Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

Nirmal Pandori by Nirmal Pandori
03/06/2025
in ਪੰਜਾਬ
Reading Time: 1 min read
A A
0
ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਮਾਰਚ (ਨਿਰਮਲ ਸਿੰਘ ਪੰਡੋਰੀ)-

-ਹੁਣ ਪੰਜਾਬ ‘ਚ ਸਰਟੀਫਿਕੇਟ ਬਣਾਉਣ ਲਈ ਨੰਬਰਦਾਰਾਂ/ ਸਰਪੰਚਾਂ,ਐਮ ਸੀਜ਼ ਅਤੇ ਪਟਵਾਰੀਆਂ ਦੇ ਮਗਰ ਮਗਰ ਨਹੀਂ ਫਿਰਨਾ ਪਵੇਗਾ। ‌ ਪਹਿਲਾਂ ਇਹਨਾਂ ਸਰਟੀਫਿਕੇਟਾਂ ਦੇ ਫਾਰਮਾਂ ‘ਤੇ ਨੰਬਰਦਾਰ/ਸਰਪੰਚ,ਐਮ ਸੀਜ਼, ਪਟਵਾਰੀਆਂ ਦੀ ਤਸਦੀਕ ਹੁੰਦੀ ਸੀ ਅਤੇ ਫਿਰ ਫਾਰਮ ਸੁਵਿਧਾ ਕੇਂਦਰ ਵਿੱਚ ਜਮਾਂ ਹੁੰਦੇ ਸਨ। ਹੁਣ ਨਵੇਂ ਨਿਯਮਾਂ ਮੁਤਾਬਿਕ ਨੰਬਰਦਾਰਾਂ/ਸਰਪੰਚ ਤੇ ਪਟਵਾਰੀਆਂ ਦੀ ਤਸਦੀਕ ਵੀ ਆਨਲਾਈਨ ਹੀ ਹੋ ਜਾਵੇਗੀ ਕਿਉਂਕਿ ਸਰਕਾਰ ਨੇ ਨੰਬਰਦਾਰਾਂ/ਸਰਪੰਚਾਂ,ਐਮ ਸੀਜ਼ ਤੇ ਪਟਵਾਰੀਆਂ ਦੀ ਆਈਡੀ ਬਣਾ ਦਿੱਤੀ ਹੈ। ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ। ਸ੍ਰੀ ਬੈਨਿਥ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐੱਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਿਊ.ਐੱਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਿਤ ਸਰਪੰਚ, ਨੰਬਰਦਾਰ ਅਤੇ ਐੱਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿਚ ਐੱਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਹੁਣ ਪਟਵਾਰੀ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐੱਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਨੂੰ ਰਾਹਤ ਮਿਲੇਗੀ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐੱਮ.ਸੀਜ਼ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪ੍ਰਸ਼ਾਸਨਿਕ ਕਾਰਵਾਈ ‘ਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਲਈ ਮਹੱਤਵਪੂਰਨ ਕਦਮ ਹੈ। ਦੱਸ ਦੇਈਏ ਕਿ ਉਕਤ ਸਰਟੀਫਿਕੇਟ ਬਣਾਉਣ ਵਾਲੇ ਲਾਭਪਾਤਰੀ ਹੁਣ ਸੁਵਿਧਾ ਕੇਂਦਰ ਵਿੱਚ ਆਪਣੇ ਅਸਲ ਦਸਤਾਵੇਜ਼ ਲਿਜਾ ਕੇ ਅਪਲਾਈ ਕਰ ਸਕਦੇ ਹਨ ਅਤੇ ਉਸ ਤੋਂ ਬਾਅਦ ਲਾਭਪਾਤਰੀ ਨੂੰ ਖ਼ੁਦ ਕਿਸੇ ਵੀ ਤਸਦੀਕ ਲਈ ਕਿਸੇ ਦਫਤਰ ਨਹੀਂ ਜਾਣਾ ਪਵੇਗਾ। ਇਸ ਪ੍ਰਕਿਰਿਆ ਲਈ ਤੁਹਾਡੇ ਸਾਰੇ ਲੋੜੀਂਦੇ ਦੇ ਦਸਤਾਵੇਜ਼ ਤੁਹਾਡੀ ਅਰਜ਼ੀ ਨਾਲ ਨੱਥੀ ਹੋਣੇ ਚਾਹੀਦੇ ਹਨ ਜਿਹੜੇ ਕਿ ਸੁਵਿਧਾ ਕੇਂਦਰ ਵਿੱਚ ਤੁਸੀਂ ਅਸਲ ਦਸਤਾਵੇਜ਼ ਲੈ ਕੇ ਜਾਵੋਗੇ ਅਤੇ ਉਹ ਉੱਥੇ ਸੁਵਿਧਾ ਕੇਂਦਰ ਦੇ ਕਰਮਚਾਰੀ ਵੱਲੋਂ ਸਕੈਨ ਕੀਤੇ ਜਾਣਗੇ। ਇਹੀ ਸਕੈਨ ਕੀਤੇ ਤੁਹਾਡੇ ਦਸਤਾਵੇਜ਼ ਤੁਹਾਡੀ ਅਰਜ਼ੀ ਦੇ ਨਾਲ ਸੰਬੰਧਿਤ ਕਰਮਚਾਰੀ ਨੂੰ ਭੇਜੇ ਜਾਣਗੇ ਜਿਨਾਂ ਦੇ ਆਧਾਰ ‘ਤੇ ਤਸਦੀਕੀ ਅਧਿਕਾਰੀ ਤੁਹਾਡੇ ਸਰਟੀਫਿਕੇਟ ਦੇ ਫਾਰਮ ‘ਤੇ ਆਪਣੀ ਤਸਦੀਕ ਰਿਪੋਰਟ ਦੇਵੇਗਾ।ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸੁਵਿਧਾ ਦਾ ਲਾਭ ਲੈਣ ਲਈ ਲਾਭਪਾਤਰੀ ਨੂੰ ਬਿਲਕੁਲ ਸਹੀ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਲਾਭਪਾਤਰੀ ਨੂੰ ਸਹੀ ਸਮੇਂ ‘ਤੇ ਸੁਵਿਧਾ ਦਾ ਲਾਭ ਪ੍ਰਾਪਤ ਹੋ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੁਣ ਭਗਵੰਤ ਮਾਨ ਨੂੰ ਭਗਵੰਤ ਮਾਨ ਦੀ ਸ਼ੈਲੀ ਵਿੱਚ ਹੀ ਜਵਾਬ ਦਿੱਤਾ ਜਾਵੇਗਾ…ਬੀਕੇਯੂ ਆਗੂ

Next Post

ਸੜਕ ਹਾਦਸਿਆਂ ਦੇ ਜ਼ਖਮੀਆਂ ਦਾ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ‘ਚ ਹੋਵੇਗਾ ਮੁਫ਼ਤ ਇਲਾਜ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਭਿਆਨਕ ਸੜਕ ਹਾਦਸੇ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ

ਸੜਕ ਹਾਦਸਿਆਂ ਦੇ ਜ਼ਖਮੀਆਂ ਦਾ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ 'ਚ ਹੋਵੇਗਾ ਮੁਫ਼ਤ ਇਲਾਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend