Gee 98News

ਪੰਜਾਬ ‘ਚ ਬਲਾਤਕਾਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ…5 ਸਾਲ ਦੀ ਮਸੂਮ ਬੱਚੇ ਨੂੰ ਜਬਰਜਨਾਹ ਤੋਂ ਬਾਅਦ ਕਰ ਦਿੱਤਾ ਕਤਲ

ਇੱਕ ਮਾਸੂਮ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਸਬੰਧੀ ਇੱਕ ਵੱਡਾ ਫੈਸਲਾ ਦਿੰਦੇ ਹੋਏ ਲੁਧਿਆਣਾ ਦੀ ਇੱਕ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਹ ਅਹਿਮ ਫੈਸਲਾ ਮਾਨਯੋਗ ਜੱਜ ਅਮਰਜੀਤ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਸੁਣਾਇਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ 28 ਦਸੰਬਰ 2023 ਨੂੰ ਦੋਸ਼ੀ ਸੋਨੂ ਪੁੱਤਰ ਸਤਵਾਨ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੋਸ਼ੀ ‘ਤੇ 5 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਉਪਰੰਤ ਕਤਲ ਕਰਨ ਦਾ ਦੋਸ਼ ਸੀ। 28 ਦਸੰਬਰ 2023 ਨੂੰ ਸੋਨੂੰ ਨਾਂ ਦੇ ਮੁਲਜ਼ਮ ਨੇ ਆਪਣੇ ਹੀ ਗੁਆਂਢ ਵਿੱਚ ਰਹਿਣ ਵਾਲੀ ਇੱਕ 5 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ। ਮੁਲਜ਼ਮ ਵੱਲੋਂ ਉਸ ਦੀ ਲਾਸ਼ ਨੂੰ ਬੈੱਡ ‘ਚ ਛੁਪਾ ਦਿੱਤਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ‌

error: Content is protected !!