Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸੇ ਪੁਰਸ਼ ਨਾਲ ਲੰਮੇ ਸਮੇਂ ਤੱਕ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਔਰਤ ਬਲਾਤਕਾਰ ਦਾ ਦੋਸ਼ ਨਹੀਂ ਲਗਾ ਸਕਦੀ ‌

Nirmal Pandori by Nirmal Pandori
03/07/2025
in ਪੰਜਾਬ
Reading Time: 1 min read
A A
0
ਸਰਪੰਚ ਦੀ ਪਤਨੀ ਸੀ ਹੋਟਲ ‘ਚ ਕਿਸੇ ਗ਼ੈਰ ਮਰਦ ਨਾਲ…ਮੌਕੇ ‘ਤੇ ਪੁੱਜਿਆ ਸਰਪੰਚ ਤੇ ਚਲਾ ਦਿੱਤੀ ਗੋਲੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸੁਪਰੀਮ ਕੋਰਟ ਨੇ 16 ਸਾਲਾਂ ਤੱਕ ਸੰਬੰਧਾਂ ‘ਚ ਰਹਿਣ ਵਾਲੀ ਔਰਤ ਦੇ ਬਲਾਤਕਾਰ ਦੇ ਦੋਸ਼ ਕੀਤੇ ਖਾਰਜ

ਚੰਡੀਗੜ੍ਹ,7 ਮਾਰਚ, Gee98 news service

-ਕਿਸੇ ਪੁਰਸ਼ ਨਾਲ ਕਈ ਵਾਰੀ ਇਹਨਾਂ ਰਿਲੇਸ਼ਨਸ਼ਿਪ ਵਿੱਚ ਰਹਿਣ ਤੋਂ ਬਾਅਦ ਕੋਈ ਔਰਤ ਆਪਣੇ ਪੁਰਸ਼ ਸਾਥੀ ਦੇ ਬਲਾਤਕਾਰ ਦਾ ਦੋਸ਼ ਨਹੀਂ ਲਗਾ ਸਕਦੀ। ‌ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ ਹੈ ਕਿ ਲੰਬੇ ਸਮੇਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਔਰਤ ਆਪਣੇ ਸਾਥੀ ‘ਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਨਹੀਂ ਲਗਾ ਸਕਦੀ। ਅਦਾਲਤ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਇਹ ਸਾਬਤ ਕਰਨਾ ਮੁਸ਼ਕਲ ਹੋ ਜਾਂਦਾ ਹੈ ਕਿ ਸਰੀਰਕ ਸਬੰਧ ਸਿਰਫ਼ ਵਿਆਹ ਦੇ ਵਾਅਦੇ ਕਰਕੇ ਬਣਾਏ ਗਏ ਸਨ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਨੇ ਇਹ ਟਿੱਪਣੀ ਇੱਕ ਬੈਂਕ ਅਧਿਕਾਰੀ ਵਿਰੁੱਧ ਦਾਇਰ ਬਲਾਤਕਾਰ ਦੇ ਮਾਮਲੇ ਨੂੰ ਖਾਰਜ ਕਰਦੇ ਹੋਏ ਕੀਤੀ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਇੱਕ ਲੈਕਚਰਾਰ ਹੈ। ਉਸਨੇ ਦੋਸ਼ ਲਗਾਇਆ ਸੀ ਕਿ ਉਸਦੇ ਸਾਥੀ ਨੇ ਵਿਆਹ ਦਾ ਵਾਅਦਾ ਕਰਕੇ 16 ਸਾਲਾਂ ਤੱਕ ਉਸ ਨਾਲ ਸਰੀਰਕ ਸੰਬੰਧ ਬਣਾਏ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਦੀ ਦਲੀਲ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਉਹ ਦੋਵੇਂ ਪੜ੍ਹੇ-ਲਿਖੇ ਸਨ ਅਤੇ ਇਹ ਰਿਸ਼ਤਾ ਸਹਿਮਤੀ ਨਾਲ ਹੋਇਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ‘ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਸ਼ਿਕਾਇਤਕਰਤਾ ਔਰਤ ਨੇ 16 ਸਾਲਾਂ ਤੱਕ ਇਸ ਰਿਸ਼ਤੇ ਨੂੰ ਜਾਰੀ ਰੱਖਿਆ ਅਤੇ ਇਸ ਸਮੇਂ ਦੌਰਾਨ ਕਿਸੇ ਵੀ ਪੜਾਅ ‘ਤੇ ਉਸਨੇ ਸਰੀਰਕ ਸੰਬੰਧਾਂ ਦਾ ਵਿਰੋਧ ਨਹੀਂ ਕੀਤਾ,ਇੰਨੇ ਲੰਬੇ ਸਮੇਂ ਤੱਕ ਚੱਲਿਆ ਇਹ ਰਿਸ਼ਤਾ ਸਾਬਤ ਕਰਦਾ ਹੈ ਕਿ ਇਸ ਵਿੱਚ ਕੋਈ ਜ਼ੋਰ ਜਾਂ ਧੋਖਾ ਸ਼ਾਮਲ ਨਹੀਂ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭਾਵੇਂ ਇਹ ਮੰਨ ਲਿਆ ਜਾਵੇ ਕਿ ਵਿਆਹ ਇੱਕ ਝੂਠਾ ਵਾਅਦਾ ਸੀ, ਪਰ ਇਸ ਰਿਸ਼ਤੇ ਨੂੰ 16 ਸਾਲਾਂ ਤੱਕ ਬਣਾਈ ਰੱਖਣਾ ਸਾਬਤ ਕਰਦਾ ਹੈ ਕਿ ਸਹਿਮਤੀ ਕਿਸੇ ਗਲਤਫਹਿਮੀ ਕਾਰਨ ਨਹੀਂ ਸੀ, ਸਗੋਂ ਸਰੀਰਕ ਸੰਬੰਧਾਂ ਵਿੱਚ ਔਰਤ ਦਾ ਪੂਰਾ ਸਹਿਯੋਗ ਸੀ ਅਤੇ ਇਹ ਬਲਾਤਕਾਰ ਦੇ ਜੁਰਮ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ। ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੰਬੇ ਸਮੇਂ ਤੱਕ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਤੋਂ ਬਾਅਦ ਕਿਸੇ ਔਰਤ ਲਈ ਇਹ ਕਹਿਣਾ ਕਾਨੂੰਨੀ ਤੌਰ ‘ਤੇ ਜਾਇਜ਼ ਨਹੀਂ ਹੋਵੇਗਾ ਕਿ ਉਸਨੂੰ ਵਿਆਹ ਦੇ ਝੂਠੇ ਵਾਅਦੇ ‘ਤੇ ਸਰੀਰਕ ਸੰਬੰਧ ਬਣਾਉਣ ਲਈ ਮਜ਼ਬੂਰ ਕੀਤਾ ਗਿਆ ਸੀ, ਭਾਵ ਕਿ ਕਿਸੇ ਪੁਰਸ਼ ਨਾਲ ਲੰਬੇ ਸਮੇਂ ਤੱਕ ਰਿਲੇਸ਼ਨ ਵਿੱਚ ਰਹਿਣ ਵਾਲੀ ਔਰਤ ਦੇ ਸਬੰਧ ਕਿਸੇ ਕਾਰਨ ਜੇਕਰ ਪੁਰਸ਼ ਨਾਲ ਵਿਗੜ ਜਾਂਦੇ ਹਨ ਤਾਂ ਉਹ ਇਕੱਠੇ ਰਹਿਣ ਦੇ ਸਮੇਂ ਦੌਰਾਨ ਬਣਾਏ ਸਰੀਰਕ ਸਬੰਧਾਂ ਨੂੰ ਬਲਾਤਕਾਰ ਦੀ ਸ਼੍ਰੇਣੀ ਵਿੱਚ ਰੱਖ ਕੇ ਕੋਈ ਦੋਸ਼ ਨਹੀਂ ਲਗਾ ਸਕਦੀ। ਸੁਪਰੀਮ ਕੋਰਟ ਦਾ ਇਹ ਫੈਸਲਾ ਜਿੱਥੇ ਲਿਵ ਇਨ ਰਿਲੇਸ਼ਨਸ਼ਿਪ ਰਹਿਣ ਵਾਲੇ ਪੁਰਸ਼ਾਂ ਲਈ ਇੱਕ ਤਰ੍ਹਾਂ ਦੀ ਸੁਰੱਖਿਆ ਵਜੋਂ ਵੇਖਿਆ ਜਾ ਰਿਹਾ, ਉੱਥੇ ਬਿਨਾਂ ਵਿਆਹ ਤੋਂ ਕਿਸੇ ਪੁਰਸ਼ ਨਾਲ ਸੰਬੰਧਾਂ ‘ਚ ਰਹਿਣ ਵਾਲੀਆਂ ਔਰਤਾਂ ਲਈ ਇੱਕ ਸੰਕੇਤਿਕ ਸੁਝਾਅ ਵਜੋਂ ਵੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#barnalanews#healthdepartment#education department#jailnews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਦਿਖਾਇਆ ਸ਼ੀਸ਼ਾ…ਇੱਕੋ ਜ਼ਿਲ੍ਹੇ ‘ਚ 1338 ਮੁਕੱਦਮਿਆਂ ਦੀ ਜਾਂਚ ਤਿੰਨ ਸਾਲਾਂ ਤੋਂ ਪੈਂਡਿੰਗ

Next Post

ਮਹਾਰਾਸ਼ਟਰ ਵਿੱਚ ਕੈਂਪ ‘ਤੇ ਗਈਆਂ ਪੰਜਾਬ ਦੀਆਂ ਵਿਦਿਆਰਥਣਾਂ ਨੂੰ ਮਹਿਲਾ ਪ੍ਰੋਫੈਸਰ ਨੇ ਬਰਾਂਡੀ ਪੀਣ ਲਈ ਕੀਤਾ ਮਜ਼ਬੂਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਮਹਾਰਾਸ਼ਟਰ ਵਿੱਚ ਕੈਂਪ ‘ਤੇ ਗਈਆਂ ਪੰਜਾਬ ਦੀਆਂ ਵਿਦਿਆਰਥਣਾਂ ਨੂੰ ਮਹਿਲਾ ਪ੍ਰੋਫੈਸਰ ਨੇ ਬਰਾਂਡੀ ਪੀਣ ਲਈ ਕੀਤਾ ਮਜ਼ਬੂਰ

ਮਹਾਰਾਸ਼ਟਰ ਵਿੱਚ ਕੈਂਪ 'ਤੇ ਗਈਆਂ ਪੰਜਾਬ ਦੀਆਂ ਵਿਦਿਆਰਥਣਾਂ ਨੂੰ ਮਹਿਲਾ ਪ੍ਰੋਫੈਸਰ ਨੇ ਬਰਾਂਡੀ ਪੀਣ ਲਈ ਕੀਤਾ ਮਜ਼ਬੂਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend