Skip to main content

Gee 98News

FIR ਦੇ ਮਾਮਲੇ ‘ਚ‌ ਪ੍ਰਤਾਪ ਸਿੰਘ ਬਾਜਵਾ ਨੂੰ ਰਾਹਤ….ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ

-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ FIR ਦਰਜ ਕਰਨ ਦੇ ਮਾਮਲੇ ‘ਚ ਮੁਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਬਾਜਵਾ ਦੇ ਖ਼ਿਲਾਫ਼ ਕੀਤੀ FIR ਦੀ ਕਾਪੀ ਤੁਰੰਤ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ ਅਤੇ ਆਨਲਾਈਨ ਵੀ ਕੀਤੀ ਜਾਵੇ। ਮੁਹਾਲੀ ਜ਼ਿਲ੍ਹਾ ਅਦਾਲਤ ਦੇ ਹੁਕਮ ਆਉਣ ਤੋਂ ਬਾਅਦ ਪ੍ਰਤਾਪ ਬਾਜਵਾ ਨੂੰ ਰਾਹਤ ਮਿਲੀ ਹੈ ਕਿ ਹੁਣ ਉਹਨਾਂ ਦੇ ਕੋਲ FIR ਦੀ ਕਾਪੀ ਹੋਏਗੀ ਜਿਹੜੀ ਕਿ ਬੀਤੀ ਰਾਤ ਤੋਂ ਉਹਨਾਂ ਨੂੰ ਨਹੀਂ ਮਿਲ ਰਹੀ ਸੀ। ਪ੍ਰਤਾਪ ਸਿੰਘ ਬਾਜਵਾ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ FIR ਦੀ ਕਾਪੀ ਨੂੰ ਪੂਰੀ ਤਰ੍ਹਾਂ ਪੁਲਿਸ ਵੱਲੋਂ ਗੁਪਤ ਰੱਖਿਆ ਜਾ ਰਿਹਾ ਸੀ ਅਤੇ ਖੁਦ ਪ੍ਰਤਾਪ ਸਿੰਘ ਬਾਜਵਾ ਨੂੰ ਵੀ FIR ਦੀ ਕਾਪੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਸੀ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਜ਼ਿਲ੍ਹਾ ਅਦਾਲਤ ਦਾ ਰੁੱਖ ਕਰਦੇ ਹੋਏ FIR ਦੀ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ। ਮੁਹਾਲੀ ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁਹਾਲੀ ਪੁਲਿਸ ਨੂੰ ਹੁਕਮ ਜਾਰੀ ਦਿੱਤੇ ਹਨ ਕਿ ਤੁਰੰਤ FIR ਦੀ ਕਾਪੀ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ। ਇਸ ਨਾਲ ਹੀ ਇਸ FIR ਦੀ ਕਾਪੀ ਨੂੰ ਨਿਯਮਾਂ ਅਨੁਸਾਰ ਆਨਲਾਈਨ ਵੀ ਜਾਰੀ ਕਰ ਦਿੱਤਾ ਜਾਵੇ ਤਾਂ ਕਿ ਕੋਈ ਵੀ ਇਸ FIR ਦੀ ਕਾਪੀ ਨੂੰ ਪੜ੍ਹ ਸਕੇ।

error: Content is protected !!