Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੱਜ ਦੇ ਘਰੋਂ ਮਿਲਿਆ ਨੋਟਾਂ ਦਾ ਢੇਰ… ਨਿਆਂ ਪ੍ਰਣਾਲੀ ਦੇ ਭਰੋਸੇ ‘ਤੇ ਕਰਾਰੀ ਸੱਟ

Nirmal Pandori by Nirmal Pandori
03/22/2025
in ਪੰਜਾਬ
Reading Time: 1 min read
A A
0
ਜੱਜ ਦੇ ਘਰੋਂ ਮਿਲਿਆ ਨੋਟਾਂ ਦਾ ਢੇਰ… ਨਿਆਂ ਪ੍ਰਣਾਲੀ ਦੇ ਭਰੋਸੇ ‘ਤੇ ਕਰਾਰੀ ਸੱਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਮਾਰਚ, Gee98 News service

ਦਿੱਲੀ ਵਿੱਚ ਕੱਲ੍ਹ ਵਾਪਰੀ ਇੱਕ ਘਟਨਾ ਨੇ ਕਾਨੂੰਨ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਕਰਾਰਾ ਝਟਕਾ ਦਿੱਤਾ ਹੈ। ਦਿੱਲੀ ਹਾਈਕੋਰਟ ਦੇ ਇੱਕ ਜੱਜ ਯਸ਼ਵੰਤ ਵਰਮਾ ਦੇ ਘਰ ਅਚਾਨਕ ਅੱਗ ਲੱਗੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਅਤੇ ਅੱਗ ਬੁਝਾਉਣ ਦੀ ਕਾਰਵਾਈ ਦੌਰਾਨ ਫਾਇਰ ਬ੍ਰਿਗੇਡ ਦੇ ਸਟਾਫ਼ ਨੂੰ ਜੱਜ ਦੇ ਘਰੋਂ ਭਾਰੀ ਮਾਤਰਾ ਵਿੱਚ ਨਗਦੀ ਮਿਲੀ। ‌ਇੱਕ ਹਾਈਕੋਰਟ ਦੇ ਜੱਜ ਦੇ ਘਰੋਂ ਇੰਨੀ ਮਾਤਰਾ ਵਿੱਚ ਨਗਦੀ ਮਿਲਣ ਤੋਂ ਬਾਅਦ ਅਨੇਕਾਂ ਤਰ੍ਹਾਂ ਦੇ ਸਵਾਲਾਂ ਦਾ ਉੱਠਣਾ ਸੁਭਾਵਿਕ ਹੀ ਹੈ ਅਤੇ ਇਹ ਸਵਾਲ ਸਿੱਧੇ ਸਾਡੇ ਮੁਲਕ ਦੀ ਨਿਆਂ ਪ੍ਰਣਾਲੀ ‘ਤੇ ਕਰਾਰੀ ਚੋਟ ਕਰਦੇ ਹਨ। ਇੱਕ ਜੱਜ ਦੇ ਘਰੋਂ ਵੱਡੀ ਮਾਤਰਾ ‘ਚ ਨਗਦੀ ਮਿਲਣ ਤੋਂ ਬਾਅਦ ਕਾਨੂੰਨ ‘ਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਤਾਂ ਝਟਕਾ ਲੱਗਣਾ ਹੀ ਸੀ ਸਗੋਂ ਨਿਆਂ ਪ੍ਰਣਾਲੀ ਨਾਲ ਸਿੱਧੇ ਤੌਰ ‘ਤੇ ਜੁੜੇ ਕੁਝ ਜੱਜਾਂ ਨੂੰ ਵੀ ਕਰਾਰਾ ਝਟਕਾ ਲੱਗਿਆ। ਸੁਪਰੀਮ ਕੋਰਟ ਕੌਲਿਜੀਅਮ ਨੇ ਜਸਟਿਸ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਕਰ ਦਿੱਤੀ ਹੈ। ‌ ਚੀਫ ਜਸਟਿਸ ਸੰਜੀਵ ਖੰਨਾ ਦੀ ਅਗਵਾਲੀ ਵਾਲੇ ਸਭ ਤੋਂ ਸੀਨੀਅਰ ਤਿੰਨ ਜੱਜਾਂ ਦੇ ਕੌਲਿਜੀਅਮ ਨੇ ਜਸਟਿਸ ਵਰਮਾ ਨੂੰ ਉਹਨਾਂ ਦੇ ਜੱਦੀ ਹਾਈਕੋਰਟ ਇਲਾਹਾਬਾਦ ਵਿੱਚ ਭੇਜਣ ਦੀ ਸਿਫਾਰਿਸ਼ ਕੀਤੀ ਹੈ। ‌ ਇੱਥੇ ਹੁਣ ਸਵਾਲ ਇਹ ਵੀ ਉੱਠਦੇ ਹਨ ਕਿ ਕੀ ਜਸਟਿਸ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਕਾਫੀ ਹੈ ? ਸੁਪਰੀਮ ਕੋਰਟ ਕੌਲਿਜੀਅਮ ਦੇ ਕੁਝ ਮੈਂਬਰਾਂ ਨੇ ਤਾਂ ਇਸ ਪੂਰੇ ਘਟਨਾਕ੍ਰਮ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਜਸਟਿਸ ਵਰਮਾ ਦਾ ਸਿਰਫ ਤਬਾਦਲਾ ਹੀ ਕੀਤਾ ਜਾਂਦਾ ਹੈ ਤਾਂ ਇਸ ਨਾਲ ਨਿਆਂਪਾਲਿਕਾ ਦੇ ਅਕਸ ਨੂੰ ਢਾਹ ਲੱਗੇਗੀ। ਦੇਸ਼ ਵਿੱਚ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਮਜ਼ੋਰ ਹੋ ਸਕਦਾ ਹੈ। ਕੌਲਿਜੀਅਮ ਦੇ ਕੁਝ ਮੈਂਬਰਾਂ ਦਾ ਸੁਝਾਅ ਹੈ ਕਿ ਜਸਟਿਸ ਵਰਮਾ ਤੋਂ ਅਸਤੀਫ਼ਾ ਮੰਗਿਆ ਜਾਣਾ ਚਾਹੀਦਾ ਹੈ ਪਰੰਤੂ ਜੇਕਰ ਉਹ ਇਨਕਾਰ ਕਰਦੇ ਹਨ ਤਾਂ ਉਹਨਾਂ ਨੂੰ ਹਟਾਉਣ ਲਈ ਸੰਸਦ ਵਿੱਚ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਆਪਣੇ ਘਰੋਂ ਵੱਡੀ ਮਾਤਰਾ ‘ਚ ਨਕਦੀ ਬਰਾਮਦ ਹੋਣ ਤੋਂ ਬਾਅਦ ਹੁਣ ਤਾਂ ਇਕੱਲੇ ਜਸਟਿਸ ਵਰਮਾ ਹੀ ਕਟਹਿਰੇ ਵਿੱਚ ਖੜੇ ਹਨ ਪਰੰਤੂ ਜੇਕਰ ਉਹਨਾਂ ਦੇ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਂਦੀ ਅਤੇ ਉਹਨਾਂ ਨੂੰ ਨਹੀਂ ਹਟਾਇਆ ਜਾਂਦਾ ਤਾਂ ਮੁਲਕ ਦੇ ਸਾਰੇ ਜੱਜ ਹੀ ਕਟਹਿਰੇ ਵਿੱਚ ਖੜੇ ਹੋਣਗੇ। ਭਾਵੇਂ ਕਿ ਇਹ ਪੜ੍ਹਤਾਲ ਦਾ ਵਿਸ਼ਾ ਹੈ ਕਿ ਇੱਕ ਜੱਜ ਦੇ ਘਰ ਇਨੀ ਮਾਤਰਾ ਵਿੱਚ ਨਗਦੀ ਕਿੱਥੋਂ ਆਈ ਪਰੰਤੂ ਪੜਤਾਲ ਤੋਂ ਬਿਨਾਂ ਵੀ ਸਾਰੀ ਕਹਾਣੀ ਸਾਫ਼ ਪੜੀ ਜਾ ਰਹੀ ਹੈ। ਅਦਾਲਤਾਂ ਵਿੱਚ ਵੱਡੀਆਂ ਕੁਰਸੀਆਂ ‘ਤੇ ਬੈਠੇ ਜੇਕਰ ਸਾਡੇ ਜੱਜਾਂ ਦਾ ਇਹ ਹਾਲ ਹੋਵੇਗਾ ਤਾਂ ਲੋਕ ਇਨਸਾਫ਼ ਲਈ ਕਿੱਥੇ ਜਾਣਗੇ। ਅਜਿਹੀਆਂ ਘਟਨਾਵਾਂ ਜਬਰ ਜ਼ੁਲਮ ਦਾ ਸ਼ਿਕਾਰ ਲੋਕਾਂ ਨੂੰ ਅਦਾਲਤਾਂ ਵਿੱਚ ਜਾਣ ਦੀ ਬਜਾਏ ਖੁਦ ਬਦਲਾਖ਼ੋਰੀ ਦੇ ਰਾਹ ਤੋਰ ਦਿੰਦੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ…ਦੱਸੋ ਡੱਲੇਵਾਲ ਕਿੱਥੇ ਆਂ…ਕੀਤਾ ਨੋਟਿਸ ਜਾਰੀ

Next Post

ਕਰਨਲ ਬਾਠ ਦੀ ਪਤਨੀ ਨੇ ਸਾਬਕਾ ਫੌਜੀਆਂ ਨੂੰ ਨਾਲ ਲੈ ਕੇ ਘੇਰਿਆ ਡੀਸੀ ਦਫ਼ਤਰ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਕਰਨਲ ਬਾਠ ਦੀ ਪਤਨੀ ਨੇ ਸਾਬਕਾ ਫੌਜੀਆਂ ਨੂੰ ਨਾਲ ਲੈ ਕੇ ਘੇਰਿਆ ਡੀਸੀ ਦਫ਼ਤਰ

ਕਰਨਲ ਬਾਠ ਦੀ ਪਤਨੀ ਨੇ ਸਾਬਕਾ ਫੌਜੀਆਂ ਨੂੰ ਨਾਲ ਲੈ ਕੇ ਘੇਰਿਆ ਡੀਸੀ ਦਫ਼ਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend