Gee 98News

ਬਰਨਾਲਾ ‘ਚ ਇੱਕ ਪਟਵਾਰੀ ਤੇ ਇੱਕ ਕਾਨੂੰਨਗੋ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ…ਕਾਨੂੰਗੋ ਦੀ ਭੈਣ ਦੀ ਭਾਲ ਜਾਰੀ

-ਬਰਨਾਲਾ ਜ਼ਿਲ੍ਹੇ ‘ਚ ਵਿਜੀਲੈਂਸ ਬਿਊਰੋ ਨੇ ਇੱਕ ਔਰਤ ਤੋਂ ਜ਼ਮੀਨੀ ਕੰਮ ਬਦਲੇ ਰਿਸ਼ਵਤ ਲੈਣ ਵਾਲੇ ਇੱਕ ਪਟਵਾਰੀ ਅਤੇ ਇੱਕ ਕਾਨੂੰਨਗੋ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਸੇ ਮਾਮਲੇ ਵਿੱਚ ਨਾਮਜ਼ਦ ਇੱਕ ਹੋਰ ਔਰਤ ਦੀ ਗ੍ਰਿਫ਼ਤਾਰੀ ਬਾਕੀ ਹੈ ਜਿਸ ਦੀ ਵਿਜੀਲੈਂਸ ਭਾਲ ਕਰ ਰਹੀ ਹੈ।‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਿਰਨਜੀਤ ਕੌਰ ਧਾਲੀਵਾਲ ਪਤਨੀ ਸਵਰਗਵਾਸੀ ਮਨਜੀਤ ਸਿੰਘ ਧਾਲੀਵਾਲ ਵਾਸੀ ਠੁੱਲੀਵਾਲ ਵੱਲੋਂ ਇੱਕ ਸ਼ਿਕਾਇਤ ਵਿਜੀਲੈਂਸ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਕਿ ਵਜੀਦਕੇ ਕਲਾਂ ਵਿਖੇ ਤਾਇਨਾਤ ਪਟਵਾਰੀ ਮੰਦਰ ਸਿੰਘ ਵਾਸੀ ਪੱਤੀ ਔਲਖ ਪਿੰਡ ਠੀਕਰੀਵਾਲ ਅਤੇ ਫੀਲਡ ਕਾਨੂੰਨਗੋ ਸੰਘੇੜਾ ਗੁਰਚਰਨ ਸਿੰਘ ਵਾਸੀ ਪਿੰਡ ਠੁੱਲੀਵਾਲ ਅਤੇ ਮਹਿੰਦਰ ਕੌਰ ਵਿਧਵਾ ਅਜਮੇਰ ਸਿੰਘ ਵਾਸੀ ਪਿੰਡ ਨੰਗਲ ਨੇ ਆਪਸ ਵਿੱਚ ਮਿਲੀ ਭੁਗਤ ਕਰਕੇ ਸ਼ਿਕਾਇਤਕਰਤਾ ਪਾਸੋਂ ਉਸਦਾ ਜ਼ਮੀਨੀ ਕੰਮ ਕਰਨ ਬਦਲੇ ਪਹਿਲਾਂ 10000 ਅਤੇ ਫਿਰ 5000 (ਕੁੱਲ 15000) ਰਿਸ਼ਵਤ ਵਜੋਂ ਲਏ ਹਨ। ਇਸ ਸ਼ਿਕਾਇਤ ਦੀ ਪੜ੍ਹਤਾਲ ਕਰਨ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ‌ ਪਟਵਾਰੀ ਮੰਦਰ ਸਿੰਘ ਅਤੇ ਫੀਲਡ ਕਾਨੂੰਨਗੋ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਦਕਿ ਇਸੇ ਕੇਸ ਵਿੱਚ ਕਾਨੂੰਗੋ ਗੁਰਚਰਨ ਸਿੰਘ ਦੀ ਭੈਣ ਮਹਿੰਦਰ ਕੌਰ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਚਾਰਾਜੋਈ ਕਰ ਰਹੀ ਹੈ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਇਹਨਾਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Gee98 Ads
error: Content is protected !!