Gee 98News

ਭ੍ਰਿਸ਼ਟਾਚਾਰ…SSP ਨੇ SHO ਨੂੰ ਸਸਪੈਂਡ ਕਰਕੇ ਕੀਤਾ ਲਾਈਨ ਹਾਜ਼ਰ

ਚੰਡੀਗੜ੍ਹ, 20 ਫਰਵਰੀ, Gee98 news service

-SHO ਵੱਲੋਂ ਭ੍ਰਿਸ਼ਟਾਚਾਰ ਦਾ ਇੱਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਨੇ ਥਾਣਾ ਸਿਟੀ ਮਲੋਟ ਦੀ ਮਹਿਲਾ ਐਸਐਚਓ ਸਬ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਸਸਪੈਂਡ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਐਸਐਚਓ ਵੱਲੋਂ ਇੱਕ ਕੇਸ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਐਸਐਸਪੀ ਨੂੰ ਮਿਲੀ ਜਿਸ ਤੋਂ ਬਾਅਦ ਉਸ ਦੇ ਖਿਲਾਫ਼ ਉਕਤ ਕਾਰਵਾਈ ਕੀਤੀ ਗਈ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਦੀਆਂ ਦੋ ਕਾਰਾਂ ਦਾ ਇੱਕ ਮਾਮਲਾ ਸੁਰਖੀਆਂ ਵਿੱਚ ਆਇਆ ਸੀ। ਇਸ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਦੀ SSP ਤੱਕ ਪੁੱਜੀ ਤਾਂ ਐਸ.ਐਸ.ਪੀ. ਨੇ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਕਾਰਵਾਈ ਮੁੱਢਲੀ ਜਾਂਚ ਉਪਰੰਤ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ।

error: Content is protected !!