Gee 98News

ਸਾਵਧਾਨ ! ਹੋਲੇ ਮਹੱਲੇ ‘ਤੇ ਜਾਣ ਵਾਲੇ ਹੁੱਲੜਬਾਜਾਂ ਲਈ ਚਿਤਾਵਨੀ ਜਾਰੀ…ਇਸ ਵਾਰ ਹੋਵੇਗੀ ਸਖ਼ਤ ਕਾਰਵਾਈ

-ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਦੇ ਸਮਾਗਮਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਪੁਲਿਸ ਨੇ ਇਸ ਵਾਰ ਇੱਕ ਵੱਡਾ ਫੈਸਲਾ ਕੀਤਾ ਹੈ। ਰੂਪਨਗਰ ਜ਼ਿਲ੍ਹੇ ਦੇ ਐਸਐਸਪੀ ਗੁਲਲੀਤ ਖਰਾਣਾ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਸੂਚਨਾ ਪੱਤਰ ਭੇਜਿਆ ਗਿਆ ਹੈ ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਾਰ ਆਪਣੇ ਟਰੈਕਟਰਾਂ/ਟਰੱਕਾਂ ਉੱਤੇ ਲਾਊਡ ਸਪੀਕਰ ਜਾਂ ਵੱਡੇ ਸਾਊਂਡ ਬਕਸੇ ਲਗਾ ਕੇ ਨਾ ਲਿਆਉਣ, ਕਿਉਂਕਿ ਅਜਿਹੇ ਵਾਹਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ। ‌ ਐਸਐਸਪੀ ਨੇ ਦੱਸਿਆ ਕਿ ਇਹ ਫੈਸਲਾ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਇਹ ਫੈਸਲਾ ਲਿਆ ਗਿਆ ਹੈ। ‌ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ। ਐਸਐਸਪੀ ਰੂਪਨਗਰ ਨੇ ਹੋਲੇ ਮਹੱਲੇ ਦੇ ਸਮਾਗਮਾਂ ਮੌਕੇ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਹੋਲੇ ਮੁਹੱਲੇ ਦੇ ਇਹ ਸਮਾਗਮ ਇਸ ਵਾਰ 10 ਮਾਰਚ ਤੋਂ 15 ਮਾਰਚ ਤੱਕ ਹੋਣਗੇ।ਐਸਐਸਪੀ ਨੇ ਦੱਸਿਆ ਕਿ ਇਸ ਸਬੰਧੀ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵਹੀਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਆਵਾਜ਼ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਐਸਐਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ।

Gee98 Ads
error: Content is protected !!