Gee 98News

ਪੁਲ ਤੋਂ ਡਰੇਨ ‘ਚ ਡਿੱਗੀ ਬੱਸ…5 ਸਵਾਰੀਆਂ ਦੀ ਮੌਤ ਤੇ ਕਈ ਜ਼ਖ਼ਮੀ

ਚੰਡੀਗੜ੍ਹ,18 ਫਰਵਰੀ, Gee98 news service

-ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸੇ ਵਿੱਚ ਪੰਜ ਦੇ ਕਰੀਬ ਸਵਾਰੀਆਂ ਦੀ ਮੌਤ ਅਤੇ 30 ਤੋਂ ਵਧੇਰੇ ਜ਼ਖਮੀ ਹੋਣ ਦੀ ਖ਼ਬਰ ਹੈ। ਨਿਊ ਦੀਪ ਬੱਸ ਸਰਵਿਸ ਦੀ ਇਹ ਪ੍ਰਾਈਵੇਟ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ, ਰਸਤੇ ਵਿੱਚ ਇੱਕ ਡਰੇਨ ਦੇ ਪੁਲ ‘ਤੇ ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਪੁਲ ਦੀ ਰੇਲਿੰਗ ਤੋੜਦੇ ਹੋਏ ਨਾਲੇ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਦਾ ਕੰਮ ਚੱਲ ਰਿਹਾ ਹੈ। ਮੌਕੇ ‘ਤੇ ਪੁੱਜੇ ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਹੁਣ ਤੱਕ ਪੰਜ ਲਾਸ਼ਾਂ ਮਿਲੀਆਂ ਹਨ ਜਦਕਿ 30 ਤੋਂ ਵਧੇਰੇ ਸਵਾਰੀਆਂ ਜ਼ਖਮੀ ਹੋਈਆਂ ਹਨ।

error: Content is protected !!