Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦੇ ਜੱਜ ਨੇ ਡੀਜੀਪੀ ਪੰਜਾਬ ਦੇ ਇੱਕ ਬਿਆਨ ‘ਤੇ ਕੀਤੀ ਤਿੱਖੀ ਟਿੱਪਣੀ…ਪੜ੍ਹੋ ਖ਼ਬਰ

Nirmal Pandori by Nirmal Pandori
03/23/2025
in ਪੰਜਾਬ
Reading Time: 1 min read
A A
0
ਹਾਈਕੋਰਟ ਦੇ ਜੱਜ ਨੇ ਡੀਜੀਪੀ ਪੰਜਾਬ ਦੇ ਇੱਕ ਬਿਆਨ ‘ਤੇ ਕੀਤੀ ਤਿੱਖੀ ਟਿੱਪਣੀ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਮਾਰਚ, Gee98 news service

-ਪੰਜਾਬ ਪੁਲਿਸ ਵੱਲੋਂ ਸੂਬੇ ‘ਚ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਡੀਜੀਪੀ ਵੱਲੋਂ ਪਿਛਲੇ ਦਿਨੀਂ ਪੁਲਿਸ ਦੇ ਹੇਠਲੇ ਪੱਧਰ ਦੇ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਮੁੱਲਅੰਕਣ ਉਹਨਾਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕੀਤੇ ਗਏ ਕੰਮਾਂ ਦੇ ਅਧਾਰ ‘ਤੇ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਦਮ ਸੂਬੇ ਵਿੱਚ ਅੱਤਿਆਚਾਰ ਵਾਲੀ ਸਥਿਤੀ ਪੈਦਾ ਕਰੇਗਾ, ਜਿੱਥੇ ਸਿਰਫ਼ ਅੰਕੜਿਆਂ ਨੂੰ ਪੂਰਾ ਕਰਨ ਲਈ ਬੇਕਸੂਰ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਲੀ ਦਾ ਬੱਕਰਾ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਿਛਲੇ ਦਿਨੀ ਕਿਹਾ ਸੀ ਕਿ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਨਸ਼ਿਆਂ ਵਿਰੁੱਧ ਮੁਹਿੰਮ ‘ਚ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੇ ਆਧਾਰ ‘ਤੇ ਕੀਤਾ ਜਾਵੇਗਾ। ਜਸਟਿਸ ਸੰਦੀਪ ਮੌਦਗਿਲ ਨੇ ਐਨਡੀਪੀਐਸ ਕੇਸ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਸਬੰਧ ਹੈ, ਨਸ਼ਿਆਂ ਖ਼ਿਲਾਫ਼ ਮੁਹਿੰਮ ਇੱਕ ਸਵਾਗਤਯੋਗ ਕਦਮ ਹੈ ਪਰ ਜਦੋਂ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਸਿਰਫ਼ ਟੀਚਿਆਂ ਦੀ ਪ੍ਰਾਪਤੀ ਦੇ ਆਧਾਰ ‘ਤੇ ਕੀਤਾ ਜਾਂਦਾ ਹੈ, ਤਾਂ ਇਹ ਪਹੁੰਚ ਇੱਕ ਵਹਿਸ਼ੀ ਸਥਿਤੀ ਨੂੰ ਜਨਮ ਦੇਵੇਗੀ। ਡੀਜੀਪੀ ਗੌਰਵ ਯਾਦਵ‌ ਨੇ ਕਿਹਾ ਸੀ ਕਿ ਸੀਨੀਅਰ ਪੁਲਿਸ ਕਪਤਾਨ ਅਤੇ ਜ਼ਿਲ੍ਹੇ ਦੇ ਸਟੇਸ਼ਨ ਇੰਚਾਰਜ ਦੀ ਕਾਰਗੁਜ਼ਾਰੀ ਰਿਪੋਰਟ ਇਸ ਆਧਾਰ ‘ਤੇ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਕਿੰਨੀਆਂ ਗ੍ਰਿਫ਼ਤਾਰੀਆਂ ਕੀਤੀਆਂ ਅਤੇ ਕਿੰਨੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਹੋਈਆਂ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀ ”ਪ੍ਰੇਰਨਾ ਆਧਾਰਿਤ” ਪੁਲਸਿੰਗ, ਜਿਸ ‘ਚ ਸਿਰਫ ਅੰਕੜਿਆਂ ਦੀ ਪੂਰਤੀ ‘ਤੇ ਜ਼ੋਰ ਦਿੱਤਾ ਜਾਂਦਾ ਹੈ, ਇਕ ਇਨਾਮ ਵਰਗੀ ਪ੍ਰਣਾਲੀ ਬਣ ਜਾਵੇਗੀ। ਇਸ ਦਾ ਨਤੀਜਾ ਇਹ ਹੋਵੇਗਾ ਕਿ ਇਹ ਨੀਤੀ ਨਸ਼ਿਆਂ ਦੇ ਕਾਰੋਬਾਰ ‘ਤੇ ਲਗਾਮ ਲਗਾਉਣ ਦੀ ਬਜਾਏ ਇਸ ਨੂੰ ਹੋਰ ਤੇਜ਼ ਕਰਨ ‘ਚ ਸਹਾਈ ਹੋਵੇਗੀ, ਕਿਉਂਕਿ ਫੋਕਸ ਸਿਰਫ਼ ਨੰਬਰਾਂ ਨੂੰ ਪੂਰਾ ਕਰਨ ‘ਤੇ ਹੀ ਹੋਵੇਗਾ। ਅਦਾਲਤ ਨੇ ਮੰਨਿਆ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣਾ ਜ਼ਰੂਰੀ ਹੈ, ਪਰ ਟੀਚਾ ਆਧਾਰਿਤ ਪੁਲਿਸਿੰਗ ਸਥਿਤੀ ਨੂੰ ਹੋਰ ਵਿਗੜ ਸਕਦੀ ਹੈ। ਹਾਈਕੋਰਟ ਨੇ ਕਿਹਾ ਕਿ ਅਜਿਹੀ ਪ੍ਰਣਾਲੀ ਨਾਲ ਪੁਲਿਸ ਅਧਿਕਾਰੀ ਆਪਣੀ ਸ਼ਕਤੀ ਦੀ ਦੁਰਵਰਤੋਂ ਕਰਨਗੇ, ਜਿਸ ਨਾਲ ਕਾਨੂੰਨ ਦੇ ਉਦੇਸ਼ ਨੂੰ ਖੋਰਾ ਲੱਗੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਕਿਤੇ ਕਰਨਲ ਦਾ ਮੁੱਦਾ ਟੁੱਟੇ ਹੋਏ ਮਣਕਿਆਂ ਵਾਲੀ ਰੀੜ‌ ਦੀ ਹੱਡੀ ਵਾਂਗ ਨਾ ਬਣ ਜਾਵੇ…!

Next Post

ਕਿਹੜੇ ਵਿਭਾਗ ਵਿੱਚ ਲੋਕਾਂ ਦੀਆਂ ਕਿੰਨੀਆਂ ਅਰਜ਼ੀਆਂ ਲਟਕੀਆਂ ਪਈਆਂ ਨੇ…ਮੁੱਖ ਸਕੱਤਰ ਨੇ ਮੰਗ ਲਈ ਜਾਣਕਾਰੀ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਕਿਹੜੇ ਵਿਭਾਗ ਵਿੱਚ ਲੋਕਾਂ ਦੀਆਂ ਕਿੰਨੀਆਂ ਅਰਜ਼ੀਆਂ ਲਟਕੀਆਂ ਪਈਆਂ ਨੇ…ਮੁੱਖ ਸਕੱਤਰ ਨੇ ਮੰਗ ਲਈ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend