Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜ਼ਿਲ੍ਹੇ ‘ਚ ਸੰਵਿਧਾਨਕ ਅਹੁਦਿਆਂ ‘ਤੇ SC ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ ‘ਤੇ ਰੋਸ ਦੀ ਚਿੰਗਾਰੀ ਭੜਕੀ

Nirmal Pandori by Nirmal Pandori
03/02/2025
in ਬਰਨਾਲਾ ਆਸ-ਪਾਸ
Reading Time: 1 min read
A A
0
AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜ਼ਿਲ੍ਹੇ ‘ਚ ਸੰਵਿਧਾਨਕ ਅਹੁਦਿਆਂ ‘ਤੇ SC ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ ‘ਤੇ ਰੋਸ ਦੀ ਚਿੰਗਾਰੀ ਭੜਕੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

SC ਵਿੰਗ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਮੀਟਿੰਗ ਕਰਕੇ ਕੱਢੀ ਭੜਾਸ

ਬਰਨਾਲਾ,2 ਮਾਰਚ, (ਨਿਰਮਲ ਸਿੰਘ ਪੰਡੋਰੀ)-

-ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ‘ਚ ਬੋਰਡਾਂ/ਕਾਰਪੋਰੇਸ਼ਨਾਂ ਦੀਆਂ ਚੇਅਰਮੈਨੀਆਂ ਵੰਡਣ ਤੋਂ ਬਾਅਦ ਪਾਰਟੀ ਨਾਲ 2014 ਤੋਂ ਜੁੜੇ ਟਕਸਾਲੀ ਵਰਕਰਾਂ/ਆਗੂਆਂ ਵਿੱਚ ਨਾਰਾਜ਼ਗੀ ਦੀ ਲਹਿਰ ਸਾਹਮਣੇ ਆ ਰਹੀ ਹੈ। ਇਸ ਮੁੱਦੇ ‘ਤੇ ਪਿਛਲੇ ਦਿਨੀ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ‘ਆਪ’ ਦੇ ਐਸਸੀ ਵਿੰਗ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਵੀ ਹੋਈ, ਜਿਸ ਵਿੱਚ ਬਰਨਾਲਾ ‘ਚ ਮਾਰਕੀਟ ਕਮੇਟੀਆਂ ਸਮੇਤ ਹੋਰ ਚੇਅਰਮੈਨੀਆਂ ‘ਚ ਐਸਸੀ ਵਿੰਗ ਦੇ ਕਿਸੇ ਵੀ ਵਰਕਰ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ‘ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਆਪ ਦੇ ਐਸਸੀ ਵਿੰਗ ਦੇ ਉਹ ਸਾਰੇ ਆਗੂ ਹਾਜ਼ਰ ਸਨ ਜਿਹੜੇ 2014 ਤੋਂ ਲੈ ਕੇ ਭਗਵੰਤ ਮਾਨ ਦੀ ਪਹਿਲੀ ਲੋਕ ਸਭਾ ਦੀ ਚੋਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਨਾਲ ਨਾਲ ਹੁਣ ਤੱਕ ਹਰ ਚੋਣ ‘ਚ ਪਾਰਟੀ ਨਾਲ ਡੱਟ ਕੇ ਖੜੇ ਰਹੇ ਹਨ। ‌ ਸੂਤਰਾਂ ਅਨੁਸਾਰ ਮੀਟਿੰਗ ਵਿੱਚ ਹਾਜ਼ਰ ਆਪ ਐਸਸੀ ਵਿੰਗ ਦੇ ਲਗਭਗ ਸਾਰੇ ਆਗੂਆਂ ਨੇ ਪਾਰਟੀ ਹਾਈ ਕਮਾਂਡ ਨਾਲ ਇਸ ਗੱਲੋਂ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਕਿ ਪਾਰਟੀ ਨਾਲ ਡੱਟ ਕੇ ਖੜੇ ਕਿਸੇ ਵੀ ਐਸਸੀ ਵਿੰਗ ਦੇ ਵਰਕਰ ਆਗੂ ਨੂੰ ਕਿਸੇ ਵੀ ਅਦਾਰੇ ਵਿੱਚ ਕੋਈ ਵੀ ਨੁਮਾਇੰਦਗੀ ਨਹੀਂ ਦਿੱਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹਨਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਕੋਲ ਪਹੁੰਚ ਕੇ ਪਾਰਟੀ ਵੱਲੋਂ ਐਸਸੀ ਵਿੰਗ ਦੇ ਆਗੂਆਂ ਨੂੰ ਅੱਖੋਂ ਪਰੋਖੇ ਕਰਨ ਅਤੇ ਪੰਜਾਬ ਪੱਧਰ ਤੇ ਦਲਿਤ ਸਮਾਜ ਨਾਲ ਜੁੜੇ ਮੁੱਦਿਆਂ ਨੂੰ ਨਾ ਨਜਿੱਠਣ ‘ਤੇ ਆਪਣੀ ਭੜਾਸ ਵੀ ਕੱਢੀ, ਜਿਸ ਤੋਂ ਬਾਅਦ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਨੇ ਇਹਨਾਂ ਆਗੂਆਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਇਹਨਾਂ ਸਾਰਿਆਂ ਨੂੰ ਚੰਗੇ ਅਹੁਦਿਆਂ ‘ਤੇ ਨੁਮਾਇੰਦਗੀ ਦਿੱਤੀ ਜਾਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸੂਬਾ ਪ੍ਰਧਾਨ ਨੇ ਇਸ ਮੁੱਦੇ ‘ਤੇ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕਰਨ ਲਈ ਉਕਤ ਨਾਰਾਜ਼ ਆਗੂਆਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਆਪ ਦੀ ਸਰਕਾਰ ਵਿੱਚ ਐਸਸੀ ਕਮਿਸ਼ਨ ਤੋਂ ਲੈ ਕੇ ਬਹੁਤ ਸਾਰੇ ਅਦਾਰੇ ਅਜਿਹੇ ਹਨ ਜਿੱਥੇ ਭਗਵੰਤ ਮਾਨ ਸਰਕਾਰ ਵੱਲੋਂ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਯੋਗ ਦਾਅਵੇਦਾਰਾਂ ਦੀਆਂ ਨਿਯੁਕਤੀਆਂ ਨਹੀਂ ਕੀਤੀਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਐਸਸੀ ਵਿੰਗ ਦੇ ਆਗੂਆਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਕਿ ਜੇਕਰ ਪਾਰਟੀ ਦਾ ਸੂਬਾ ਪ੍ਰਧਾਨ ਆਪਣੇ ਜ਼ਿਲ੍ਹੇ ਵਿੱਚ ਹੀ ਐਸਸੀ ਵਿੰਗ ਦੇ ਆਗੂਆਂ ਵਰਕਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਨਹੀਂ ਦਿਵਾ ਸਕਦਾ ਜਾਂ ਸਰਕਾਰ ਵੱਲੋਂ ਸੰਵਿਧਾਨਿਕ ਅਹੁਦਿਆਂ ‘ਤੇ ਨਿਯੁਕਤੀਆਂ ‘ਚ ਸਥਾਨ ਨਹੀਂ ਦਿਵਾ ਸਕਦਾ ਤਾਂ ਸਮੁੱਚੇ ਪੰਜਾਬ ‘ਚ ਐਸਸੀ ਵਿੰਗ ਦੇ ਆਗੂਆਂ ਤੇ ਵਰਕਰਾਂ ਦੀ ਕੀ ਸਥਿਤੀ ਹੋਵੇਗੀ। ‌ ਕੁੱਲ ਮਿਲਾ ਕੇ ਐਸਸੀ ਵਿੰਗ ਦੇ ਇਹਨਾਂ ਆਗੂਆਂ ਦੇ ਤੇਵਰ ਵੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਸੂਬਾ ਪ੍ਰਧਾਨ ਅਤੇ ਪਾਰਟੀ ਹਾਈ ਕਮਾਂਡ ਦੇ ਖ਼ਿਲਾਫ਼ ਰੋਸ ਦੀ ਇਹ ਚਿੰਗਾਰੀ ਭਾਂਬੜ ਬਣਨ ਦੇ ਅਸਾਰ ਬਣਦੇ ਜਾ ਰਹੇ ਹਨ ਕਿਉਂਕਿ ਸੂਬੇ ‘ਚ ਕੋਈ ਵੀ ਸੰਵਿਧਾਨਿਕ ਅਦਾਰਾ ਅਜਿਹਾ ਨਹੀਂ ਬਚਿਆ ਜਿੱਥੇ ਅਜਿਹੇ ਆਗੂਆਂ ਦੀ ਐਡਜਸਟਮੈਂਟ ਕੀਤੀ ਜਾ ਸਕੇ। ਹੁਣ ਇਹ ਵੇਖਣਯੋਗ ਹੋਵੇਗਾ ਕਿ ਪਾਰਟੀ ਜਥੇਬੰਦਕ ਢਾਂਚੇ ਵਿੱਚ ਐਡਜਸਟਮੈਂਟ ਦਾ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਵੱਲੋਂ ਦਿੱਤਾ ਗਿਆ ਲੌਲੀਪੌਪ ਮੀਟਿੰਗ ਕਰਨ ਵਾਲੇ ਆਗੂਆਂ ਦੀ ਨਰਾਜ਼ਗੀ ਨੂੰ ਘੱਟ ਕਰੇਗਾ ਜਾਂ ਨਹੀਂ। ‌ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਰਕਾਰ ਬਣਨ ਦੀ ਸੂਰਤ ਵਿੱਚ ਦਲਿਤ ਵਰਗ ਵਿੱਚੋਂ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਸਿਰੇ ਨਹੀਂ ਚੜਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

Breaking News….ਰੱਦ ਹੋਵੇਗਾ ਪੱਤਰਕਾਰ ਮਨਿੰਦਰ ਸਿੱਧੂ ‘ਤੇ ਦਰਜ ਹੋਇਆ ਮੁਕੱਦਮਾ.. ਪੁਲਿਸ ਵੱਲੋਂ ਮੁਕੱਦਮਾ ਰੱਦ ਕਰਨ ਦੀ ਕਾਰਵਾਈ ਸ਼ੁਰੂ

Next Post

ਵਿਜੀਲੈਂਸ ਦੀ ਬਰਨਾਲਾ ਯੂਨਿਟ ਨੇ ਥਾਣਾ ਮਹਿਲਕਲਾਂ ‘ਚੋਂ ਦੋ ਪੁਲਿਸ ਮੁਲਾਜ਼ਮ ਰਿਸ਼ਵਤ ਦੇ ਮਾਮਲੇ ‘ਚ ਚੁੱਕ ਲਏ ‌

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
CIA ਦਾ ਇੰਚਾਰਜ ਵਿਜੀਲੈਂਸ ਦੀ ਕੁੜਿੱਕੀ ‘ਚ…6 ਲੱਖ ਦੀ ਲਈ ਸੀ ਰਿਸ਼ਵਤ

ਵਿਜੀਲੈਂਸ ਦੀ ਬਰਨਾਲਾ ਯੂਨਿਟ ਨੇ ਥਾਣਾ ਮਹਿਲਕਲਾਂ 'ਚੋਂ ਦੋ ਪੁਲਿਸ ਮੁਲਾਜ਼ਮ ਰਿਸ਼ਵਤ ਦੇ ਮਾਮਲੇ 'ਚ ਚੁੱਕ ਲਏ ‌

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend