Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ‘ਚ 32 ਸਾਲ ਬਾਅਦ ਸੀਬੀਆਈ ਦੀ ਅਦਾਲਤ ਨੇ ਦੋ ਪੁਲਿਸ ਅਫ਼ਸਰਾਂ ਨੇ ਦੋਸ਼ੀ ਕਰਾਰ ਦਿੱਤਾ

Nirmal Pandori by Nirmal Pandori
03/04/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਮਾਰਚ, Gee98 news service

‌-ਪੰਜਾਬ ਪੁਲਿਸ ਵੱਲੋਂ 1980 ਤੋਂ ਲੈ ਕੇ 1993-94 ਤੱਕ ਦੇ ਸਮੇਂ ਦੌਰਾਨ ਖਾੜਕੂਵਾਦ ਦੇ ਨਾਮ ‘ਤੇ ਘਰਾਂ ਤੋਂ ਗ੍ਰਿਫ਼ਤਾਰ ਕਰਕੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਨੌਜਵਾਨਾਂ ‌ਦੇ ਕੇਸਾਂ ਦੀ ਅਦਾਲਤਾਂ ਵਿੱਚ ਚੱਲ ਰਹੀ ਸੁਣਵਾਈ ਦੌਰਾਨ ‌ਅਦਾਲਤਾਂ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਰੜੀ ਸਜ਼ਾ ਦਿੱਤੀ ਜਾ ਰਹੀ ਹੈ। ‌ ਪਿਛਲੇ ਕੁਝ ਕੁ ਮਹੀਨੇ ਤੋਂ ਕਈ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਅਦਾਲਤਾਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸੇ ਤਰ੍ਹਾਂ ਬੀਤੇ ਕੱਲ੍ਹ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਫ਼ਰਜ਼ੀ ਮੁਕਾਬਲੇ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਤਤਕਾਲੀ SHO ਸੀਤਾ ਰਾਮ (80) ਅਤੇ ਤਤਕਾਲੀ ਕਾਂਸਟੇਬਲ ਰਾਜਪਾਲ (57) ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ 6 ਮਾਰਚ ਨੂੰ ਉਨ੍ਹਾਂ ਦੀ ਸਜ਼ਾ ਦਾ ਐਲਾਨ ਕਰੇਗੀ। ਸੀਬੀਆਈ ਅਦਾਲਤ ਨੇ ਇਹ ਫ਼ੈਸਲਾ ਘਟਨਾ ਦੇ 32 ਸਾਲ ਬਾਅਦ ਦਿੱਤਾ ਹੈ। ਸਰਕਾਰੀ ਵਕੀਲ ਅਨਮੋਲ ਨਾਰੰਗ ਦੇ ਅਨੁਸਾਰ ਦੋਸ਼ੀ ਸੀਤਾ ਰਾਮ ਨੂੰ ਆਈਪੀਸੀ ਦੀ ਧਾਰਾ 302, 201 ਅਤੇ 218 ਦੇ ਤਹਿਤ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਰਾਜਪਾਲ ਨੂੰ ਧਾਰਾ 201 ਅਤੇ 120-ਬੀ ਦੇ ਤਹਿਤ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਗਿਆ ਹੈ। ਇਸ ਮਾਮਲੇ ਦੇ ਵੇਰਵੇ ਅਨੁਸਾਰ ਸਾਲ 1993 ਵਿਚ, ਤਰਨਤਾਰਨ ਪੁਲਿਸ ਨੇ ਦੋ ਨੌਜਵਾਨਾਂ ਉਹਨਾਂ ਦੇ ਘਰਾਂ ਤੋਂ ਗਿਰਫਤਾਰ ਕੀਤਾ ਅਤੇ ਕੁਝ ਦਿਨਾਂ ਬਾਅਦ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾਇਆ ਜਿਸ ਤੋਂ ਬਾਅਦ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੇ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ 11 ਪੁਲਿਸ ਅਧਿਕਾਰੀਆਂ ‘ਤੇ ਅਗਵਾ, ਗੈਰ-ਕਾਨੂੰਨੀ ਕੈਦ ਅਤੇ ਕਤਲ ਦੇ ਦੋਸ਼ ਲਗਾਏ ਗਏ ਸਨ। ਸੀਬੀਆਈ ਨੇ ਮਾਮਲੇ ਵਿਚ 48 ਗਵਾਹਾਂ ਦਾ ਹਵਾਲਾ ਦਿੱਤਾ ਸੀ, ਪਰ ਮੁਕੱਦਮੇ ਦੌਰਾਨ ਸਿਰਫ਼ 22 ਗਵਾਹਾਂ ਨੇ ਹੀ ਗਵਾਹੀ ਦਿੱਤੀ। ਕਿਉਂਕਿ ਦੇਰੀ ਨਾਲ ਚੱਲੇ ਮੁਕੱਦਮੇ ਦੌਰਾਨ 23 ਗਵਾਹਾਂ ਦੀ ਮੌਤ ਹੋ ਗਈ ਸੀ ਅਤੇ ਇਸ ਕਾਰਨ ਕੁੱਝ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਚਾਰ ਮੁਲਜ਼ਮ ਸਰਦੂਲ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ ਅਤੇ ਸਮੀਰ ਸਿੰਘ ਦੀ ਮੁਕੱਦਮੇ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਜਦੋਂ ਕਿ 5 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।‌ਸੀਬੀਆਈ ਨੇ ਆਪਣੀ ਜਾਂਚ ਰਿਪੋਰਟ ‌ਵਿਚ ਖ਼ੁਲਾਸਾ ਕੀਤਾ ਕਿ 30 ਜਨਵਰੀ, 1993 ਨੂੰ ਗੁਰਦੇਵ ਸਿੰਘ ਉਰਫ਼ ਦੇਬਾ ਵਾਸੀ ਗਲੀਲੀਪੁਰ ਜ਼ਿਲ੍ਹਾ ਤਰਨਤਾਰਨ ਨੂੰ ਏ ਐੱਸ ਆਈ ਨੋਰੰਗ ਸਿੰਘ ਇੰਚਾਰਜ ਪੁਲਿਸ ਚੌਕੀ ਕੈਰੋਂ ਤਰਨਤਾਰਨ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸ ਦੇ ਘਰੋਂ ਹਿਰਾਸਤ ਵਿਚ ਲਿਆ ਸੀ। ਇਸ ਤੋਂ ਬਾਅਦ 5 ਫਰਵਰੀ 1993 ਨੂੰ, ਜ਼ਿਲ੍ਹਾ ਤਰਨਤਾਰਨ ਦੇ ਥਾਣਾ ਪੱਟੀ ਦੇ ਏਐੱਸਆਈ ਦੀਦਾਰ ਸਿੰਘ ਦੀ ਅਗਵਾਈ ਹੇਠ ਪਿੰਡ ਬਾਹਮਣੀ ਵਾਲਾ, ਜ਼ਿਲ੍ਹਾ ਤਰਨਤਾਰਨ ਤੋਂ ਇੱਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ। ਦੋਵਾਂ ਨੂੰ 6 ਫਰਵਰੀ 1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਇਲਾਕੇ ਵਿਚ ਇੱਕ ਮੁਕਾਬਲੇ ਵਿਚ ਮਾਰਿਆ ਗਿਆ ਦਿਖਾਇਆ ਗਿਆ ਸੀ। ਮੁਕਾਬਲੇ ਦੀ ਇੱਕ ਮਨਘੜਤ ਕਹਾਣੀ ਬਣਾਈ ਗਈ ਅਤੇ ਪੁਲਿਸ ਸਟੇਸ਼ਨ ਪੱਟੀ ਤਰਨਤਾਰਨ ਵਿਖੇ ਐੱਫਆਈਆਰ ਦਰਜ ਕੀਤੀ ਗਈ।‌ ਇਸ ਮਾਮਲੇ ਨਾਲ ਜੁੜਿਆ ਇੱਕ ਪੱਖ ਇਹ ਵੀ ਹੈ ਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਸਮਝ ਕੇ ਸਸਕਾਰ ਕਰ ਦਿੱਤਾ ਗਿਆ ਅਤੇ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਗਈਆਂ। ਉਸ ਸਮੇਂ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਕਤਲ, ਜਬਰਨ ਵਸੂਲੀ ਆਦਿ ਦੇ 300 ਮਾਮਲਿਆਂ ਵਿਚ ਸ਼ਾਮਲ ਸਨ ਪਰ ਸੀਬੀਆਈ ਜਾਂਚ ਦੌਰਾਨ ਇਹ ਤੱਥ ਗਲਤ ਪਾਇਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤੀ ਧਮਕੀ…ਜਾਓ ਜੋ ਕਰਨਾ ਹੈ ਕਰ ਲਓ, ਮੀਟਿੰਗ ਵਿਚਾਲੇ ਛੱਡ ਕੇ ਗੁੱਸੇ ‘ਚ ਬਾਹਰ ਨਿਕਲੇ ਭਗਵੰਤ ਮਾਨ

Next Post

ਕੇਜਰੀਵਾਲ ਜੀ…10 ਦਿਨਾਂ ਦੀ ਭਗਤੀ (ਵਿਪਾਸਨਾ) ਲਈ ਪੰਜਾਬ ਆਉਣਗੇ…!

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!

ਕੇਜਰੀਵਾਲ ਜੀ…10 ਦਿਨਾਂ ਦੀ ਭਗਤੀ (ਵਿਪਾਸਨਾ) ਲਈ ਪੰਜਾਬ ਆਉਣਗੇ…!

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend