਰਜ ਮਾਮਲੇ ਵਿੱਚ ਮੁਲਜ਼ਮ ਪਾਇਆ ਗਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਇਹ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ, ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੌਜਵਾਨ ‘ਤੇ 2022 ਵਿੱਚ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਇਲਜ਼ਾਮ ਸੀ। ਜਦੋਂ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਤਾਂ ਉਹ 2022 ਵਿੱਚ ਹੀ ਵਿਦੇਸ਼ ਚਲਾ ਗਿਆ। ਜ਼ਿਕਰਯੋਗ ਹੈ ਕਿ ਬੀਤੀ ਰਾਤ 112 ਭਾਰਤੀ ਲੋਕਾਂ ਨੂੰ ਲੈਕੇ ਅਮਰੀਕੀ ਫੌਜ ਦਾ ਜਹਾਜ਼ C-17A ਗਲੋਬਮਾਸਟਰ ਅੰਮ੍ਰਿਤਸਰ ਦੀ ਜ਼ਮੀਨ ‘ਤੇ ਉੱਤਰਿਆ। ਅਮਰੀਕਾ ਤੋਂ ਵਾਪਿਸ ਆਉਣ ਵਾਲੇ ਭਾਰਤੀਆਂ ਦੇ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ।

error: Content is protected !!