Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਕਾਂਗਰਸੀ ਆਗੂਆਂ ਨਾਲ ਪੁਲਿਸ ਨੇ ਕੀਤਾ ‘ਧੋਖਾ’…ਅਸੀਂ ਅੱਗੇ ਤੋਂ ਇਹਨਾਂ ‘ਤੇ ਯਕੀਨ ਨਹੀਂ ਕਰਾਂਗੇ-ਮਹੇਸ਼ ਲੋਟਾ

Nirmal Pandori by Nirmal Pandori
03/07/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੇ ਕਾਂਗਰਸੀ ਆਗੂਆਂ ਨਾਲ ਪੁਲਿਸ ਨੇ ਕੀਤਾ ‘ਧੋਖਾ’…ਅਸੀਂ ਅੱਗੇ ਤੋਂ ਇਹਨਾਂ ‘ਤੇ ਯਕੀਨ ਨਹੀਂ ਕਰਾਂਗੇ-ਮਹੇਸ਼ ਲੋਟਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਮਾਰਚ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਵਿਖੇ ਅੱਜ ਸਿਵਲ ਹਸਪਤਾਲ ‘ਚ ਪੁੱਜੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਫੇਰੀ ਦੌਰਾਨ ਪੰਜਾਬ ਪੁਲਿਸ ਨੇ ਬਰਨਾਲਾ ਦੇ ਕਾਂਗਰਸੀ ਆਗੂਆਂ ਨੂੰ ਪੁਲਸੀਆ ਕੂਟਨੀਤੀ ਨਾਲ ਸਿਹਤ ਮੰਤਰੀ ਤੋਂ ਦੂਰ ਰੱਖਿਆ,ਇਹ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਦੀ ਅਗਵਾਈ ਹੇਠ ਸਿਹਤ ਮੰਤਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਮਾੜੀਆਂ ਸਿਹਤ ਸੇਵਾਵਾਂ ਸਬੰਧੀ ਮੰਗ ਪੱਤਰ ਦੇਣ ਲਈ ਹਸਪਤਾਲ ਪੁੱਜੇ ਸਨ। ਇਸ ਦੀ ਭਿਣਕ ਜਦ ਪੁਲਿਸ ਪ੍ਰਸ਼ਾਸਨ ਨੂੰ ਲੱਗੀ ਤਾਂ ਪੁਲਿਸ ਅਫ਼ਸਰ ਕਾਂਗਰਸੀ ਆਗੂਆਂ ਨੂੰ ਇਹ ਕਹਿ ਕੇ ਹਸਪਤਾਲ ਤੋਂ ਡਿਪਟੀ ਕਮਿਸ਼ਨਰ ਦਫਤਰ ਲੈ ਗਏ ਕਿ ਤੁਹਾਡੀ ਮੁਲਾਕਾਤ ਸਿਹਤ ਮੰਤਰੀ ਨਾਲ ਡੀਸੀ ਦਫਤਰ ਵਿਖੇ ਕਰਵਾਈ ਜਾਵੇਗੀ।‌ ਕਾਂਗਰਸੀ ਆਗੂ ਕਾਫੀ ਸਮਾਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਸਿਹਤ ਮੰਤਰੀ ਨੂੰ ਉਡੀਕਦੇ ਰਹੇ ਪ੍ਰੰਤੂ ਇਸ ਦੌਰਾਨ ਇੱਕ ਡੀਐਸਪੀ ਪੱਧਰ ਦੇ ਅਧਿਕਾਰੀ ਨੇ ਉਹਨਾਂ ਨੂੰ ਫੋਨ ਕੀਤਾ ਕਿ ਤੁਸੀਂ ਰੈਸਟ ਹਾਊਸ ਆ ਜਾਓ, ਇੱਥੇ ਤੁਹਾਡੀ ਮੁਲਾਕਾਤ ਕਰਵਾਵਾਂਗੇ, ਜਦੋਂ ਇਹ ਆਗੂ ਰੈਸਟ ਹਾਊਸ ਪੁੱਜੇ ਤਾਂ ਉੱਥੇ ਮੰਤਰੀ ਦੇ ਆਉਣ ਵਾਲੀ ਕੋਈ ਚਹਿਲ ਪਹਿਲ ਨਹੀਂ ਸੀ ਸਗੋਂ ਰੈਸਟ ਹਾਊਸ ਦੇ ਕਮਰਿਆਂ ਨੂੰ ਵੀ ਜ਼ਿੰਦਰੇ ਲੱਗੇ ਹੋਏ ਸਨ।ਜਿਸ ਤੋਂ ਬਾਅਦ ਕਾਂਗਰਸੀ ਆਗੂ ਸਾਰੀ ਕਹਾਣੀ ਸਮਝ ਗਏ ਕਿ ਉਹਨਾਂ ਨੂੰ ਜਾਣਬੁੱਝ ਕੇ ਮੰਤਰੀ ਦੀ ਫੇਰੀ ਤੋਂ ਦੂਰ ਰੱਖਿਆ ਗਿਆ ਹੈ।‌ ਜਦੋਂ ਇਹਨਾਂ ਕਾਂਗਰਸੀ ਆਗੂਆਂ ਨੂੰ ਪਤਾ ਲੱਗਿਆ ਕਿ ਸਿਹਤ ਮੰਤਰੀ ਤਾਂ ਹਸਪਤਾਲ ਵਿੱਚ ਪੁੱਜ ਵੀ ਚੁੱਕੇ ਹਨ ਅਤੇ ਉਹਨਾਂ ਨੇ ਡੀਸੀ ਦਫ਼ਤਰ ਜਾਂ ਰੈਸਟ ਹਾਊਸ ਆਉਣ ਦਾ ਕੋਈ ਸ਼ਡਿਊਲ ਨਹੀਂ ਹੈ ਤਾਂ ‌ਇਹਨਾਂ ਕਾਂਗਰਸੀ ਆਗੂਆਂ ਨੇ ਮੰਗ ਪੱਤਰ ਦੇਣ ਲਈ ਤੁਰੰਤ ਹਸਪਤਾਲ ਜਾਣ ਦਾ ਪ੍ਰੋਗਰਾਮ ਬਣਾਇਆ ਪ੍ਰੰਤੂ ਉਸ ਤੋਂ ਪਹਿਲਾਂ ਹੀ ਮੰਤਰੀ ਸਾਹਿਬ ਉਥੋਂ ਜਾ ਚੁੱਕੇ ਸਨ, ਜਿਸ ਤੋਂ ਬਾਅਦ ਇਹਨਾਂ ਕਾਂਗਰਸੀ ਆਗੂਆਂ ਨੇ ਮਹੇਸ਼ ਕੁਮਾਰ ਲੋਟਾ ਦੀ ਅਗਵਾਈ ਹੇਠ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਮਹੇਸ਼ ਲੋਟਾ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਮੰਗ ਪੱਤਰ ਸਿਹਤ ਮੰਤਰੀ ਨੂੰ ਦੇਣਾ ਸੀ ਜੋ ਬਰਨਾਲਾ ‘ਚ ਸਿਹਤ ਸੇਵਾਵਾਂ ਦੇ ਸੁਧਾਰ ਸਬੰਧੀ ਸੀ। ਉਹਨਾਂ ਕਿਹਾ ਕਿ ਉਹਨਾਂ ਦਾ ਸਿਹਤ ਮੰਤਰੀ ਦਾ ਘਿਰਾਓ ਕਰਨ ਜਾਂ ਨਾਅਰੇਬਾਜ਼ੀ ਕਰਨ ਜਾਂ ਹੋਰ ਕਿਸੇ ਕਿਸਮ ਦੀ ਹੁੱਲੜਬਾਜ਼ੀ ਕਰਨ ਦਾ ਕੋਈ ਵੀ ਪ੍ਰੋਗਰਾਮ ਨਹੀਂ ਸੀ ਪ੍ਰੰਤੂ ਫਿਰ ਵੀ ਪੁਲਿਸ ਅਫ਼ਸਰਾਂ ਨੇ ਜਾਣ ਬੁੱਝ ਕੇ ਉਹਨਾਂ ਨੂੰ ਹੈਰਾਨ ਪਰੇਸ਼ਾਨ ਕੀਤਾ, ਧੋਖੇ ਵਿੱਚ ਰੱਖਿਆ ਤੇ ਮੰਤਰੀ ਨੂੰ ਮਿਲਣ ਨਹੀਂ ਦਿੱਤਾ। ਇਸ ਲੋਟਾ ਨੇ ਕਿਹਾ ਕਿ ਉਹ ਅੱਗੇ ਤੋਂ ਅਜਿਹੇ ਕਿਸੇ ਮਾਮਲੇ ਵਿੱਚ ਬਰਨਾਲਾ ਪੁਲਿਸ ਦੇ ਕਿਸੇ ਵੀ ਅਫ਼ਸਰ ‘ਤੇ ਯਕੀਨ ਨਹੀਂ ਕਰਨਗੇ, ਸਗੋਂ ਜੋ ਵੀ ਉਹਨਾਂ ਨੇ ਕਰਨਾ ਹੋਇਆ ਉਹ ਕਰਕੇ ਹਟਣਗੇ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿਹਤ ਮੰਤਰੀ ਨੂੰ ਮਿਲਣ ਪੁੱਜੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੂੰ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਪੁਲਿਸ ਨੇ ਚੁੱਕ ਕੇ ਸਿਹਤ ਮੰਤਰੀ ਦੇ ਆਉਣ ਤੋਂ ਪਹਿਲਾਂ ਪਹਿਲਾਂ ਥਾਣੇ ‘ਚ ਬੰਦ ਕਰ ਦਿੱਤਾ ਅਤੇ ਉਹਨਾਂ ਨੂੰ ਵੀ ਕਿਹਾ ਗਿਆ ਕਿ ਤੁਹਾਡੀ ਮੁਲਾਕਾਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਜਾਵੇਗੀ ਪ੍ਰੰਤੂ ਇਹਨਾਂ ਬੇਰੁਜ਼ਗਾਰ ਮੋਰਚੇ ਦੇ ਆਗੂਆਂ ਨੂੰ ਥਾਣੇ ਵਿੱਚੋਂ ਉਸ ਵੇਲੇ ਛੱਡਿਆ ਗਿਆ ਜਦੋਂ ਸਿਹਤ ਮੰਤਰੀ ਬਰਨਾਲਾ ਵਿੱਚੋਂ ਜਾ ਚੁੱਕੇ ਸਨ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਜਦ ਉਹ ਸਿਹਤ ਮੰਤਰੀ ਨੂੰ ਮਿਲਣ ਲਈ ਹਸਪਤਾਲ ਦੇ ਗੇਟ ‘ਤੇ ਪੁੱਜੇ ਤਾਂ ਪੁਲਿਸ ਨੇ ਉਹਨਾਂ ਨੂੰ ਥਾਣੇ ‘ਚ ਡੱਕ ਦਿੱਤਾ ਅਤੇ ਸਿਹਤ ਮੰਤਰੀ ਦੇ ਜਾਣ ਤੋਂ ਬਾਅਦ ਹੀ ਛੱਡਿਆ।
ਫੋਟੋ ਕੈਪਸ਼ਨ- ਪੁਲਿਸ ਵੱਲੋਂ ਧੋਖੇ ‘ਚ ਰੱਖੇ ਜਾਣ ਤੋਂ ਬਾਅਦ ਮਹੇਸ਼ ਲੋਟਾ ਤੇ ਏਪੀ ਢਿੱਲੋਂ ਦੀ ਅਗਵਾਈ ‘ਚ ਰੈਸਟ ਹਾਊਸ ਵਿਖੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਆਗੂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਾਰਾਸ਼ਟਰ ਵਿੱਚ ਕੈਂਪ ‘ਤੇ ਗਈਆਂ ਪੰਜਾਬ ਦੀਆਂ ਵਿਦਿਆਰਥਣਾਂ ਨੂੰ ਮਹਿਲਾ ਪ੍ਰੋਫੈਸਰ ਨੇ ਬਰਾਂਡੀ ਪੀਣ ਲਈ ਕੀਤਾ ਮਜ਼ਬੂਰ

Next Post

ਮਨੁੱਖਤਾ ਸ਼ਰਮਸਾਰ…ਕਲਯੁਗ ਪਿਤਾ ਨੇ ਹੀ ਧੀ ਨੂੰ ਕੀਤਾ ਗਰਭਵਤੀ..!

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਮਨੁੱਖਤਾ ਸ਼ਰਮਸਾਰ…ਕਲਯੁਗ ਪਿਤਾ ਨੇ ਹੀ ਧੀ ਨੂੰ ਕੀਤਾ ਗਰਭਵਤੀ..!

ਮਨੁੱਖਤਾ ਸ਼ਰਮਸਾਰ…ਕਲਯੁਗ ਪਿਤਾ ਨੇ ਹੀ ਧੀ ਨੂੰ ਕੀਤਾ ਗਰਭਵਤੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend