Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਸਿੱਧੂਪੁਰ ਦੀ ਚਿਤਾਵਨੀ ਰੈਲੀ ’ਚ ਉੱਠੀ ਅਫੀਮ ਦੀ ਖੇਤੀ ਦੀ ਮੰਗ

Nirmal Pandori by Nirmal Pandori
10/10/2021
in ਪੰਜਾਬ
Reading Time: 1 min read
A A
0
ਬੀਕੇਯੂ ਸਿੱਧੂਪੁਰ ਦੀ ਚਿਤਾਵਨੀ ਰੈਲੀ ’ਚ ਉੱਠੀ ਅਫੀਮ ਦੀ ਖੇਤੀ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਰਾਲੀ ਨੂੰ ਅੱਗ ਲਗਾਉਣ ਦੀ ਚਿਤਾਵਨੀ ਦੇ ਕੇ ਕਿਹਾ ਸਰਕਾਰ ਕਰੇ ਪਰਾਲੀ ਦਾ ਪ੍ਰਬੰਧ
ਬਰਨਾਲਾ, 10 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਕਿਸਾਨ ਚਿਤਾਵਨੀ ਰੈਲੀ ਕੀਤੀ ਗਈ ਜਿਸ ਵਿੱਚ ਲੱਖਾਂ ਦੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਦੇ ਇਕੱਠ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਪਰਾਲੀ ਸੰਭਾਲਣ ਲਈ ਯੋਗ ਪ੍ਰਬੰਧ ਨਾ ਕੀਤੇ ਜਾਂ ਪ੍ਰਤੀ ਏਕੜ 8 ਹਜ਼ਾਰ ਦਾ ਮੁਆਵਜ਼ਾ ਨਾ ਦਿੱਤਾ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 2019 ਵਿੱਚ ਪਰਾਲੀ ਸਾੜਨ ਸੰਬੰਧੀ ਕਿਸਾਨਾਂ ਦੇ ਮਾਲ ਰਿਕਾਰਡ ’ਚ ਲਾਲ ਐਂਟਰੀਆਂ ਅਤੇ ਦਰਜ ਮੁਕੱਦਮੇ ਵਾਪਸ ਲੈਣ ਬਾਰੇ ਸਰਕਾਰ ਨੇ ਸਹਿਮਤੀ ਦਿੱਤੀ ਸੀ ਪ੍ਰੰਤੂ ਇਹ ਵਾਅਦਾ ਅੱਜ ਤੱਕ ਪੂਰਾ ਨਹੀਂ ਹੋਇਆ, ਇਸ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਪ੍ਰਦੂਸ਼ਨ ਦਾ ਵਾਸਤਾ ਪਾ ਕੇ ਪਰਾਲੀ ਨਾਲ ਸਾੜਨ ਸੰਬੰਧੀ ਆਖ ਰਹੀ ਹੈ ਪ੍ਰੰਤੂ ਸਰਕਾਰ ਖ਼ੁਦ ਇਸ ਮਾਮਲੇ ’ਚ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਨੂੰ ਅੱਖੋ-ਪਰੋਖੇ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਨਰਮਾ ਪੱਟੀ ’ਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਬਰਬਾਦ ਕਰ ਦਿੱਤੀ ਹੈ।

ਇਸ ਲਈ ਸਰਕਾਰ ਪੀੜਤ ਕਿਸਾਨਾਂ ਨੂੰ ਜਲਦੀ ਬਣਦਾ ਮੁਆਵਜ਼ਾ ਦੇਵੇ ਅਤੇ ਬੀਟੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇ ਕਿਉਂਕਿ ਇਨਾਂ ਕੰਪਨੀਆਂ ਨੇ ਵਿਸ਼ਵਾਸ਼ ਦਿਵਾਇਆ ਸੀ ਕਿ ਬੀਟੀ ਬੀਜ ਉੱਪਰ ਸੁੰਡੀ ਜਾਂ ਤੇਲੇ ਦਾ ਕੋਈ ਅਸਰ ਨਹੀਂ ਹੁੰਦਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਪਛੇਤੇ ਝੋਨੇ, ਬਾਸਪਤੀ ਅਤੇ ਅਗੇਤੀਆਂ ਸਬਜੀਆਂ ਲਈ ਬਿਜਲੀ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਕਿ 2017 ਦੀ ਵਿਧਾਨ ਸਭਾ ਚੋਣ ਮੌਕੇ ਕਾਂਗਰਸ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ। ਕਿਸਾਨ ਆਗੂਆਂ ਨੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਇਹ ਚਿਤਾਵਨੀ ਵੀ ਦਿੱਤੀ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰੱਖਿਆ ਜਾਵੇਗਾ। ਮਹਿਲਾ ਕਿਸਾਨ ਆਗੂ ਬੀਬੀ ਗੁਰਜੀਤ ਕੌਰ ਫਤਿਹਗੜ ਸਾਹਿਬ ਨੇ ਕਿਹਾ ਕਿ ਪੰਜਾਬ ’ਚ ਬੀਜੀਆਂ ਜਾਂ ਰਹੀਆਂ ਫ਼ਸਲਾਂ ਦੀ ਬੇਕਦਰੀ ਤੋਂ ਸਪੱਸ਼ਟ ਹੈ ਕਿ ਸਿਰਫ਼ ਅਫੀਮ ਦੀ ਖੇਤੀ ਹੀ ਕਿਸਾਨੀ ਨੂੰ ਆਰਥਿਕ ਤੌਰ ’ਤੇ ਵੱਡਾ ਹੁਲਾਰਾ ਦੇ ਸਕਦੀ ਹੈ। ਕਿਸਾਨ ਆਗੂ ਬੂਟਾ ਸਿੰਘ ਸਾਦੀਪੁਰ ਨੇ ਵੀ ਅਫੀਮ ਦੀ ਖੇਤੀ ਦੀ ਪ੍ਰੋੜਤਾ ਕੀਤੀ। ਮੰਚ ਉੱਪਰ ਅਫੀਮ ਦੀ ਖੇਤੀ ਦੀ ਗੱਲ ਕੀਤੇ ਜਾਣ ਸਮੇਂ ਇਕੱਠ ਵਿੱਚ ਸ਼ਾਮਲ ਹਜ਼ਾਰਾਂ ਦੀ ਗਿਣਤੀ ’ਚ ਔਰਤਾਂ ਨੇ ਤਾੜੀਆਂ ਮਾਰ ਕੇ ਸਹਿਮਤੀ ਦਿੱਤੀ।
ਇਸ ਚਿਤਾਵਨੀ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੁਧਵੀਰ ਸਿੰਘ, ਸਿਵ ਕੁਮਾਰ ਕੱਕਾ, ਮੁਕੇਸ ਸ਼ਰਮਾ, ਲੋਕ ਗਾਇਕ ਗੁਰਵਿੰਦਰ ਬਰਾੜ ਸਮੇਤ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Previous Post

ਸੋਮਵਾਰ ਕੈਬਨਿਟ ਦੀ ਮੀਟਿੰਗ ‘ਚ ਕੀ ਹੋ ਸਕਦਾ ਹੈ..?

Next Post

ਫੇਰ… ਨਹੀਂ ਹੋਣਗੀਆਂ ਪੰਜਾਬ ‘ਚ ਵਿਧਾਨ ਸਭਾ ਚੋਣਾਂ…!

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਫੇਰ… ਨਹੀਂ ਹੋਣਗੀਆਂ ਪੰਜਾਬ ‘ਚ ਵਿਧਾਨ ਸਭਾ ਚੋਣਾਂ…!

ਫੇਰ... ਨਹੀਂ ਹੋਣਗੀਆਂ ਪੰਜਾਬ 'ਚ ਵਿਧਾਨ ਸਭਾ ਚੋਣਾਂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend