Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਬਜਟ ਬਾਰੇ ਸੌਖੀ ਜਾਣਕਾਰੀ…ਪੜ੍ਹੋ ਕਿਸ ਯੋਜਨਾ ਲਈ ਕਿੰਨਾ ਪੈਸਾ ਰੱਖਿਆ ਗਿਆ…!

Nirmal Pandori by Nirmal Pandori
03/26/2025
in ਪੰਜਾਬ
Reading Time: 1 min read
A A
0
ਪੰਜਾਬ ਦੇ ਬਜਟ ਬਾਰੇ ਸੌਖੀ ਜਾਣਕਾਰੀ…ਪੜ੍ਹੋ ਕਿਸ ਯੋਜਨਾ ਲਈ ਕਿੰਨਾ ਪੈਸਾ ਰੱਖਿਆ ਗਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

— ਔਰਤਾਂ ਨੂੰ 1000 ਦੀ ਗਰੰਟੀ ਸਬੰਧੀ ਕੀ ਕਹਿੰਦਾ ਹੈ ਬਜਟ ?

ਚੰਡੀਗੜ੍ਹ,26 ਮਾਰਚ, Gee98 News service

-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਚੌਥਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਚੀਮਾ ਨੇ “ਮੇਰਾ ਪੰਜਾਬ ਬਦਲਦਾ ਪੰਜਾਬ” ਥੀਮ ਤੇ 2.36 ਲੱਖ ਕਰੋੜ ਦਾ ਬਜਟ ਪੇਸ਼ ਕੀਤਾ, ਜੋ ਆਪ ਸਰਕਾਰ ਦੇ ਪਿਛਲੇ ਬਜਟ ਤੋਂ 15 ਫੀਸਦੀ ਜ਼ਿਆਦਾ ਹੈ। ਆਪ ਸਰਕਾਰ ਨੇ ਇਸ ਵਾਰ ਆਪਣੇ ਬਜਟ ਵਿੱਚ ਲੋਕਾਂ ਲਈ ਕੋਈ ਟੈਕਸ ਨਹੀਂ ਲਗਾਇਆ ਅਤੇ ਕੁਝ ਸਹੂਲਤਾਂ ਵੀ ਲੋਕਾਂ ਨੂੰ ਦਿੱਤੀਆਂ ਗਈਆਂ ਹਨ ਪਰੰਤ ‌ ਵਿਧਾਨ ਸਭਾ ਚੋਣਾਂ ਮੌਕੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਇਸ ਬਜਟ ਵਿੱਚ ਵੀ ਪੂਰੀ ਨਹੀਂ ਕੀਤੀ ਗਈ। ਭਗਵੰਤ ਮਾਨ ਸਰਕਾਰ ਨੇ ਆਪਣੇ ਇਸ ਚੌਥੇ ਬਜਟ ਵਿੱਚ ਨਸ਼ੇ ਦੇ ਮੁੱਦੇ ‘ਤੇ ਜ਼ਿਆਦਾ ਫੋਕਸ ਰੱਖਿਆ ਹੈ। ਸਰਕਾਰ 150 ਕਰੋੜ ਰੁਪਏ ਦੇ ਨਾਲ ਡਰੱਗ ਜਨਗਣਨਾ ਕਰਵਾਏਗੀ ਭਾਵ ਕਿ ਸਰਕਾਰ ਪੰਜਾਬ ‘ਚ ਨਸ਼ਾ ਕਰਨ ਵਾਲੇ ਲੋਕਾਂ ਦੀ ਗਿਣਤੀ ਕਰੇਗੀ। ਇਸ ਦੇ ਨਾਲ ਹੀ ਬਜਟ ਵਿੱਚ ਸਿਹਤ ਬੀਮਾ ਕਵਰ ਯੋਜਨਾ ਦੇ ਤਹਿਤ ਲਗਭਗ 65 ਹਜ਼ਾਰ ਪਰਿਵਾਰਾਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ ਜੋ ਪਹਿਲਾਂ ਪੰਜ ਲੱਖ ਰੁਪਏ ਤੱਕ ਸੀ। ਸਰਕਾਰ ਨੇ ਇੰਡਸਟਰੀ ਲਈ ਨਵੀਂ ਪਾਲਿਸੀ ਲਿਆਉਣ ਦਾ ਐਲਾਨ ਕੀਤਾ ਜਿਸ ਲਈ 250 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ 300 ਯੂਨਿਟ ਮੁਫਤ ਬਿਜਲੀ ਦੀ ਯੋਜਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਲਈ ਬਜਟ ਵਿੱਚ 7614 ਕਰੋੜ ਰੁਪਏ ਰੱਖੇ ਗਏ ਹਨ। ਇੱਕ ਵੱਡੇ ਐਲਾਨ ਵਿੱਚ ਆਪਸਰਕਾਰ ਨੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤੀ ਨਿਗਮ ਤੋਂ ਲਏ ਗਏ ਕਰਜ਼ੇ ਮਾਫ ਕਰਨ ਦਾ ਫੈਸਲਾ ਕੀਤਾ, ਇਸ ਨਾਲ ਸੂਬੇ ਦੇ 4650 ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ। ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਸਕੀਮ ਦੇ ਲਈ 585 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਵਾਰ ਬਜਟ ਵਿੱਚ ਸੀਐਮ ਸਟਰੀਟ ਲਾਈਟ ਯੋਜਨਾ ਦਾ ਐਲਾਨ ਵੀ ਕੀਤਾ ਗਿਆ ਜਿਸ ਤਹਿਤ ਢਾਈ ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਆਪਣੇ ਚੌਥੇ ਬਜਟ ਵਿੱਚ ਆਪ ਸਰਕਾਰ ਨੇ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਅਤੇ 3 ਇਨਡੋਰ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਹੈ। ਇੱਕ ਹੋਰ ਅਹਿਮ ਫੈਸਲੇ ਵਿੱਚ ਸਰਕਾਰ ਨੇ ਵਿਧਾਇਕਾਂ ਨੂੰ ਵਿਧਾਨ ਸਭਾ ਹਲਕਾ ਵਿਕਾਸ ਲਈ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ‌ਇਸ ਤੋਂ ਇਲਾਵਾ 406 ਅਜਿਹੀਆਂ ਸਰਕਾਰੀ ਸੇਵਾਵਾਂ ਜਿਨਾਂ ਲਈ ਪਹਿਲਾਂ 120 ਰੁਪਏ ਫੀਸ ਦੇਣੀ ਪੈਂਦੀ ਸੀ ਹੁਣ ਉਹਨਾਂ ਦੀ ਫੀਸ ਸਿਰਫ 50 ਰੁਪਏ ਹੋਵੇਗੀ। ਇਸ ਵਾਰ ਦੇ ਬਜਟ ਵਿੱਚ ਸਰਕਾਰ ਨੇ ਵਿਧਵਾ ਔਰਤਾਂ ਲਈ 6175 ਕਰੋੜ ਰੁਪਏ ਰੱਖੇ ਹਨ ਅਤੇ ਅਸ਼ੀਰਵਾਦ ਸਕੀਮ ਲਈ 360 ਕਰੋੜ ਰੁਪਏ ਰੱਖੇ ਹਨ। ਸੂਬੇ ‘ਚ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਦੇ ਲਈ 450 ਕਰੋੜ ਰੁਪਏ ਰੱਖੇ ਗਏ ਹਨ। ਸਿੱਖਿਆ ਦੇ ਖੇਤਰ ਵਿੱਚ 425 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਚ ਬਦਲਿਆ ਜਾਵੇਗਾ ਅਤੇ 4098 ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸਕੂਲਾਂ ‘ਚ ਐਨੀਮੇਸ਼ਨ ਅਤੇ ਡਿਜੀਟਲ ਸਿਸਟਮ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਮੱਕੀ ਦੀ ਖੇਤੀ ਲਈ 17,500 ਪ੍ਰਤੀ ਏਕੜ ਸਬਸਿਡੀ ਦੇਣ ਦਾ ਐਲਾਨ ਵੀ ਕੀਤਾ ਗਿਆ ਅਤੇ ਪਰਾਲੀ ਦੇ ਪ੍ਰਬੰਧਨ ਲਈ 500 ਕਰੋੜ ਰੁਪਏ ਰੱਖੇ ਗਏ ਹਨ। ਆਪ ਸਰਕਾਰ ਦੇ ਚੌਥੇ ਬਜਟ ‘ਤੇ ਜੇਕਰ ਮੋਟੀ ਜਿਹੀ ਨਜ਼ਰ ਮਾਰੀ ਜਾਵੇ ਤਾਂ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 17975 ਕਰੋੜ, ਸਿਹਤ ਲਈ 5598 ਕਰੋੜ, ਖੇਡਾਂ ਲਈ 979 ਕਰੋੜ, ਖੇਤੀ ਲਈ 4524 ਕਰੋੜ, ਸਮਾਜਿਕ ਨਿਆਂ ਤੇ ਕਲਿਆਣ ਲਈ 9340 ਕਰੋੜ, ਬਿਜਲੀ ਲਈ 7614 ਕਰੋੜ, ਸ਼ਹਿਰੀ ਵਿਕਾਸ ਲਈ 5983 ਕਰੋੜ, ਗ੍ਰਹਿ ਵਿਭਾਗ ਲਈ 11560 ਕਰੋੜ, ਜਲ ਸੇਵਾਵਾਂ ਲਈ 3246 ਕਰੋੜ, ਸੱਭਿਆਚਾਰਕ ਮਾਮਲੇ ਲਈ 204 ਕਰੋੜ ਰੁਪਏ ਰੱਖੇ ਹਨ। ਇਸ ਵਾਰ ਦੇ ਬਜਟ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਦਲਾਅ ਲਈ ਲੋਕਾਂ ਨੇ ਉਹਨਾਂ ਨੂੰ ਵੋਟ ਦਿੱਤੀ ਹੈ ਇਸ ਲਈ ਅੱਜ ਦੇ ਬਜਟ ਨੂੰ ਬਦਲਦਾ ਪੰਜਾਬ ਦਾ ਨਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਬਦਲਾਵ ਲਗਾਤਾਰ ਜਾਰੀ ਹੈ। ਅੱਜ ਦਾ ਬਜਟ ਹਰ ਖੇਤਰ ਵਿੱਚ ਚੰਗਾ ਰਿਹਾ ਹੈ, ਪਿਛਲੇ ਤਿੰਨ ਸਾਲ ‘ਚ ਹਰ ਖੇਤਰ ‘ਚ ਉਹਨਾਂ ਦੀ ਸਰਕਾਰ ਨੇ ਤਰੱਕੀ ਕੀਤੀ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਸਿਰਫ਼ ਝੂਠ ਹੀ ਬੋਲਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦਾ ਕੋਈ ਵਿਜ਼ਨ ਨਹੀਂ ਹੈ, ਪਹਿਲਾਂ ਦਿੱਲੀ ‘ਚ ਵੀ ਅਜਿਹਾ ਝੂਠ ਚਲਦਾ ਰਿਹਾ ਤੇ ਹੁਣ ਪੰਜਾਬ ‘ਚ ਵੀ ਝੂਠ ਚੱਲ ਰਿਹਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

37 ਦਿਨਾਂ ਬਾਅਦ ਹਟਾ ਦਿੱਤਾ ਵਿਜੀਲੈਂਸ ਡਾਇਰੈਕਟਰ…IPS ਪਰਮਾਰ ਨੂੰ ਦਿੱਤੀ ਜ਼ਿੰਮੇਵਾਰੀ

Next Post

ਪੰਜਾਬ ਸਰਕਾਰ ਕਰਜ਼ੇ ਦੀ ਪੰਡ ਹੋਵੇਗੀ ਭਾਰੀ…ਸਰਕਾਰ ਚੁੱਕੇਗੀ 49,900 ਕਰੋੜ ਦਾ ਹੋਰ ਕਰਜ਼ਾ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਪੰਜਾਬ ਸਰਕਾਰ ਕਰਜ਼ੇ ਦੀ ਪੰਡ ਹੋਵੇਗੀ ਭਾਰੀ…ਸਰਕਾਰ ਚੁੱਕੇਗੀ 49,900 ਕਰੋੜ ਦਾ ਹੋਰ ਕਰਜ਼ਾ

ਪੰਜਾਬ ਸਰਕਾਰ ਕਰਜ਼ੇ ਦੀ ਪੰਡ ਹੋਵੇਗੀ ਭਾਰੀ…ਸਰਕਾਰ ਚੁੱਕੇਗੀ 49,900 ਕਰੋੜ ਦਾ ਹੋਰ ਕਰਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend