Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਹਰ ਤੀਜਾ ਬੱਚਾ ਕੁਪੋਸ਼ਣ ਤੋਂ ਪੀੜਤ…ਨਹੀਂ ਵਧ ਰਿਹਾ ਕੱਦ ਅਤੇ ਭਾਰ

Nirmal Pandori by Nirmal Pandori
03/17/2025
in ਪੰਜਾਬ
Reading Time: 1 min read
A A
0
ਪੰਜਾਬ ‘ਚ ਹਰ ਤੀਜਾ ਬੱਚਾ ਕੁਪੋਸ਼ਣ ਤੋਂ ਪੀੜਤ…ਨਹੀਂ ਵਧ ਰਿਹਾ ਕੱਦ ਅਤੇ ਭਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਮਾਰਚ, Gee98 News service

-ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿੱਚ ਜਾਣ ਵਾਲੇ ਬੱਚਿਆਂ ਦੀ ਸਿਹਤ ਸਬੰਧੀ ਸਾਹਮਣੇ ਆ ਰਹੇ ਅੰਕੜੇ ਪੰਜਾਬ ਸਰਕਾਰ ਦੀ ਸਿਹਤ ਢਿੱਲੀ ਕਰਨ ਵਾਲੇ ਹਨ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਪੋਸ਼ਣ ਟਰੈਕਰ ‘ਤੇ ਸਾਹਮਣੇ ਆ ਰਹੇ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਪੰਜਾਬ ਦਾ ਭਵਿੱਖ ਬਹੁਤਾ ਤੰਦਰੁਸਤ ਨਹੀਂ ਹੈ। ਪੰਜ ਸਾਲ ਦੀ ਉਮਰ ਤੱਕ ਦੇ ਇਹਨਾਂ ਬੱਚਿਆਂ ਦੀ ਸਿਹਤ ਸਬੰਧੀ ਜੋ ਅੰਕੜੇ ਟਰੈਕਰ ‘ਤੇ ਸਾਹਮਣੇ ਆਏ ਹਨ ਉਹਨਾਂ ਅਨੁਸਾਰ ਹਰੇਕ ਤੀਜੇ ਬੱਚੇ ਪਿੱਛੇ ਇੱਕ ਬੱਚੇ ਵਿੱਚ ਕੋਈ ਨਾ ਕੋਈ ਸਰੀਰਕ ਕਮਜ਼ੋਰੀ ਹੈ। ਕੁਝ ਬੱਚਿਆਂ ਦਾ ਕੱਦ ਉਮਰ ਦੇ ਹਿਸਾਬ ਨਾਲ ਨਹੀਂ ਵੱਧ ਰਿਹਾ ਅਤੇ ਕੁਝ ਬੱਚਿਆਂ ਦਾ ਭਾਰ ਘੱਟ ਹੈ ਤੇ ਕੁਝ ਬੱਚਿਆਂ ਦਾ ਭਾਰ ਵੱਧ ਹੈ ਜਦੋਂ ਕਿ ਕੁਝ ਬੱਚੇ ਕੁਪੋਸ਼ਣ ਦੇ ਸ਼ਿਕਾਰ ਹਨ। ‌ ਪੰਜ ਸਾਲ ਤੱਕ ਦੀ ਉਮਰ ਦੇ 20 ਫੀਸਦੀ ਬੱਚੇ ਸਟੰਟਿੰਗ ਤੋਂ ਪੀੜਤ ਹਨ ਜਦੋਂ ਕਿ ਛੇ ਫੀਸਦੀ ਬੱਚੇ ਘੱਟ ਭਾਰ ਤੋਂ ਪੀੜਤ ਹਨ, ਇਸੇ ਤਰ੍ਹਾਂ ਪੰਜ ਫੀਸਦੀ ਬੱਚੇ ਜ਼ਿਆਦਾ ਭਾਰ ਵਾਲੇ ਹਨ ਜਦਕਿ ਤਿੰਨ ਫੀਸਦੀ ਬੱਚੇ ਕੁਪੋਸ਼ਣ ਤੋਂ ਪੀੜਤ ਹਨ। ਸੂਬੇ ਦੇ 98 ਫੀਸਦੀ ਬੱਚਿਆਂ ਦੇ ਰਿਕਾਰਡ ਅਨੁਸਾਰ ਜੇਕਰ ਛੇ ਸਾਲ ਦੀ ਉਮਰ ਦੇ ਬੱਚਿਆਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਵਿੱਚੋਂ 19 ਫੀਸਦੀ ਦਾ ਕੱਦ ਉਹਨਾਂ ਦੀ ਉਮਰ ਦੇ ਹਿਸਾਬ ਨਾਲ ਨਹੀਂ ਵੱਧ ਰਿਹਾ। ਬੱਚਿਆਂ ਦੀ ਸਿਹਤ ਸਬੰਧੀ ਇਹ ਹਾਲਾਤ ਚਿੰਤਾਜਨਕ ਹਨ। ਦੱਸ ਦੇਈਏ ਦਈਏ ਕਿ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੌਸਟਿਕ ਭੋਜਨ ਦੇਣ ਦਾ ਦਾਅਵਾ ਕੀਤਾ ਜਾਂਦਾ ਹੈ ਪ੍ਰੰਤੂ ਆਂਗਨਵਾੜੀ ਕੇਂਦਰਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਹ ਸ਼ਰੇਆਮ ਠੋਕ ਵਜਾ ਕੇ ਆਖ ਰਹੀਆਂ ਹਨ ਕਿ ਬੱਚਿਆਂ ਨੂੰ ਦਿੱਤਾ ਜਾ ਰਿਹਾ ਖਾਣਾ ਪੌਸ਼ਟਿਕ ਨਹੀਂ ਹੈ, ਇਸ ਦੇ ਬਾਵਜੂਦ ਵੀ ਸਰਕਾਰ ਇਸ ਮਾਮਲੇ ਵੱਲ ਧਿਆਨ ਨਹੀਂ ਦੇ ਰਹੀ। ਇਸ ਤੋਂ ਇਲਾਵਾ ਵੱਡੀ ਗਿਣਤੀ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਵੀ ਖਾਲੀ ਹਨ, ਜਿਸ ਤੋਂ ਸਵਾਲ ਇਹ ਵੀ ਉੱਠਦਾ ਹੈ ਕਿ ਜਦੋਂ ਵੱਡੀ ਗਿਣਤੀ ਸੈਂਟਰਾਂ ਵਿੱਚ ਅਸਾਮੀਆਂ ਹੀ ਖਾਲੀ ਹਨ ਤਾਂ ਬੱਚਿਆਂ ਦੀ ਸਿਹਤ ਸੰਭਾਲ ਠੀਕ ਤਰੀਕੇ ਨਾਲ ਕਿਵੇਂ ਹੋਵੇਗੀ। ‌ ਸਪੱਸ਼ਟ ਹੈ ਕਿ ਆਂਗਣਵਾੜੀ ਕੇਂਦਰਾਂ ਵਿੱਚ ਅਸਾਮੀਆਂ ਖਾਲੀ ਹੋਣ ਕਾਰਨ ਬੱਚਿਆਂ ਨਾਲ ਸੰਬੰਧਿਤ ਸਾਰੀਆਂ ਯੋਜਨਾਵਾਂ ਦਾ ਲਾਭ ਦੇਣ ਵਿੱਚ ਮੁਸ਼ਕਿਲਾਂ ਪੈਦਾ ਹੁੰਦੀਆਂ ਹਨ। ਜ਼ਿਕਰ ਯੋਗ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਗਰਭਵਤੀ ਔਰਤਾਂ ਤੇ ਬੱਚਿਆਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾ ਰਹੀਆਂ ਹਨ। ਜਿਸ ਤਹਿਤ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਨਮਕੀਨ ਦਲੀਆ, ਮਿੱਠਾ ਦਲੀਆ, ਚੌਲ ਅਤੇ ਖਿਚੜੀ ਵਗੈਰਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਵੀ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਉਹਨਾਂ ਦਾ ਸਮੇਂ-ਸਮੇਂ ਸਿਰ ਨਿਰੀਖਣ ਵੀ ਕੀਤਾ ਜਾਂਦਾ ਹੈ ਇਸ ਦੇ ਬਾਵਜੂਦ ਵੀ ਬੱਚਿਆਂ ਦੀ ਸਿਹਤ ਸਬੰਧੀ ਸਾਹਮਣੇ ਆ ਰਹੇ ਅੰਕੜੇ ਚਿੰਤਾਜਨਕ ਹਨ। ਇਸ ਦਾ ਇੱਕੋ ਮੁੱਖ ਕਾਰਨ ਮੰਨਿਆ ਜਾ ਸਕਦਾ ਹੈ ਕਿਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਭੋਜਨ ਕਾਗਜ਼ਾਂ ਵਿੱਚ ਹੀ ਪੌਸ਼ਟਿਕ ਹੈ ਜਦ ਕਿ ਅਸਲੀਅਤ ਵਿੱਚ ਇਸ ਭੋਜਨ ਵਿੱਚ ਪੌਸ਼ਟਿਕਤਾ ਦੇ ਤੱਤ ਨਹੀਂ ਹਨ। ਪੰਜ ਸਾਲ ਤੱਕ ਦੀ ਉਮਰ ਦੇ ਇਹਨਾਂ ਬੱਚਿਆਂ ਦੀ ਸਿਹਤ ਸਬੰਧੀ ਸਾਹਮਣੇ ਆਏ ਇਹ ਅੰਕੜੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲਣ ਵਾਲੇ ਹਨ, ਜੇਕਰ ਅਜੇ ਵੀ ਦੇਰੀ ਕੀਤੀ ਗਈ ਤਾਂ ਕੁਪੋਸ਼ਣ ਦੀ ਦਰ ਕੰਟਰੋਲ ਤੋਂ ਬਾਹਰ ਵੀ ਹੋ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਕੁੜੀ ਪੇਟ,ਕਣਕ ਖੇਤ..ਆ ਜਵਾਈਆ ਮੰਡੇ ਖਾਹ… MLA ਕਾਲਾ ਢਿੱਲੋ ਨੇ ਬਰਨਾਲੇ ਭ੍ਰਿਸ਼ਟਾਚਾਰ ਦਾ ਕੱਢ ਲਿਆ ਵੱਡਾ ਸੱਪ…ਪੜ੍ਹੋ ਖ਼ਬਰ

Next Post

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ‘ਤੇ ਕੱਸਿਆ ਸਿਕੰਜਾ…ਨਵੇਂ ਹੁਕਮ ਕੀਤੇ ਜਾਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ‘ਤੇ ਕੱਸਿਆ ਸਿਕੰਜਾ…ਨਵੇਂ ਹੁਕਮ ਕੀਤੇ ਜਾਰੀ

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ 'ਤੇ ਕੱਸਿਆ ਸਿਕੰਜਾ…ਨਵੇਂ ਹੁਕਮ ਕੀਤੇ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend