Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਅੰਗਹੀਣ, ਅਪਾਹਜ, ਅਪੰਗ, ਵਿਕਲਾਂਗ ਸ਼ਬਦ ਨਹੀਂ ਵਰਤਣੇ…ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ

Nirmal Pandori by Nirmal Pandori
02/19/2025
in ਪੰਜਾਬ
Reading Time: 1 min read
A A
0
…ਹੁਣ ਅੰਗਹੀਣ, ਅਪਾਹਜ, ਅਪੰਗ, ਵਿਕਲਾਂਗ ਸ਼ਬਦ ਨਹੀਂ ਵਰਤਣੇ…ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਫਰਵਰੀ, Gee98 news service

-ਦਿਮਾਗੀ ਤੌਰ ‘ਤੇ ਆਮ ਵਿਅਕਤੀਆਂ ਨਾਲੋਂ ਵਿਲੱਖਣ ਸਮਰੱਥਾ ਵਾਲੇ ਅਤੇ ਸਰੀਰਕ ਤੌਰ ‘ਤੇ ਅੰਗਾਂ ਵਿੱਚ ਕਮੀ ਵਾਲੇ ਵਿਅਕਤੀਆਂ ਲਈ ਹੁਣ ਅਪਾਹਜ, ਅਪੰਗ, ਵਿਕਲਾਂਗ ਵਰਗੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਪੰਜਾਬ ਸਰਕਾਰ ਨੇ ਸਰਕਾਰੀ ਸੰਚਾਰ ਅਤੇ ਦਸਤਾਵੇਜ਼ਾਂ ਵਿੱਚ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਲਈ ਢੁਕਵੀਂ ਅਤੇ ਸੰਵੇਦਨਸ਼ੀਲ ਸ਼ਬਦਾਂ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਇੱਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਵਿਲੱਖਣ ਸਮਰੱਥਾ ਵਾਲੇ ਇਹਨਾਂ ਵਿਅਕਤੀਆਂ ਲਈ ਪਹਿਲਾਂ ਵਰਤੇ ਜਾਂਦੇ ਅਪ੍ਰਵਾਨ ਸ਼ਬਦਾਂ ਦੀ ਥਾਂ ਸਤਿਕਾਰਯੋਗ ਸ਼ਬਦਾਂ ਦੀ ਵਰਤੋਂ ਕੀਤੀ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਵਿਅਕਤੀਆਂ ਲਈ ਅਪਾਹਜ ਜਾਂ ਵਿਕਲਾਂਗ ਜਾਂ ਅਜਿਹੇ ਹੋਰ ਮੇਲ ਖਾਂਦੇ ਸ਼ਬਦਾਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕੀਤੀ ਜਾਵੇ। ਇਹਨਾਂ ਸ਼ਬਦਾਂ ਦੀ ਥਾਂ ਦਿਵਆਂਗ ਜਾਂ ਦਿਵਆਂਗਜਨ ਸ਼ਬਦਾਂ ਦੀ ਵਰਤੋਂ ਕੀਤੀ ਜਾਵੇ। ਇਸੇ ਤਰ੍ਹਾਂ “ਮੈਂਟਲੀ ਰਿਟਾਰਡ” ਸ਼ਬਦ ਦੀ ਥਾਂ “ਬੌਧਿਕ ਸਮਰੱਥਾ ਵਾਲੇ ਜਾਂ ਇੰਟਲੈਕਚੁਅਲ ਡਿਸੇਏਬਲਿਟੀ” ਵਰਤਿਆ ਜਾਵੇ। ਇਸੇ ਤਰ੍ਹਾਂ ਗੂੰਗਾ ਅਤੇ ਬੋਲਾ (ਡੈਫ ਐਂਡ ਡੰਬ) ਦੀ ਥਾਂ ‘ਤੇ “ਸੁਨਣ ਪੱਖੋਂ ਵਿਲੱਖਣ ਸਮਰੱਥਾ ਵਾਲੇ ਜਾਂ ਹੀਅਰਿੰਗ ਐਂਡ ਸਪੀਚ” ਸ਼ਬਦ ਵਰਤਿਆ ਜਾਵੇਗਾ। ਪੰਜਾਬ ਦੇ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ਨੂੰ ਇਹਨਾਂ ਤਬਦੀਲੀਆਂ ਨੂੰ ਤੁਰੰਤ ਪ੍ਰਭਾਵ ਨਾਲ ਅਪਣਾਉਣ ਅਤੇ ਵਿਲੱਖਣ ਸਮਰੱਥਾ ਵਾਲੇ ਨਾਗਰਿਕਾਂ ਪ੍ਰਤੀ ਸੰਵੇਦਨਸ਼ੀਲ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਦੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਵੀ ਇਸ ਸੰਬੰਧ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 2016 ਵਿੱਚ ਪਾਸ ਕੀਤੇ ਗਏ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਐਕਟ- 2016 ਅਤੇ ਰਾਜਾਂ ਨੂੰ ਸਤਿਕਾਰਯੋਗ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਸਨ ਪ੍ਰੰਤੂ ਇਸ ਦੇ ਬਾਵਜੂਦ ਵੀ ਕਈ ਸਰਕਾਰੀ ਅਤੇ ਨਿੱਜੀ ਅਦਾਰਿਆਂ ਵੱਲੋਂ ਅਜੇ ਵੀ ਪੁਰਾਣੇ ਸ਼ਬਦ ਹੀ ਵਰਤੇ ਜਾ ਰਹੇ ਹਨ ਜਿਸ ਨੂੰ ਖਤਮ ਕਰਨ ਲਈ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਠੋਸ ਕਦਮ ਚੁੱਕੇ ਹਨ। ਵਿਲੱਖਣ ਸਮਰੱਥਾ ਵਾਲੇ ਇਹਨਾਂ ਵਿਅਕਤੀਆਂ ਲਈ ਅਪਾਹਜ, ਅਪੰਗ, ਅੰਗਹੀਣ ਵਰਗੇ ਸ਼ਬਦਾਂ ਦੀ ਵਰਤੋਂ ਸਬੰਧੀ ਮੰਨਿਆ ਜਾਂਦਾ ਹੈ ਕਿ ਭਾਸ਼ਾ ਸਿਰਫ ਪ੍ਰਗਟਾਵੇ ਦਾ ਮਾਧਿਅਮ ਨਹੀਂ ਸਗੋਂ ਇਹ ਸਮਾਜ ਦੀ ਸੋਚ ਨੂੰ ਵੀ ਦਰਸਾਉਂਦੀ ਹੈ। ਇਸ ਲਈ ਵਿਸ਼ੇਸ਼ ਸਮਰੱਥਾ ਵਾਲੇ ਵਿਅਕਤੀਆਂ ਦੇ ਸਵੈਮਾਨ ਅਤੇ ਮਾਣ ਨੂੰ ਬਣਾਈ ਰੱਖਣ ਲਈ ਉਹਨਾਂ ਲਈ ਸਹੀ ਅਤੇ ਸਤਿਕਾਰਯੋਗ ਸ਼ਬਦਾਂ ਦੀ ਵਰਤੋਂ ਕਰਨੀ ਜ਼ਰੂਰੀ ਹੈ। ਇਸ ਲਈ ਜੇਕਰ ਹੁਣ ਕੋਈ ਵਿਅਕਤੀ ਵਿਲੱਖਣ ਸਮਰੱਥਾ ਵਾਲੇ ਇਹਨਾਂ ਵਿਅਕਤੀਆਂ ਦਾ ਬੋਲਚਾਲ ਜਾਂ ਲਿਖਤੀ ਤੌਰ ‘ਤੇ ਜ਼ਿਕਰ ਕਰਦਾ ਹੈ ਤਾਂ ਉਸ ਲਈ ਪਹਿਲਾਂ ਵਰਤੇ ਜਾਂਦੇ ਸ਼ਬਦਾਂ ਦੀ ਥਾਂ ‘ਤੇ ਸਿਰਫ “ਦਿਵਆਂਗ ਜਾਂ ਦਿਵਿਆਂਗਜਨ” ਸ਼ਬਦ ਹੀ ਵਰਤੇ ਜਾਣੇ ਚਾਹੀਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

Next Post

ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP

ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend