Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Breaking News….ਰੱਦ ਹੋਵੇਗਾ ਪੱਤਰਕਾਰ ਮਨਿੰਦਰ ਸਿੱਧੂ ‘ਤੇ ਦਰਜ ਹੋਇਆ ਮੁਕੱਦਮਾ.. ਪੁਲਿਸ ਵੱਲੋਂ ਮੁਕੱਦਮਾ ਰੱਦ ਕਰਨ ਦੀ ਕਾਰਵਾਈ ਸ਼ੁਰੂ

Nirmal Pandori by Nirmal Pandori
03/02/2025
in ਪੰਜਾਬ
Reading Time: 1 min read
A A
0
Breaking News….ਰੱਦ ਹੋਵੇਗਾ ਪੱਤਰਕਾਰ ਮਨਿੰਦਰ ਸਿੱਧੂ ‘ਤੇ ਦਰਜ ਹੋਇਆ ਮੁਕੱਦਮਾ.. ਪੁਲਿਸ ਵੱਲੋਂ ਮੁਕੱਦਮਾ ਰੱਦ ਕਰਨ ਦੀ ਕਾਰਵਾਈ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਮਾਰਚ, Gee98 news service

-ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੱਧੂ ਦੀ ਇੱਕ ਵਰਕਰ ਨਾਲ ਵਾਇਰਲ ਆਡੀਓ ਦੇ ਮਾਮਲੇ ਵਿੱਚ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ‘ਤੇ ਪੰਜਾਬ ਪੁਲਿਸ ਵੱਲੋਂ ਦਰਜ ਕੀਤਾ ਝੂਠਾ ਮੁਕੱਦਮਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ‌ ਇਸ ਮਾਮਲੇ ਦੇ ਮੁਦਈ ਰੇਸ਼ਮ ਸਿੰਘ, ਜੋ ਕਿ ਬਲਕਾਰ ਸਿੱਧੂ ਨਾਲ ਬਤੌਰ ਨਿੱਜੀ ਸਹਾਇਕ ਕੰਮ ਕਰਦੇ ਹਨ, ਨੇ ਅੱਜ ਆਪਣੇ ਬਿਆਨ ਲਿਖਵਾ ਦਿੱਤੇ ਹਨ ਕਿ ਉਹ ਇਸ ਮੁਕੱਦਮੇ ਵਿੱਚ ਸ਼ਾਮਿਲ ਪੱਤਰਕਾਰ ਮਨਿੰਦਰ ਸਿੱਧੂ ਅਤੇ ਰਾਜੂ ਜੇਠੀ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ। ‌ ਮੁਕੱਦਮਾ ਮੁਦਈ ਨੇ ਬਿਆਨ ਲਿਖਵਾਏ ਹਨ ਕਿ ਜਦ ਵੀ ਇਸ ਮੁਕੱਦਮੇ ਨੂੰ ਰੱਦ ਕਰਨ ਸਬੰਧੀ ਅਦਾਲਤ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਕੀਤੀ ਜਾਵੇਗੀ ਤਾਂ ਉਹ ਅਦਾਲਤ ਵਿੱਚ ਹਾਜ਼ਰ ਹੋ ਕੇ ਮੁਕੱਦਮਾ ਰੱਦ ਕਰਨ ਸਬੰਧੀ ਆਪਣੇ ਬਿਆਨ ਲਿਖਵਾਉਣ ਦਾ ਪਾਬੰਦ ਹੋਵੇਗਾ। ਇਸ ਤਰ੍ਹਾਂ ਪੱਤਰਕਾਰ ਮਨਿੰਦਰ ਸਿੱਧੂ ਅਤੇ ਰਾਜੂ ਜੇਠੀ ‘ਤੇ ਦਰਜ ਉਕਤ ਮੁਕੱਦਮਾ ਰੱਦ ਹੋਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇੱਥੇ ਇਸ ਗੱਲ ਦਾ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਪੱਤਰਕਾਰ ‘ਤੇ ਦਰਜ ਕੀਤੇ ਇਸ ਝੂਠੇ ਮੁਕੱਦਮੇ ਦਾ ਨੋਟਿਸ ਲੈਂਦੇ ਹੋਏ “ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ” ਨੇ 3 ਮਾਰਚ ਨੂੰ ਬਠਿੰਡਾ ਵਿਖੇ ਇੱਕ ਵੱਡਾ ਇਕੱਠ ਰੱਖਿਆ ਸੀ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਚੇਤਾਵਨੀ ਦਿੱਤੀ ਸੀ ਕਿ ਇਹ ਮੁਕੱਦਮਾ ਹਰ ਹਾਲਤ ਵਿੱਚ ਰੱਦ ਕਰਵਾ ਕੇ ਹਟਾਂਗੇ। ਪੰਜਾਬ ਦੇ ਪੱਤਰਕਾਰਾਂ ਦੀ ਇੱਕ ਵੱਡੀ ਅਤੇ ਸੰਘਰਸ਼ੀ ਜਥੇਬੰਦੀ “ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ” ਵੱਲੋਂ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਤਰੇਲੀਆਂ ਆਈਆਂ ਅਤੇ ਪੁਲਿਸ ਨੇ “ਸੱਪ ਵੀ ਮਰ ਜਾਵੇ ਤੇ ਸੋਟੀ ਵੀ ਬਚ ਜਾਵੇ” ਤਰੀਕੇ ‘ਤੇ ਕੰਮ ਕਰਦੇ ਹੋਏ ਮੁਕੱਦਮਾ ਮੁਦਈ ਨੂੰ ਖਹਿੜਾ ਛੁਡਵਾਉਣ ਦੀ ਸਲਾਹ ਦਿੱਤੀ ਜਿਸ ਤੋਂ ਬਾਅਦ ਮੁਕੱਦਮਾ ਮੁਦਈ ਨੇ ਉਕਤ ਬਿਆਨ ਲਿਖਵਾਏ। ‌ ਦੱਸ ਦੇਈਏ ਕਿ ਇਹ ਮਾਮਲਾ ਵਿਧਾਇਕ ਬਲਕਾਰ ਸਿੱਧੂ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵੀ ਗਲੇ ਦੀ ਹੱਡੀ ਬਣਦਾ ਜਾ ਰਿਹਾ ਸੀ, ਕਿਉਂਕਿ ਇਸ ਸਬੰਧੀ ਵਿਧਾਇਕ ਦੇ ਪੀਏ ਨੇ ਬਿਆਨ ਲਿਖਵਾਏ ਸਨ ਕਿ ਇਹ ਆਡੀਓ ਐਡਿਟ ਕੀਤੀ ਹੋਈ ਹੈ ਜਦਕਿ ਦੂਜੇ ਪਾਸੇ ਆਡੀਓ ‘ਚ ਬਲਕਾਰ ਸਿੱਧੂ ਨਾਲ ਗੱਲ ਕਰਨ ਵਾਲੇ ਰਾਜੂ ਜੇਠੀ ਨੇ ਖੁਦ ਆਪਣੀ ਵੀਡੀਓ ਵਾਇਰਲ ਕਰਕੇ ਇਹ ਕਿਹਾ ਕਿ ਇਹ ਆਡੀਓ ਪੂਰੀ ਦੀ ਪੂਰੀ ਸਹੀ ਹੈ ਤੇ ਅਤੇ ਰਾਜੂ ਜੇਠੀ ਨੇ ਪੰਜਾਬ ਦੇ ਡੀਜੀਪੀ ਤੋਂ ਆਡੀਓ ਦੀ ਜਾਂਚ ਦੀ ਮੰਗ ਵੀ ਕੀਤੀ ਸੀ। ਟੈਕਨਾਲੋਜੀ ਦੇ ਮਾਹਿਰ ਵੀ ਇਹ ਗੱਲ ਸ਼ਰੇਆਮ ਆਖ ਰਹੇ ਹਨ ਕਿ ਇਹ ਆਡੀਓ ਐਡਿਟ ਨਹੀਂ ਕੀਤੀ ਹੋਈ। ‌ ਇਸ ਮਾਮਲੇ ਨਾਲ ਜੁੜਿਆ ਇੱਕ ਪੱਖ ਹੋਰ ਵੀ ਸਾਹਮਣੇ ਆਇਆ ਜਿਸ ਤਹਿਤ ਬਲਕਾਰ ਸਿੱਧੂ ਨਾਲ ਬਤੌਰ ਪੀਏ ਪਹਿਲਾਂ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਆਪਣੀ ਵੀਡੀਓ ਵਾਇਰਲ ਕੀਤੀ ਕਿ ਜਿਸ ਵੇਲੇ ਇਹ ਗੱਲ ਰਾਜੂ ਜੇਠੀ ਨਾਲ ਬਲਕਾਰ ਸਿੱਧੂ ਦੀ ਹੋ ਰਹੀ ਸੀ ਤਾਂ ਉਹ ਮੌਕੇ ‘ਤੇ ਬਲਕਾਰ ਸਿੱਧੂ ਦੇ ਨਾਲ ਗੱਡੀ ਵਿੱਚ ਹਾਜ਼ਰ ਸੀ। ਇਹਨਾਂ ਸਾਰੀਆਂ ਗੱਲਾਂ ਦੇ ਮੱਦੇਨਜ਼ਰ ਵਿਧਾਇਕ ਬਲਕਾਰ ਸਿੱਧੂ ਨੇ ਪੱਤਰਕਾਰ ‘ਤੇ ਦਰਜ ਕਰਵਾਏ ਝੂਠੇ ਮੁਕੱਦਮੇ ਦੀ ਆਪਣੇ ਗਲੇ ‘ਚ ਫਸੀ ਹੱਡੀ ਕੱਢਣ ਵਿੱਚ ਹੀ ਭਲਾ ਸਮਝਿਆ ਅਤੇ ਉਸਦੇ ਨਿੱਜੀ ਸਹਾਇਕ ਦੇ ਰੇਸ਼ਮ ਸਿੰਘ ਨੇ ਪੁਲਿਸ ਕੋਲ ਉਕਤ ਬਿਆਨ ਦਰਜ ਕਰਵਾਏ, ਜਿਸ ਤੋਂ ਬਾਅਦ ਹੁਣ ਪੱਤਰਕਾਰ ਮਨਿੰਦਰ ਸਿੱਧੂ ਤੇ ਦਰਜ ਮੁਕੱਦਮਾ ਰੱਦ ਹੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਕਾਨੂੰਨੀ ਘੇਰੇ ‘ਚ…ਹਾਈਕੋਰਟ ਨੇ ਕੀਤਾ ਜਵਾਬ ਤਲਬ

Next Post

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜ਼ਿਲ੍ਹੇ ‘ਚ ਸੰਵਿਧਾਨਕ ਅਹੁਦਿਆਂ ‘ਤੇ SC ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ ‘ਤੇ ਰੋਸ ਦੀ ਚਿੰਗਾਰੀ ਭੜਕੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜ਼ਿਲ੍ਹੇ ‘ਚ ਸੰਵਿਧਾਨਕ ਅਹੁਦਿਆਂ ‘ਤੇ SC ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ ‘ਤੇ ਰੋਸ ਦੀ ਚਿੰਗਾਰੀ ਭੜਕੀ

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜ਼ਿਲ੍ਹੇ 'ਚ ਸੰਵਿਧਾਨਕ ਅਹੁਦਿਆਂ 'ਤੇ SC ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ 'ਤੇ ਰੋਸ ਦੀ ਚਿੰਗਾਰੀ ਭੜਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend