Gee 98News

ਨਸ਼ੇ ਦੀ ਘੱਟ ਮਾਤਰਾ ਵਾਲੇ ਨਸ਼ੇੜੀਆਂ ਨੂੰ ਐਸਐਚਓ ਦੇ ਸਕਦੇ ਨੇ ਜ਼ਮਾਨਤ-ਹਾਈਕੋਰਟ

ਚੰਡੀਗੜ੍ਹ, 8 ਅਪ੍ਰੈਲ, Gee98 News service

-ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੇ ਦੌਰਾਨ ਇੱਕ ਹੋਰ ਪੱਖ ਸਾਹਮਣੇ ਆ ਰਿਹਾ ਹੈ ਜੋ ਪੰਜਾਬ ਦੀਆਂ ਜੇਲ੍ਹਾਂ ਨਾਲ ਜੁੜਿਆ ਹੋਇਆ ਹੈ। ਦਰਅਸਲ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੇ ਦੌਰਾਨ ਪਿਛਲੇ 35 ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ 5000 ਤੋਂ ਵੱਧ ਲੋਕਾਂ ਨੂੰ ਨਸ਼ੇ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ, ਜਿਨਾਂ ਨੂੰ ਮੁਕੱਦਮੇ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਇਹਨਾਂ ਵਿੱਚੋਂ ਬਹੁਤੇ ਅਜਿਹੇ ਹਨ ਜਿਨਾਂ ਕੋਲੋਂ 2 ਤੋਂ 10 ਗ੍ਰਾਮ ਤੱਕ ਨਸ਼ੀਲੇ ਪਦਾਰਥ ਮਿਲੇ ਹਨ। ਐਨੀ ਵੱਡੀ ਗਿਣਤੀ ਵਿੱਚ ਨਸ਼ੇੜੀਆਂ ਦੇ ਜੇਲ੍ਹਾਂ ‘ਚ ਪਹੁੰਚਣ ਨਾਲ ਕੈਦੀਆਂ ਨੂੰ ਰੱਖਣ ਦੀ ਸਮੱਸਿਆ ਪੈਦਾ ਹੋ ਗਈ ਹੈ। ਇਸੇ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਸ਼ੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਇੱਕ ਵਿਅਕਤੀ ਦੀ ਜ਼ਮਾਨਤ ‘ਤੇ ਫੈਸਲਾ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਥਾਣੇ ਦਾ ਐਸ ਐਚ ਓ ਦੋ ਤਿੰਨ ਗ੍ਰਾਮ ਨਸ਼ਿਆਂ ਨਾਲ ਫੜੇ ਗਏ ਨਸ਼ੇੜੀਆਂ ਨੂੰ ਥਾਣੇ ਤੋਂ ਹੀ ਜ਼ਮਾਨਤ ਦੇ ਸਕਦਾ ਹੈ ਹਾਲਾਂਕਿ ਐਨਡੀਪੀਐਸ ਐਕਟ ਵਿੱਚ ਅਜਿਹਾ ਕੋਈ ਨਿਯਮ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਛੋਟੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜਿਆ ਜਾਂਦਾ ਹੈ ਤਾਂ ਉਸਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ ਅਦਾਲਤ ਨੇ ਸਪੱਸ਼ਟ ਕੀਤਾ ਕਿ NDPS ਐਕਟ ਦੀ ਜ਼ਮਾਨਤ ਸਬੰਧੀ ਸਖ਼ਤ ਧਾਰਾ ਸਿਰਫ਼ ਵਪਾਰਕ ਮਾਤਰਾ ਦੇ ਮਾਮਲਿਆਂ ‘ਤੇ ਹੀ ਲਾਗੂ ਹੁੰਦੀ ਹੈ।

error: Content is protected !!