Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੜੇ ਬੇਆਬਰੂ ਹੋ ਕਰ ਤੇਰੇ ਕੂਚੇ ਸੇ ਹਮ ਨਿਕਲੇ…ਧਾਮੀ ਨੇ ਕਿਉਂ ਦਿੱਤਾ ਪ੍ਰਧਾਨਗੀ ਤੋਂ ਅਸਤੀਫ਼ਾ…ਪੜ੍ਹੋ ਖ਼ਬਰ…!

Nirmal Pandori by Nirmal Pandori
02/17/2025
in ਪੰਜਾਬ
Reading Time: 1 min read
A A
0
ਧਾਮੀ ਨੂੰ ਛੱਡਣੀ ਪਵੇਗੀ ਐਸਜੀਪੀਸੀ ਦੀ ਪ੍ਰਧਾਨਗੀ…ਪੜੋ ਕੌਣ ਹੋ ਸਕਦੈ ਐਸਜੀਪੀਸੀ ਦਾ ਨਵਾਂ ਪ੍ਰਧਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਫਰਵਰੀ, Gee98 news service

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਤੋਂ ਬਾਅਦ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਖੁੱਲ੍ਹੇਆਮ ਵਿਰੋਧ ਕੀਤੇ ਜਾਣ ਦੀ ਇੱਕ ਪੋਸਟ ਨੇ ਇਹ ਸਾਫ਼ ਕਰ ਦਿੱਤਾ ਸੀ ਕਿ ਹੁਣ ਜਾਂ ਤਾਂ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇਣਗੇ ਜਾਂ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਤਰੀਕੇ ਤੋਂ ਕਾਫ਼ੀ ਖਫਾ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਲਬ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਸੀ ਅਤੇ ਆਉਂਦੇ ਕੁਝ ਦਿਨਾਂ ਵਿੱਚ ਧਾਮੀ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤੇ ਜਾਣਾ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਅਕਾਲ ਤਖਤ ਸਾਹਿਬ ਵੱਲੋਂ ਸੱਤ ਮੈਂਬਰੀ ਕਮੇਟੀ ਦੇ ਗਠਨ ਦੇ ਬਾਵਜੂਦ ਵੀ ਅਕਾਲੀ ਦਲ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾ ਰਹੀ ਭਰਤੀ ਦੇ ਮਾਮਲੇ ਵਿੱਚ ਵੀ ਹਰਜਿੰਦਰ ਸਿੰਘ ਧਾਮੀ ‘ਤੇ ਸਵਾਲ ਉੱਠ ਰਹੇ ਸਨ ਕਿਉਂਕਿ ਉਹ ਇਸ ਕਮੇਟੀ ਦੀ ਅਗਵਾਈ ਕਰ ਰਹੇ ਸਨ। ਚਰਚਾ ਇਹ ਵੀ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਇਹ ਬਾਖ਼ੂਬੀ ਪਤਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਤੋਂ ਬਾਅਦ ਉਹ ਸਵਾਲਾਂ ਦੇ ਘੇਰੇ ਵਿੱਚ ਆਉਣਗੇ ਪ੍ਰੰਤੂ ਇਸ ਦੇ ਬਾਵਜੂਦ “ਕਿਸੇ ਦੀ ਵਫਾਦਾਰੀ ਦੀ ਚਰਮ ਸੀਮਾ” ‘ਤੇ ਜਾਂਦੇ ਹੋਏ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਫੈਸਲਾ ਲਿਆ। ਹੁਣ ਜਦੋਂ ਕਿ ਬੀਤੇ ਦੋ ਦਿਨਾਂ ਤੋਂ ਇਹ ਸਪੱਸ਼ਟ ਹੁੰਦਾ ਜਾ ਰਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਮੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੀ ਜਾਵੇਗੀ ਤਾਂ ਖੁਦ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਹਰਜਿੰਦਰ ਸਿੰਘ ਧਾਮੀ ਨੇ ਸੱਤ ਮੈਂਬਰੀ ਕਮੇਟੀ ਦੀਆਂ ਜ਼ਿੰਮੇਵਾਰੀਆਂ ਤੋਂ ਵੀ ਫਾਰਗ ਕਰਨ ਦੀ ਬੇਨਤੀ ਕੀਤੀ ਹੈ। ਦੂਜੇ ਪਾਸੇ ਇਹ ਵੱਡਾ ਸਵਾਲ ਅਜੇ ਵੀ ਖੜਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਮਾਮਲੇ ‘ਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਗਲਾ ਕੀ ਐਕਸ਼ਨ ਲਿਆ ਜਾਵੇਗਾ ? ਕੀ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨਾਲ ਗਿਆਨੀ ਹਰਪ੍ਰੀਤ ਸਿੰਘ ਦਾ ਮੁੱਦਾ ਖਤਮ ਹੋ ਜਾਵੇਗਾ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#sgpc#hsgpc#simranjitsinghmann
Previous Post

ਬੱਸ ਸਟੈਂਡ ਬੰਦ ਕਰਕੇ ਵਿਧਾਨ ਸਭਾ ਦਾ ਕਰਾਂਗੇ ਘਿਰਾਓ…PRTC ਕਾਮਿਆਂ ਦੀ ਚਿਤਾਵਨੀ

Next Post

ਪੁਲਿਸ ਨੇ ਚੂੜੀ ਕਸੀ ਤਾਂ ਪਤਾ ਲੱਗਿਐ ਕਿ AAP ਆਗੂ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਪਤਨੀ ਦਾ ਕਤਲ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post

ਪੁਲਿਸ ਨੇ ਚੂੜੀ ਕਸੀ ਤਾਂ ਪਤਾ ਲੱਗਿਐ ਕਿ AAP ਆਗੂ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਪਤਨੀ ਦਾ ਕਤਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend