Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ ! ਸਪੀਕਰ ਸੰਧਵਾਂ ਨੇ ਤਾਂ ਸੱਚ ਬੋਲ ਹੀ ਦਿੱਤਾ…ਕੇਜਰੀਵਾਲ ਦੇ ਪੰਜਾਬ ਤੋਂ ਰਾਜਸਭਾ ‘ਚ ਜਾਣ ਦਾ ਮਾਮਲਾ

Nirmal Pandori by Nirmal Pandori
02/27/2025
in ਪੰਜਾਬ
Reading Time: 1 min read
A A
0
ਲਓ ਜੀ ! ਸਪੀਕਰ ਸੰਧਵਾਂ ਨੇ ਤਾਂ ਸੱਚ ਬੋਲ ਹੀ ਦਿੱਤਾ…ਕੇਜਰੀਵਾਲ ਦੇ ਪੰਜਾਬ ਤੋਂ ਰਾਜਸਭਾ ‘ਚ ਜਾਣ ਦਾ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਫਰਵਰੀ, Gee98 News service

-ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਮੈਂਬਰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਇਹ ਚਰਚਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਸੰਜੀਵ ਅਰੋੜਾ ਦੀ ਰਾਜਸਭਾ ਦੀ ਖਾਲੀ ਹੋਈ ਸੀਟ ‘ਤੇ ਪੰਜਾਬ ਤੋਂ ਰਾਜਸਭਾ ਵਿੱਚ ਜਾਣਗੇ। ਭਾਵੇਂ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦਾ ਚੋਣ ਨਤੀਜਾ ਹੀ ਦੱਸੇਗਾ ਕਿ ਉਥੇ ਜਿੱਤ ਕਿਹੜੀ ਪਾਰਟੀ ਦੀ ਹੁੰਦੀ ਹੈ ਪਰੰਤੂ ਜੇਕਰ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਹੀ ਉਹਨਾਂ ਦੀ ਖਾਲੀ ਹੋਈ ਰਾਜਸਭਾ ਦੀ ਸੀਟ ਭਰ ਸਕਦੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਇਸ ਵਿਸ਼ੇ ‘ਤੇ ਵੱਖਰੀਆਂ ਵੱਖਰੀਆਂ ਆਵਾਜ਼ਾਂ ਕੱਢ ਰਹੇ ਹਨ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਕਿਸੇ ਰਾਜ ਸਭਾ ਸੀਟ ਤੋਂ ਰਾਜ ਸਭਾ ਵਿੱਚ ਨਹੀਂ ਜਾਣਗੇ, ਉਹਨਾਂ ਕਿਹਾ ਕਿ ਇਸ ਲਈ ਕਿਸੇ ਹੋਰ ਆਗੂ ਦੀ ਚੋਣ ਕੀਤੀ ਜਾਵੇਗੀ ਪ੍ਰੰਤੂ ਦੂਜੇ ਪਾਸੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਬਾਕੀ ਨਾਲ ਇਹ ਆਖ ਦਿੱਤਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਰਾਜਸਭਾ ਵਿੱਚ ਚਲੇ ਵੀ ਜਾਣਗੇ ਤਾਂ ਇਸ ਵਿੱਚ ਮਾੜਾ ਵੀ ਕੀ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਹ ਪਾਰਟੀ ਨੇ ਦੇਖਣਾ ਹੈ ਕਿ ਕਿਸ ਨੂੰ ਕਿਹਦੀ ਸੀਟ ਤੋਂ ਕਿੱਥੇ ਭੇਜਣਾ ਹੈ। ਸੰਧਵਾਂ ਵੱਲੋਂ ਦਿੱਤਾ ਬਿਆਨ ਇਹ ਵੱਡਾ ਸੰਕੇਤ ਵੀ ਦਿੰਦਾ ਹੈ ਕਿ ਆਪ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸੰਜੀਵ ਅਰੋੜਾ ਦੀ ਚੋਣ ਐਵੇਂ ਹੀ ਨਹੀਂ ਕੀਤੀ ਸਗੋਂ ਇਸ ਦੇ ਪਿੱਛੇ ਪਾਰਟੀ ਦਾ ਕੋਈ ਵੱਡਾ ਏਜੰਡਾ ਕੰਮ ਕਰ ਰਿਹਾ ਹੈ। ਬਿਨਾਂ ਸ਼ੱਕ ਇਹ ਸੱਤਾਧਾਰੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿ ਜੇਕਰ ਸੰਜੀਵ ਅਰੋੜਾ ਵਿਧਾਨ ਸਭਾ ਦੀ ਚੋਣ ਜਿੱਤਦੇ ਹਨ ਤਾਂ ਉਹਨਾਂ ਦੀ ਰਾਜ ਸਭਾ ਦੀ ਖਾਲੀ ਹੋ ਰਹੀ ਸੀਟ ‘ਤੇ ਕਿਸ ਨੂੰ ਰਾਜਸਭਾ ਭੇਜਿਆ ਜਾਵੇਗਾ ਪ੍ਰੰਤੂ ਜੇਕਰ ਆਪ ਵੱਲੋਂ ਸ੍ਰੀ ਕੇਜਰੀਵਾਲ ਜਾਂ ਸਿਸੋਦੀਆ ਨੂੰ ਸੰਜੀਵ ਅਰੋੜਾ ਦੀ ਰਾਜ ਸਭਾ ਸੀਟ ਦਿੱਤੀ ਜਾਂਦੀ ਹੈ ਤਾਂ “ਪੰਜਾਬ ਨੂੰ ਆਪ ਦੀ ਦਿੱਲੀ ਹਾਈ ਕਮਾਂਡ ਚਲਾ ਰਹੀ ਹੈ ਜਾਂ ਸ਼ੈਡੋ ਮੁੱਖ ਮੰਤਰੀ ਵਰਗੇ ਵਿਰੋਧੀ ਧਿਰ ਦੇ ਦੋਸ਼ ਵੱਡੇ ਸਵਾਲ ਬਣ ਜਾਣਗੇ। ‌ ਬਹਰਹਾਲ ! ਜਿਹੋ ਜਿਹੇ ਹਾਲਾਤ ਬਣ ਰਹੇ ਹਨ ਉਹਨਾਂ ਦੇ ਮੱਦੇਨਜ਼ਰ ਇਹ ਕਿਹਾ ਜਾ ਸਕਦਾ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦਾ ਚੋਣ ਨਤੀਜਾ ਜੇਕਰ ‘ਆਪ’ ਦੇ ਪੱਖ ਵਿੱਚ ਜਾਂਦਾ ਹੈ ਤਾਂ ਇਥੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਰਾਜਨੀਤੀ ਨਵੇਂ ਸਿਰੇ ਤੋਂ ਸ਼ੁਰੂ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#barnalanews#healthdepartment#education department#jailnews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#sgpc#hsgpc#simranjitsinghmann
Previous Post

…ਹੋਰ ਕਿਹੜਾ ਕਲਯੁੱਗ ਦੇ ਸਿੰਗ ਲੱਗੇ ਹੁੰਦੇ ਆਂ,ਬੱਸ ਇਹੀ ਕਲਯੁੱਗ ਹੈ…ਜੋ ਤੁਸੀਂ ਇਹ ਖ਼ਬਰ ਪੜ੍ਹ ਕੇ ਮਹਿਸੂਸ ਕਰੋਗੇ…!

Next Post

…ਜੇ ਮੈਂ ਪੂਰੀ ਆਡੀਓ ਵਾਇਰਲ ਕਰ ਦਿੱਤੀ ਤਾਂ ਵਿਧਾਇਕ ਬਲਕਾਰ ਸਿੱਧੂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ…ਰਾਜੂ ਜੇਠੀ ਆਇਆ ਕੈਮਰੇ ਸਾਹਮਣੇ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
…ਜੇ ਮੈਂ ਪੂਰੀ ਆਡੀਓ ਵਾਇਰਲ ਕਰ ਦਿੱਤੀ ਤਾਂ ਵਿਧਾਇਕ ਬਲਕਾਰ ਸਿੱਧੂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ…ਰਾਜੂ ਜੇਠੀ ਆਇਆ ਕੈਮਰੇ ਸਾਹਮਣੇ

…ਜੇ ਮੈਂ ਪੂਰੀ ਆਡੀਓ ਵਾਇਰਲ ਕਰ ਦਿੱਤੀ ਤਾਂ ਵਿਧਾਇਕ ਬਲਕਾਰ ਸਿੱਧੂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ…ਰਾਜੂ ਜੇਠੀ ਆਇਆ ਕੈਮਰੇ ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend