Skip to main content

Gee 98News

ਇਹ ਭਗੌੜਾ ਦਲ ਹੈ, ਅਸੀਂ ਇੱਕ ਨਵਾਂ ਅਕਾਲੀ ਦਲ ਬਣਾਵਾਂਗੇ…ਬੀਬੀ ਜਗੀਰ ਕੌਰ ਦੀ ਵਾਇਰਲ ਹੋ ਰਹੀ ਆਡੀਓ

-ਇੱਕ ਹੋਰ ਨਵਾਂ ਅਕਾਲੀ ਦਲ ਹੋਂਦ ਵਿੱਚ ਆਉਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ, ਜਲਦੀ ਹੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਮੁਕਾਬਲੇ ‘ਚ ਇੱਕ ਹੋਰ ਅਕਾਲੀ ਦਲ ਹੋਂਦ ਵਿੱਚ ਆ ਜਾਵੇਗਾ। ਇਹ ਖੁਲਾਸਾ ਅਕਾਲੀ ਦਲ ਸੁਧਾਰ ਲਹਿਰ ਦੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਦਰਅਸਲ ਬੀਬੀ ਜੰਗੀਰ ਕੌਰ ਦੀ ਇੱਕ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੀਬੀ ਜੀ ਇਕ ਨੌਜਵਾਨ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦੇ ਦੁਆਰਾ ਪ੍ਰਧਾਨ ਚੁਣੇ ਜਾਣ ‘ਤੇ ਟਿੱਪਣੀ ਕਰਦੇ ਹੋਏ ਕਹਿ ਰਹੇ ਹਨ ਕਿ “ਇਹ ਭਗੌੜਾ ਦਲ ਹੈ, ਅਸੀਂ ਇੱਕ ਨਵਾਂ ਅਕਾਲੀ ਦਲ ਬਣਾਵਾਂਗੇ”। ਬੀਬੀ ਜਗੀਰ ਕੌਰ ਦੀ ਵਾਇਰਲ ਹੋ ਰਹੀ ਆਡੀਓ ਵਿੱਚ ਕਿਸੇ ਨੂੰ ਸੁਖਬੀਰ ਬਾਦਲ ਦੇ ਦੁਆਰਾ ਪ੍ਰਧਾਨ ਚੁਣੇ ਜਾਣ ਦੀ ਤਕਲੀਫ਼ ਹੋਣ ਦੀ ਚਰਚਾ ਵੀ ਹੋ ਰਹੀ ਹੈ। ਅਸਲ ਵਿੱਚ ਫੋਨ ਕਰਨ ਵਾਲਾ ਨੌਜਵਾਨ ਮਜਾਹੀਆ ਲਹਿਜ਼ੇ ਵਿੱਚ ਬੀਬੀ ਜਗੀਰ ਕੌਰ ਨੂੰ ਤਾਹਨੇ ਮਾਰ ਰਿਹਾ ਹੈ। ਬੀਬੀ ਦੀ ਇਹ ਆਡੀਓ ਖ਼ੂਬ ਵਾਇਰਲ ਹੋ ਰਹੀ ਹੈ ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਆਡੀਓ ਵਾਇਰਲ ਕਰਨ ਵਾਲੇ ਨੌਜਵਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 24 ਘੰਟਿਆਂ ਦੇ ਵਿੱਚ ਲਿਖ਼ਤੀ ਤੌਰ ‘ਤੇ ਮਾਫ਼ੀ ਨਾ ਮੰਗੀ ਗਈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ‌

error: Content is protected !!