Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਘੜੀ, ਸੋਨੇ ਦੀ ਚੇਨ ਤੇ ਕੀਮਤੀ ਫੋਨ ਨੇ ਫਸਾਤਾ ਮਹਿਲ ਕਲਾਂ ਦਾ ਥਾਣੇਦਾਰ ਜੱਗਾ ਸਿੰਘ ਤੇ ਸਿਪਾਹੀ ਗੁਰਪ੍ਰੀਤ…!

Nirmal Pandori by Nirmal Pandori
03/03/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇੱਕ ਘੜੀ, ਸੋਨੇ ਦੀ ਚੇਨ ਤੇ ਕੀਮਤੀ ਫੋਨ ਨੇ ਫਸਾਤਾ ਮਹਿਲ ਕਲਾਂ ਦਾ ਥਾਣੇਦਾਰ ਜੱਗਾ ਸਿੰਘ ਤੇ ਸਿਪਾਹੀ ਗੁਰਪ੍ਰੀਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਮਾਰਚ, (ਨਿਰਮਲ ਸਿੰਘ ਪੰਡੋਰੀ)-

-ਬੀਤੇ ਕੱਲ੍ਹ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਵਿਜੀਲੈਂਸ ਵੱਲੋਂ ਇਕ ਏਐਸਆਈ ਅਤੇ ਇੱਕ ਸੀਨੀਅਰ ਸਿਪਾਹੀ ਦੀ ਗ੍ਰਿਫ਼ਤਾਰੀ ਪਿੱਛੇ ਅਜੀਬ ਕਹਾਣੀ ਸਾਹਮਣੇ ਆਈ ਹੈ। ਕਈ ਵਾਰ ਕਿਸੇ ਦੋਸ਼ੀ ਕੋਲੋਂ ਗ੍ਰਿਫਤਾਰੀ ਤੋਂ ਬਾਅਦ ਜਾਮਾ ਤਲਾਸ਼ੀ ਦੌਰਾਨ ਕੁਝ ਸਮਾਨ ਬਰਾਮਦ ਹੁੰਦਾ ਹੈ ਜਿਸ ਨੂੰ ਜਾਂ ਤਾਂ ਸੰਬੰਧਿਤ ਕੇਸ ਨਾਲ ਜੋੜ ਦਿੱਤਾ ਜਾਂਦਾ ਹੈ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੁਲਿਸ ਮੁਲਾਜ਼ਮ ਉਸ ਨੂੰ ਆਪਣੇ ਕੋਲ ਰੱਖ ਲੈਂਦੇ ਹਨ ਅਤੇ ਕਾਨੂੰਨੀ ਕਾਰਵਾਈ ਕਰਕੇ ਪਰਿਵਾਰਿਕ ਮੈਂਬਰਾਂ ਨੂੰ ਉਹ ਸਮਾਨ ਦੇ ਦਿੱਤਾ ਜਾਂਦਾ ਹੈ ਪ੍ਰੰਤੂ ਥਾਣਾ ਮਹਿਲ ਕਲਾਂ ਦੇ ਦੋ ਪੁਲਿਸ ਮੁਲਾਜ਼ਮਾਂ ਲਈ ਇਹੀ ਸਮਾਨ ਬਦਨਾਮੀ ਅਤੇ ਨੌਕਰੀ ਲਈ ਖ਼ਤਰਾ ਬਣ ਗਿਆ ਜਦ ਉਹਨਾਂ ਦਾ ਮਨ ਬੇਈਮਾਨ ਹੋ ਗਿਆ ਤੇ ਉਹਨਾਂ ਨੇ ਇੱਕ ਦੋਸ਼ੀ ਕੋਲੋਂ ਜਾਮਾ ਤਲਾਸ਼ੀ ਦੌਰਾਨ ਬਰਾਮਦ ਹੋਇਆ ਸਮਾਨ ਵਾਪਸ ਦੇਣ ਲਈ ਰਿਸ਼ਵਤ ਦੀ ਸੌਦੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪਿਛਲੇ ਦਿਨੀ ਪਿੰਡ ਰਾਏਸਰ ਵਿਖੇ ਇਕ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਚੋਰੀ ਕਰਨ ਅਤੇ ਭੰਨ ਤੋੜ ਕਰਨ ਦੇ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ, ਇਹ ਮਾਮਲਾ ਏਐਸਆਈ ਜੱਗਾ ਸਿੰਘ ਕੋਲ ਸੀ। ਇਨਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਮੌਕੇ ਜਾਮਾ ਤਲਾਸ਼ੀ ਦੌਰਾਨ ਇੱਕ ਦੋਸ਼ੀ ਕੋਲੋਂ ਇੱਕ ਕੀਮਤੀ ਘੜੀ, ਇੱਕ ਡੇਢ ਤੋਲੇ ਦੀ ਸੋਨੇ ਦੀ ਚੇਨ, ਇੱਕ ਮਹਿੰਗਾ ਆਈਫੋਨ ਅਤੇ 10 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ ਸੀ। ਜੋ ਪੁਲਿਸ ਮੁਲਾਜ਼ਮਾਂ ਨੇ ਰਿਕਾਰਡ ਵਿੱਚ ਨਹੀਂ ਲਈ ਪਰ ਉਹ ਇਹ ਸਮਾਨ ਪਰਿਵਾਰਿਕ ਮੈਂਬਰਾਂ ਨੂੰ ਦੇਣ ਵਿੱਚ ਵੀ ਆਨਾਕਾਨੀ ਕਰ ਰਹੇ ਸਨ। ਸਬੰਧਿਤ ਦੋਸ਼ੀ ਦੀ ਭੈਣ ਪਰਵਿੰਦਰ ਕੌਰ ਨੇ ਇਹ ਸਮਾਨ ਲੈਣ ਲਈ ਕਈ ਵਾਰ ਏਐਸਆਈ ਜੱਗਾ ਸਿੰਘ ਕੋਲ ਪਹੁੰਚ ਕੀਤੀ ਪ੍ਰੰਤੂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕੋਈ ਰਾਹ ਨਾ ਦਿੱਤਾ ਅਤੇ ਅਖੀਰ ਇਹ ਸਾਰਾ ਸਮਾਨ ਵਾਪਸ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਅਤੇ ਰਿਸ਼ਵਤ ਦਾ ਇਹ ਸੌਦਾ 50 ਹਜ਼ਾਰ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਪਰਵਿੰਦਰ ਕੌਰ ਨੇ ਬਰਨਾਲਾ ਵਿਜੀਲੈਂਸ ਦੀ ਟੀਮ ਨਾਲ ਸੰਪਰਕ ਕੀਤਾ ਅਤੇ ਸਾਰੀ ਕਹਾਣੀ ਦੱਸੀ ਜਿਸ ਤੋਂ ਬਾਅਦ ਵਿਜੀਲੈਂਸ ਬਰਨਾਲਾ ਯੂਨਿਟ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਜਾਲ ਵਿਛਾਇਆ ਅਤੇ ਏਐਸਆਈ ਜੱਗਾ ਸਿੰਘ ਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਨੂੰ ਪਰਵਿੰਦਰ ਕੌਰ ਤੋਂ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ। ‌ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਐੱਫ਼ਆਈਆਰ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਜੇ ਕੋਈ ਹੋਰ ਵੀ ਕਰਮਚਾਰੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਜੀਲੈਂਸ ਦੀ ਬਰਨਾਲਾ ਯੂਨਿਟ ਨੇ ਥਾਣਾ ਮਹਿਲਕਲਾਂ ‘ਚੋਂ ਦੋ ਪੁਲਿਸ ਮੁਲਾਜ਼ਮ ਰਿਸ਼ਵਤ ਦੇ ਮਾਮਲੇ ‘ਚ ਚੁੱਕ ਲਏ ‌

Next Post

ਵਿਆਹ ਤੋਂ ਹਫ਼ਤਾ ਬਾਅਦ ਹੀ ਪਤੀਦੇਵ ਨੂੰ ਲੱਖਾਂ ਦਾ ਚੂਨਾ ਲਗਾ ਕੇ ਠੱਗ ਪਤਨੀ ਗੱਡੀ ਚੜੀ…ਤੇ ਪੁਲਿਸ ਨੇ ਯੂਪੀ ਤੋਂ ਫੜੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਵਿਆਹ ਤੋਂ ਹਫ਼ਤਾ ਬਾਅਦ ਹੀ ਪਤੀਦੇਵ ਨੂੰ ਲੱਖਾਂ ਦਾ ਚੂਨਾ ਲਗਾ ਕੇ ਠੱਗ ਪਤਨੀ ਗੱਡੀ ਚੜੀ…ਤੇ ਪੁਲਿਸ ਨੇ ਯੂਪੀ  ਤੋਂ ਫੜੀ

ਵਿਆਹ ਤੋਂ ਹਫ਼ਤਾ ਬਾਅਦ ਹੀ ਪਤੀਦੇਵ ਨੂੰ ਲੱਖਾਂ ਦਾ ਚੂਨਾ ਲਗਾ ਕੇ ਠੱਗ ਪਤਨੀ ਗੱਡੀ ਚੜੀ…ਤੇ ਪੁਲਿਸ ਨੇ ਯੂਪੀ ਤੋਂ ਫੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend