Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਕੈਨੇਡਾ ਵਾਲੇ ਵੀ ਹਵਾਈ ਅੱਡੇ ਤੋਂ ਹੀ ਖੋਟੇ ਪੈਸੇ ਵਾਂਗੂੰ ਵਾਪਸ ਮੋੜਨਗੇ…7 ਹਜ਼ਾਰ ਵਿਜ਼ਟਰ ਅਤੇ ਸਟੱਡੀ ਵੀਜ਼ਾ ਰੱਦ

Nirmal Pandori by Nirmal Pandori
02/26/2025
in ਪੰਜਾਬ
Reading Time: 1 min read
A A
0
ਕੈਨੇਡਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਸਟੱਡੀ ਪਰਮਿਟ ਜਾਰੀ ਕਰਨ ਲਈ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਫਰਵਰੀ, Gee98 News service

-ਪਰਵਾਸੀਆਂ ਲਈ ਨਵੇਂ ਨਿਯਮਾਂ ਤੋਂ ਬਾਅਦ ਕੈਨੇਡਾ ਨੇ ਵੀ ਹੁਣ ਧੜਾਧੜ ਵੀਜੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।‌ ਨਵੇਂ ਨਿਯਮਾਂ ਮੁਤਾਬਕ ਜੇਕਰ ਕੈਨੇਡਾ ਪੁੱਜਣ ਵਾਲੇ ਕਿਸੇ ਵਿਅਕਤੀ ਦਾ ਮਕਸਦ ਸਪੱਸ਼ਟ ਨਹੀਂ ਹੋਵੇਗਾ ਤਾਂ ਉਸਨੂੰ ਹਵਾਈ ਅੱਡੇ ਤੋਂ ਹੀ ਵਾਪਸੀ ਦਾ ਜਹਾਜ਼ ਚੜਾ ਦਿੱਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕੈਨੇਡਾ ਛੱਡਣ ਦੇ ਨੋਟਿਸ ਜਾਰੀ ਕੀਤੇ ਜਾਣਗੇ ਜੋ ਪੜ੍ਹਾਈ ਮੁਕੰਮਲ ਕਰਨ ਮਗਰੋਂ ਵਰਕ ਪਰਮਿਟ ਹਾਸਲ ਕਰਨ ਵਿਚ ਅਸਫ਼ਲ ਰਹੇ। ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਵੱਲੋਂ ਬਾਰਡਰ ਅਫ਼ਸਰਾਂ ਨੂੰ ਟੈਂਪਰੇਰੀ ਰੈਜ਼ੀਡੈਂਟ ਵੀਜ਼ੇ ਰੱਦ ਕਰਨ ਦੀਆਂ ਤਾਕਤਾਂ ਦਿੱਤੀਆਂ ਗਈਆਂ ਹਨ ਜਿਨਾਂ ਦਾ ਅਸਰ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਤਾਜ਼ਾ ਰਿਪੋਰਟ ਮੁਤਾਬਕ ਸੀ.ਬੀ.ਐਸ.ਏ. ਵਾਲੇ 7 ਹਜ਼ਾਰ ਵਿਜ਼ਟਰ ਅਤੇ ਸਟੱਡੀ ਵੀਜ਼ਾ ਰੱਦ ਕਰ ਚੁੱਕੇ ਹਨ। ਆਰਜ਼ੀ ਵੀਜ਼ਾ ‘ਤੇ ਕੈਨੇਡਾ ਪੁੱਜੇ ਪਰ ਪਰਮਾਨੈਂਟ ਰੈਜ਼ੀਡੈਂਸੀ ਹਾਸਲ ਕਰਨ ਵਾਲਿਆਂ ‘ਤੇ ਵੀ ਇੰਮੀਗ੍ਰੇਸ਼ਨ ਵਾਲਿਆਂ ਦੀ ਬਾਜ਼ ਅੱਖ ਹੈ ਅਤੇ ਸ਼ੱਕ ਦੇ ਘੇਰੇ ਵਿਚ ਆਉਣ ਵਾਲੇ ਪੀ.ਆਰ. ਕਾਰਡ ਵੀ ਰੱਦ ਕਰ ਦਿਤੇ ਜਾਣਗੇ। ਜੇਕਰ ਕੈਨੇਡਾ ਵਿਚਲੇ ਭਾਰਤੀਆਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਕੈਨੇਡਾ ਵਿਚ 4 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ ਜਦਕਿ 3 ਲੱਖ 70 ਹਜ਼ਾਰ ਭਾਰਤੀ ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਪੁੱਜੇ।ਇਸ ਤੋਂ ਇਲਾਵਾ ਵਰਕ ਪਰਮਿਟ ਵਾਲਿਆਂ ਦੀ ਗਿਣਤੀ ਵੀ 3 ਲੱਖ ਤੋਂ ਉਤੇ ਦੱਸੀ ਜਾ ਰਹੀ ਹੈ ਜਿਨ੍ਹਾਂ ਵਿਚੋਂ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਨੇੜ ਭਵਿੱਖ ਵਿਚ ਖ਼ਤਮ ਹੋਣ ਵਾਲੇ ਹਨ। ਇੰਮੀਗ੍ਰੇਸ਼ਨ ਮਾਹਿਰਾਂ ਮੁਤਾਬਕ ਕੈਨੇਡੀਅਨ ਵਿਦਿਅਕ ਅਦਾਰੇ ਵਿਚ ਪੜ੍ਹ ਰਹੇ ਕਿਸੇ ਵਿਦਿਆਰਥੀ ਦਾ ਵੀਜ਼ਾ ਰੱਦ ਹੋਣ ਦੀ ਸੂਰਤ ਵਿਚ ਉਸ ਨੂੰ ਤੈਅਸ਼ੁਦਾ ਤਾਰੀਕ ਤੱਕ ਕੈਨੇਡਾ ਛੱਡ ਕੇ ਜਾਣ ਦੇ ਹੁਕਮ ਦਿਤੇ ਜਾਣਗੇ। ਇਹ ਸਖ਼ਤੀ ਸਟੱਡੀ ਜਾਂ ਵਿਜ਼ਟਰ ਵੀਜ਼ਾ ਦੀ ਦੁਰਵਰਤੋਂ ਅਤੇ ਅਸਾਇਲਮ ਦਾਅਵਿਆਂ ਵਿਚ ਹੋਏ ਤੇਜ਼ ਵਾਧੇ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਕੈਨੇਡਾ ਦੇ ਇੰਮੀਗ੍ਰੇਸ਼ਨ ਅਤੇ ਰਫ਼ਿਊਜੀ ਬੋਰਡ ਕੋਲ ਅਸਾਇਲਮ ਦਾਅਵਿਆਂ ਦਾ ਅੰਕੜਾ 2 ਲੱਖ 78 ਹਜ਼ਾਰ ਤੋਂ ਟੱਪ ਗਿਆ ਹੈ। ਜਨਵਰੀ ਮਹੀਨੇ ਦੌਰਾਨ 11,840 ਵਿਦੇਸ਼ੀ ਨਾਗਰਿਕਾਂ ਵੱਲੋਂ ਕੈਨੇਡਾ ਵਿਚ ਪਨਾਹ ਮੰਗੀ ਗਈ ਜਦਕਿ ਜੁਲਾਈ 2024 ਦੌਰਾਨ ਇਹ ਅੰਕੜਾ 19,821 ਦਰਜ ਕੀਤਾ ਗਿਆ। ਸਤੰਬਰ 2023 ਮਗਰੋਂ ਇਕ ਮਹੀਨੇ ਵਿਚ ਆਏ ਅਸਾਇਲਮ ਦੇ ਦਾਅਵਿਆਂ ਦਾ ਇਹ ਸਭ ਤੋਂ ਹੇਠਲਾ ਪੱਧਰ ਹੈ ਅਤੇ ਇਸ ਵਿਚ ਹੋਰ ਕਮੀ ਆਉਣ ਦੇ ਆਸਾਰ ਹਨ। ਇੰਮੀਗ੍ਰੇਸ਼ਨ ਮੰਤਰਾਲੇ ਵੱਲੋਂ ਸਾਊਥ ਏਸ਼ੀਅਨ ਅਤੇ ਅਫ਼ਰੀਕੀ ਲੋਕਾਂ ਨੂੰ ਦਿਤੇ ਜਾ ਰਹੇ ਵਿਜ਼ਟਰ ਵੀਜ਼ਿਆਂ ਵਿਚ ਸਭ ਤੋਂ ਵੱਡੀ ਕਟੌਤੀ ਕੀਤੀ ਗਈ ਹੈ। 2023 ਵਿਚ ਕੈਨੇਡਾ ਵੱਲੋਂ 18 ਲੱਖ ਵਿਜ਼ਟਰ ਵੀਜ਼ੇ ਜਾਰੀ ਕੀਤੇ ਗਏ ਜਦਕਿ 2024 ਵਿਚ ਇਹ ਅੰਕੜਾ ਘਟਾ ਕੇ 15 ਲੱਖ ਕਰ ਦਿਤਾ ਗਿਆ। ਅਸਾਇਲਮ ਦਾਅਵਿਆਂ ਦੇ ਆਧਾਰ ‘ਤੇ ਹੀ ਭਵਿੱਖ ਵਿਚ ਵਿਜ਼ਟਰ ਵੀਜ਼ੇ ਜਾਰੀ ਕੀਤੇ ਜਾਣਗੇ ਅਤੇ ਭਾਰਤੀ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਰੱਦ ਹੋਣ ਦੀ ਦਰ ਸਭ ਤੋਂ ਉਤੇ ਜਾ ਸਕਦੀ ਹੈ। ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦੇ ਬੁਲਾਰੇ ਰੈਨੀ ਲਾਬਲੈਂਕ ਪ੍ਰੌਕਟਰ ਦਾ ਕਹਿਣਾ ਸੀ ਕਿ ਅਸਾਇਲਮ ਦਾਅਵਿਆਂ ਵਿਚ ਮੁੱਖ ਤਰਜੀਹ ਉਨ੍ਹਾਂ ਮੁਲਕਾਂ ਨਾਲ ਸਬੰਧਤ ਲੋਕਾਂ ਨੂੰ ਦਿਤੀ ਜਾਵੇਗੀ ਜਿਥੇ ਜਾਨ ਦਾ ਖਤਰਾ ਸਭ ਤੋਂ ਵੱਧ ਹੈ ਜਾਂ ਅਸਾਇਲਮ ਕਲੇਮੈਂਟਸ ਨੂੰ ਅਣਮਨੁੱਖੀ ਤਸੀਹੇ ਦਿਤੇ ਜਾਣ ਦਾ ਡਰ ਹੈ। ਕੈਨੇਡਾ ਸਰਕਾਰ ਦੀ ਸੂਚੀ ਵਿਚ ਸੁਰੱਖਿਅਤ ਮੰਨੇ ਗਏ ਮੁਲਕਾਂ ਨਾਲ ਸਬੰਧਤ ਲੋਕਾਂ ਦੇ ਅਸਾਇਲਮ ਕਲੇਮ ਵੱਡੇ ਪੱਧਰ ‘ਤੇ ਰੱਦ ਹੋ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਧਾਨ ਸਭਾ ਸੈਸ਼ਨ ‘ਚ ਹੀ BDPO ਸਸਪੈਂਡ…ਕਾਂਗਰਸੀ ਵਿਧਾਇਕ ਨੇ ਚੁੱਕਿਆ ਸੀ BDPO ਦੇ ਭ੍ਰਿਸ਼ਟਾਚਾਰ ਦਾ ਮੁੱਦਾ

Next Post

ਪੈਸੇ ਦੇ ਜ਼ੋਰ ‘ਤੇ ਦਿਖਾਵੇ ਲਈ ਗੰਨਮੈਨ ਲੈਣ ਵਾਲੇ ਹਾਈਕੋਰਟ ਦੇ ਰਾਡਾਰ ‘ਤੇ…ਡੀਜੀਪੀ ਤੋਂ ਮੰਗਿਆ ਜਵਾਬ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਪੈਸੇ ਦੇ ਜ਼ੋਰ 'ਤੇ ਦਿਖਾਵੇ ਲਈ ਗੰਨਮੈਨ ਲੈਣ ਵਾਲੇ ਹਾਈਕੋਰਟ ਦੇ ਰਾਡਾਰ 'ਤੇ…ਡੀਜੀਪੀ ਤੋਂ ਮੰਗਿਆ ਜਵਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend