Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ

Nirmal Pandori by Nirmal Pandori
03/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਆਸ ਹੈ ਸਿਹਤ ਮੰਤਰੀ ਦਾ ਦੌਰਾ ‘ਫਾਰਮੈਲਿਟੀ ਦੌਰਾ’ ਨਹੀਂ ਹੋਵੇਗਾ-ਐਮਐਲਏ ਢਿੱਲੋਂ

ਬਰਨਾਲਾ, 6 ਮਾਰਚ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਦਾ ਮੁੱਦਾ ਭਖਿਆ ਹੋਇਆ ਹੈ। ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸ਼ਹਿਰ ਦੇ ਸਿਵਲ ਹਸਪਤਾਲ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਰਕਾਰੀ ਹਸਪਤਾਲਾਂ ਦੀ ਤਰਸਯੋਗ ਹਾਲਤ ਅਤੇ ਦਵਾਈਆਂ ਦੀ ਘਾਟ ਦੇ ਨਾਲ ਨਾਲ ਜੱਚਾ ਬੱਚਾ ਕੇਂਦਰ ਵਿੱਚ ਬੱਚਿਆਂ ਦੀ ਨਰਸਰੀ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਹੋਣ ਦਾ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਸਿਹਤ ਦੇ ਖੇਤਰ ਵਿੱਚ ਸੁਧਾਰ ਦੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਹੋਏ ਸਨ। ਬਰਨਾਲਾ ਜ਼ਿਲ੍ਹੇ ਦੀਆਂ ਮਾੜੀਆਂ ਸਿਹਤ ਸੇਵਾਵਾਂ ਦੇ ਸੁਧਾਰ ਲਈ ਆਪਣੇ ਐਕਸਨ ਮੋਡ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਕੱਲ੍ਹ ਸ਼ੁੱਕਰਵਾਰ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਬਰਨਾਲਾ ਫੇਰੀ ਮੌਕੇ ਉਮੀਦ ਪ੍ਰਗਟ ਕੀਤੀ ਹੈ ਕਿ ਉਹਨਾਂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦਿਆਂ ਦਾ ਸਿਹਤ ਮੰਤਰੀ ਹੱਲ ਕੱਢ ਕੇ ਜਾਣਗੇ। ਸਿਹਤ ਮੰਤਰੀ ਦੀ ਬਰਨਾਲਾ ਫੇਰੀ ਤੋਂ ਇੱਕ ਦਿਨ ਪਹਿਲਾਂ ਗੱਲਬਾਤ ਕਰਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਮੀਡੀਆ ਰਾਹੀਂ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ‌ਬਰਨਾਲਾ ਜ਼ਿਲ੍ਹੇ ਵਿੱਚ ਮੈਡੀਕਲ ਅਫਸਰਾਂ ਦੀਆਂ 93 ਵਿੱਚੋਂ 66 ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ ਮੈਡੀਕਲ ਅਫਸਰ (ਸਪੈਸ਼ਲਿਸਟ) ਦੀਆਂ 57 ਵਿੱਚੋਂ 24 ਅਸਾਮੀਆਂ ਖਾਲੀ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਮੈਡੀਕਲ ਅਫਸਰ (ਜਨਰਲ) ਦੀਆਂ 93 ਅਸਾਮੀਆਂ ਵਿੱਚੋਂ 66 ਖਾਲੀ ਹਨ ਅਤੇ ਫਾਰਮੇਸੀ ਅਫ਼ਸਰਾਂ ਦੀਆਂ 31 ਅਸਾਮੀਆਂ ਵਿੱਚੋਂ 16 ਅਸਾਮੀਆਂ ਖਾਲੀ ਹਨ। ‌ ਉਹਨਾਂ ਕਿਹਾ ਕਿ ਸਟਾਫ਼ ਨਰਸਾਂ ਦੀਆਂ 94 ਚੋਂ 41 ਅਸਾਮੀਆਂ ਖਾਲੀ ਹਨ। ‌ ਵਿਧਾਇਕ ਢਿੱਲੋਂ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ‘ਚ 10 ਟਰੇਂਡ ਦਾਈ ਦੀਆਂ ਪੋਸਟਾਂ ਹਨ ਪਰ ਉਹ ਸਾਰੀਆਂ ਹੀ ਖਾਲੀ ਹਨ। ‌ ਇਸੇ ਤਰ੍ਹਾਂ ਵਾਰਡ ਅਟੈਂਡੈਂਟ ਦੀਆਂ 90 ਵਿੱਚੋਂ 54 ਪੋਸਟਾਂ ਖਾਲੀ ਹਨ। ‌ ਉਹਨਾਂ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਜਿਵੇਂ ਸਫਾਈ, ਧੋਬੀ, ਚੌਂਕੀਦਾਰ, ਕੁੱਕ ਦੀਆਂ 82 ਅਸਾਮੀਆਂ ਵਿੱਚੋਂ 58 ਅਸਾਮੀਆਂ ਖਾਲੀ ਹਨ। ‌ ਵਿਧਾਇਕ ਢਿੱਲੋਂ ਨੇ ਕਿਹਾ ਕਿ ਇਸੇ ਤਰ੍ਹਾਂ ਹੋਰ ਵੀ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ ਜਿਹੜੀਆਂ ਕਿ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਆਪ ਸਰਕਾਰ ਨੇ ਨਹੀਂ ਭਰੀਆਂ। ‌ ਵਿਧਾਇਕ ਢਿੱਲੋਂ ਨੇ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਉਹ ਕੱਲ੍ਹ ਦੇ ਬਰਨਾਲਾ ਦੌਰੇ ਦੌਰਾਨ ਇਨਾਂ ਅਸਾਮੀਆਂ ਨੂੰ ਭਰਨ ਸਬੰਧੀ ਅਜਿਹਾ ਐਲਾਨ ਕਰਕੇ ਜਾਣ ਜਿਸ ‘ਤੇ ਭਰੋਸਾ ਕੀਤਾ ਜਾ ਸਕੇ। ਵਿਧਾਇਕ ਢਿੱਲੋਂ ਨੇ ਸਿਹਤ ਮੰਤਰੀ ਨੂੰ ਯਾਦ ਕਰਵਾਇਆ ਕਿ ਉਹਨਾਂ ਦੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪੰਜਾਬ ‘ਚ ਮੁਹੱਲਾ ਕਲੀਨਿਕ ਖੋਲਣ ਦਾ ਵਾਅਦਾ ਕੀਤਾ ਸੀ ਜਿਸ ਤੋਂ ਭਾਵ ਹੈ ਕਿ ਹਰ ਮਹੱਲੇ ਵਿੱਚ ਕਲੀਨਿਕ ਖੋਲੇ ਜਾਣਗੇ ਪਰੰਤੂ ਜੇਕਰ ਬਰਨਾਲਾ ਜ਼ਿਲ੍ਹੇ ਵਿੱਚ ਦੇਖਿਆ ਜਾਵੇ ਤਾਂ ‌ਸਾਰੇ ਜ਼ਿਲ੍ਹੇ ਵਿੱਚ ਸਿਰਫ 14 ਮੁਹੱਲਾ ਕਲੀਨਿਕ ਖੋਲੇ ਗਏ ਹਨ ਜਿਨਾਂ ਵਿੱਚੋਂ 11 ਕਲੀਨਿਕਾਂ ਦਾ ਸਿਰਫ਼ ਨਾਮ ਹੀ ਬਦਲਿਆ ਹੈ ਜਿਹੜੇ ਕਿ ਪਹਿਲਾਂ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਰੂਪ ਵਿੱਚ ਚੱਲ ਰਹੇ ਸਨ। ਜਦਕਿ ਆਪ ਸਰਕਾਰ ਨੇ ਸਿਰਫ਼ ਤਿੰਨ ਮੁਹੱਲਾ ਕਲੀਨਿਕ ਪੋਰਟੇਬਲ ਬੂਥਾਂ ਵਿੱਚ ਖੋਲੇ ਹਨ। ਵਿਧਾਇਕ ਢਿੱਲੋਂ ਨੇ ਆਸ ਪ੍ਰਗਟ ਕੀਤੀ ਕਿ ਸਿਹਤ ਮੰਤਰੀ ਬਰਨਾਲਾ ਦੇ ਜੱਚਾ ਬੱਚਾ ਕੇਂਦਰ ਵਿੱਚ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਬੱਚਿਆਂ ਦੀ ਨਰਸਰੀ ਨੂੰ ਵੀ ਕੱਲ ਚਾਲੂ ਕਰਵਾ ਕੇ ਜਾਣਗੇ। ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ਅਤੇ ਜੇਕਰ ਸਰਕਾਰ ਉਹਨਾਂ ਦੀ ਗੱਲ ਨਹੀਂ ਸੁਣੇਗੀ ਤਾਂ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਇਹ ਮੁੱਦਾ ਪੂਰੇ ਜ਼ੋਰ ਸ਼ੋਰ ਨਾਲ ਦੁਬਾਰਾ ਫੇਰ ਚੁੱਕਿਆ ਜਾਵੇਗਾ। ਵਿਧਾਇਕ ਢਿੱਲੋਂ ਨੇ ਆਸ ਪ੍ਰਗਟਾਈ ਕਿ ਸਿਹਤ ਮੰਤਰੀ ਦਾ ਕੱਲ੍ਹ ਦਾ ਬਰਨਾਲਾ ਦੌਰਾ ਸਿਰਫ਼ “ਫਾਰਮੈਲਿਟੀ ਦੌਰਾ” ਹੀ ਨਹੀਂ ਹੋਵੇਗਾ ਸਗੋਂ ਉਹ ਜ਼ਿਲ੍ਹਾ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕਣਗੇ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਮੁਲਾਜ਼ਮਾਂ ਲਈ ਖੁਸ਼ੀ ਦੀ ਖ਼ਬਰ…ਕੰਮ ਦੇ ਘੰਟੇ ਅਤੇ ਹਫਤਾਵਾਰੀ ਛੁੱਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

Next Post

ਅਹਿਮ ਖ਼ਬਰ…ਖੇਡਾਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮਿਲਣਗੇ ਵਧੇਰੇ ਅੰਕ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਅਹਿਮ ਖ਼ਬਰ…ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮਿਲਣਗੇ ਵਧੇਰੇ ਅੰਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend