Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਕਰਜ਼ੇ ਦੀ ਪੰਡ ਹੋਵੇਗੀ ਭਾਰੀ…ਸਰਕਾਰ ਚੁੱਕੇਗੀ 49,900 ਕਰੋੜ ਦਾ ਹੋਰ ਕਰਜ਼ਾ

Nirmal Pandori by Nirmal Pandori
03/27/2025
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਕਰਜ਼ੇ ਦੀ ਪੰਡ ਹੋਵੇਗੀ ਭਾਰੀ…ਸਰਕਾਰ ਚੁੱਕੇਗੀ 49,900 ਕਰੋੜ ਦਾ ਹੋਰ ਕਰਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਮਾਰਚ, Gee98 news service

-ਪੰਜਾਬ ਦੀ ਆਪ ਸਰਕਾਰ ਵੱਲੋਂ 2 ਲੱਖ 36 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਜਦੋਂ ਵੀ ਸਰਕਾਰ ਆਪਣਾ ਬਜਟ ਪੇਸ਼ ਕਰ ਰਹੀ ਹੈ ਤਾਂ ਲੋਕਾਂ ਦੇ ਮਨਾਂ ‘ਚ ਇਹ ਸਵਾਲ ਜ਼ਰੂਰ ਉੱਠਦਾ ਹੈ ਕਿ ਸਰਕਾਰ ਇਸ ਪੈਸੇ ਦਾ ਪ੍ਰਬੰਧ ਕਿਵੇਂ ਕਰੇਗੀ। ਸਰਕਾਰ ਦੇ ਬਜਟ ਦਾ ਬਹੁਤਾ ਹਿੱਸਾ ਟੈਕਸਾਂ ‘ਤੇ ਨਿਰਭਰ ਕਰਦਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਭਾਵੇਂ ਲੋਕਾਂ ਉਪਰ ਕੋਈ ਟੈਕਸ ਨਾ ਲਗਾ ਕੇ ਕੁਝ ਲੋਕ ਭਲਾਈ ਸਕੀਮਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਪਹਿਲਾ ਚੱਲਦੀਆਂ ਸਕੀਮਾਂ ਨੂੰ ਲਾਗੂ ਰੱਖਣ ਦਾ ਫੈਸਲਾ ਵੀ ਕੀਤਾ ਗਿਆ ਪ੍ਰੰਤੂ ਪੰਜਾਬ ਦੇ ਬਜਟ ਦੀ ਇੱਕ ਹੋਰ ਡਰਾਉਣੀ ਤਸਵੀਰ ਸਾਹਮਣੇ ਆ ਰਹੀ ਹੈ ਜੋ ਸਿੱਧੇ ਤੌਰ ‘ਤੇ ਪੰਜਾਬ ਦੀ ਆਰਥਿਕਤਾ ਨਾਲ ਜੁੜੀ ਹੋਈ ਹੈ। ‌ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋਣ ਜਾ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ 49,900 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕੇਗੀ, ਜਿਸ ਨਾਲ ਅਗਲੇ ਵਿੱਤੀ ਸਾਲ ਦੇ ਅਖੀਰ ਤੱਕ ਪੰਜਾਬ ਦੇ ਸਿਰ ਕੁੱਲ ਕਰਜ਼ਾ 3.96 ਲੱਖ ਕਰੋੜ ਰੁਪਏ ਹੋਵੇਗਾ। ਸਰਕਾਰ ਵੱਲੋਂ ਇਹ ਕਰਜ਼ਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਲਈ ਅਤੇ ਹੋਰ ਯੋਜਨਾਵਾਂ ਲਈ ਚੁੱਕਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਕਰਜ਼ਾ ਲਿਆ ਜਾ ਰਿਹਾ ਹੈ, ਜਿਸ ਤਹਿਤ ਲਗਾਤਾਰ ਪੰਜਾਬ ਸਿਰ ਕਰਜ਼ਾ ਵਧ ਰਿਹਾ ਹੈ। ਅੰਕੜਿਆਂ ਅਨੁਸਾਰ ਵਿੱਤੀ ਸਾਲ 2022-2023 ਵਿੱਚ ਅਨੁਮਾਨਤ ਕਰਜ਼ਾ 2.92 ਲੱਖ ਕਰੋੜ ਸੀ, ਜੋ ਕਿ ਸਾਲ 2023-2024 ਕਰਜ਼ਾ ਵੱਧ ਕੇ 3.23 ਲੱਖ ਕਰੋੜ ਰੁਪਏ ਹੋ ਗਿਆ ਅਤੇ ਵਿੱਤੀ ਸਾਲ 2024-2025 ਦੇ ਅਖੀਰ ਤੱਕ ਅਨੁਮਾਨਤ ਕਰਜ਼ਾ- 3.78 ਲੱਖ ਕਰੋੜ ਸੀ। ਦੂਜੇ ਪਾਸੇ ਲੋਕ ਸਭਾ ਵੱਲੋਂ ਫਰਵਰੀ ‘ਚ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਸਿਰ ਖੇਤੀ ਕਰਜ਼ਾ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ।‌ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਥੋੜ੍ਹੇ ਥੋੜ੍ਹੇ ਸਮੇਂ ਬਾਅਦ ਕੋਈ ਨਾ ਕੋਈ ਚੋਣ ਆਉਂਦੀ ਰਹਿੰਦੀ ਹੈ ਜਿਸ ਕਰਕੇ ਸਰਕਾਰ ‘ਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਰੱਖਣ ਦਾ ਦਬਾਅ ਬਣਿਆ ਰਹਿੰਦਾ ਹੈ ਅਤੇ ਇਹਨਾਂ ਸਕੀਮਾਂ ਲਈ ਸਰਕਾਰ ਨੂੰ ਕਰਜ਼ਾ ਲੈਣਾ ਪੈਂਦਾ ਹੈ। ਇਹ ਕੌੜਾ ਸੱਚ ਹੈ ਕਿ ਪੰਜਾਬ ਸਿਰ ਕਰਜ਼ੇ ਦੀ ਵਧ ਰਹੀ ਦਰ ਕਾਰਨ ਆਮ ਆਦਮੀ ਪਾਰਟੀ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਗਰੰਟੀ ਪੂਰਾ ਕਰਨ ਦੇ ਸਮਰੱਥ ਨਹੀਂ ਹੈ। ਉੰਝ ਭਾਵੇਂ ਸਰਕਾਰ ਵੱਲੋਂ ਆਪਣੇ ਬਜਟ ਦੇ ਸੋਹਲੇ ਗਾਏ ਜਾ ਰਹੇ ਹਨ ਪ੍ਰੰਤੂ ਇਸ ਵਿੱਤੀ ਵਰ੍ਹੇ ਵਿੱਚ ਵੀ ਪੰਜਾਬ ਦੇ ਖਜ਼ਾਨੇ ਦੀ ਹਾਲਤ ਪਿਛਲੇ ਵਿੱਤੀ ਵਰ੍ਹੇ ਤੋਂ ਵੀ ਮਾੜੀ ਹੋਣ ਦੇ ਆਸਾਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦੇ ਬਜਟ ਬਾਰੇ ਸੌਖੀ ਜਾਣਕਾਰੀ…ਪੜ੍ਹੋ ਕਿਸ ਯੋਜਨਾ ਲਈ ਕਿੰਨਾ ਪੈਸਾ ਰੱਖਿਆ ਗਿਆ…!

Next Post

ਬਰਨਾਲਾ ਦੇ ਕਸਬਾ ਭਦੌੜ ‘ਚ ਕੀਤੀ ਕਈ ਟਰੱਕਾਂ ਦੀ ਭੰਨਤੋੜ…ਗੁਦਾਮ ਚੋਂ ਮਾਲ ਚੱਕਣ ਦਾ ਰੇੜਕਾ

Nirmal Pandori

Nirmal Pandori

Related Posts

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
ਪੰਜਾਬ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

by Nirmal Pandori
02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
Load More
Next Post
ਬਰਨਾਲਾ ਦੇ ਕਸਬਾ ਭਦੌੜ ‘ਚ ਕੀਤੀ ਕਈ ਟਰੱਕਾਂ ਦੀ ਭੰਨਤੋੜ…ਗੁਦਾਮ ਚੋਂ ਮਾਲ ਚੱਕਣ ਦਾ ਰੇੜਕਾ

ਬਰਨਾਲਾ ਦੇ ਕਸਬਾ ਭਦੌੜ 'ਚ ਕੀਤੀ ਕਈ ਟਰੱਕਾਂ ਦੀ ਭੰਨਤੋੜ…ਗੁਦਾਮ ਚੋਂ ਮਾਲ ਚੱਕਣ ਦਾ ਰੇੜਕਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend