Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜੱਜ ਸਾਹਿਬ ਨੇ ਦਿੱਤੇ ਹੁਕਮ…ਜਾਓ…ਡੀਸੀ ਦਫ਼ਤਰ ਦੇ ਸਾਰੇ AC,ਪੱਖੇ, ਕੁਰਸੀਆਂ, ਟੇਬਲ, ਅਲਮਾਰੀਆਂ ਚੁੱਕ ਲਿਆਓ…!

Nirmal Pandori by Nirmal Pandori
04/18/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜੱਜ ਨੇ ਡੀਸੀ ਤੇ ਡੀਡੀਪੀਓ ਦੀ ਗੱਡੀ ਵੀ ਕੇਸ ਨਾਲ ਕਰ ਦਿੱਤੀ ਅਟੈਚ

ਚੰਡੀਗੜ੍ਹ,18 ਅਪ੍ਰੈਲ, Gee98 News service

-ਜੱਜ ਸਾਹਿਬ ਦੇ ਹੁਕਮਾਂ ‘ਤੇ ਜਦੋਂ ਅਦਾਲਤ ਦੀ ਟੀਮ ‌ਪਟਿਆਲਾ ਦੇ ਡੀਸੀ ਦਫ਼ਤਰ ਵਿੱਚ ਏਸੀ, ਪੱਖੇ, ਕੁਰਸੀਆਂ, ਅਲਮਾਰੀਆਂ ਅਤੇ ਹੋਰ ਸਮਾਨ ਚੁੱਕਣ ਲਈ ਪਹੁੰਚ ਗਈ ਤਾਂ ਡੀਸੀ ਦਫ਼ਤਰ ਦੇ ਅਮਲੇ ਨੂੰ ਹੱਥਾਂ ਪੈਰਾਂ ਦੀ ਪੈ ਗਈ।‌ ਦਰਅਸਲ ਇਹ ਮਾਮਲਾ ਇੱਕ ਅਜਿਹੇ ਪਰਿਵਾਰ ਨਾਲ ਸੰਬੰਧਿਤ ਜਿਸ ਦੀ‌ ਪਟਿਆਲਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪੈਂਦੀ ਜ਼ਮੀਨ ਸਰਕਾਰ ਨੇ ਵੇਚ ਦਿੱਤੀ ਸੀ ਅਤੇ ਸੰਬੰਧਤ ਪਰਿਵਾਰ ਨੇ ਆਪਣੀ ਜ਼ਮੀਨ ਵਾਪਸ ਲੈਣ ਲਈ ਅਦਾਲਤ ਵਿੱਚ ਕੇਸ ਕੀਤਾ ਹੋਇਆ ਸੀ।ਪਟੀਸ਼ਨਰ ਕਮਾਲ ਅਹਿਮਦ ਨੇ ਦੱਸਿਆ ਕਿ ਉਨ੍ਹਾਂ ਦੀ ਪਰਿਵਾਰਕ ਮੈਂਬਰ ਕਨੀਜ਼ ਫਾਤਿਮਾ ਸਾਲ 1947 ਤੋਂ ਪਹਿਲਾਂ ਇੱਥੇ ਪਟਿਆਲਾ ਦੇ ਪਿੰਡ ਝਿਲ ‘ਚ ਰਹਿੰਦੀ ਸੀ ਪਰ ਵੰਡ ਦੇ ਬਾਅਦ ਉਨ੍ਹਾਂ ਨੂੰ ਪਿੰਡ ਛੱਡਣਾ ਪਿਆ ਤੇ ਮਾਲੇਰਕੋਟਲਾ ਜ਼ਿਲ੍ਹੇ ‘ਚ ਰਹਿਣ ਲੱਗੀ। ਮਾਹੌਲ ਠੀਕ ਹੋਣ ਦੇ ਬਾਅਦ ਉਹ ਪਿੰਡ ਝਿਲ ‘ਚ ਆਪਣੀ ਜ਼ਮੀਨ ਲੱਭਣ ਪਹੁੰਚੀ ਤਾਂ ਪਤਾ ਲੱਗਾ ਕਿ ਸਰਕਾਰ ਨੇ ਜ਼ਮੀਨ ਵੇਚ ਦਿੱਤੀ। ਇਸਦੇ ਬਾਅਦ ਉਨ੍ਹਾਂ ਦੇ ਬਜ਼ੁਰਗਾਂ ਨੇ ਜ਼ਮੀਨ ਲੈਣ ਲਈ ਕੋਰਟ ‘ਚ ਅਪੀਲ ਕੀਤੀ। 2008 ‘ਚ ਫਾਤਿਮਾ ਦੀ ਮੌਤ ਹੋ ਗਈ। 2014 ‘ਚ ਹੇਠਲੀ ਅਦਾਲਤ ਨੇ ਜ਼ਮੀਨ ਵਾਪਸ ਕਰਨ ਦਾ ਫ਼ੈਸਲਾ ਸੁਣਾਇਆ। ਇਸਦੇ ਬਾਅਦ ਪ੍ਰਸ਼ਾਸਨ ਨੇ ਹਾਈ ਕੋਰਟ ‘ਚ ਅਪੀਲ ਕੀਤੀ। ਹਾਈ ਕੋਰਟ ਨੇ ਵੀ ਹੇਠਲੀ ਅਦਾਲਤ ਦੇ ਫ਼ੈਸਲੇ ‘ਤੇ ਮੋਹਰ ਲਗਾਈ ਤਾਂ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ। ਸੁਪਰੀਮ ਕੋਰਟ ਨੇ ਵੀ 2023 ‘ਚ ਉਨ੍ਹਾਂ ਦੇ ਹੱਕ ‘ਚ ਫ਼ੈਸਲਾ ਸੁਣਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸ ਲੈਵਲ ਦੀ ਜ਼ਮੀਨ ਜਾਂ ਫਿਰ ਮੌਜੂਦਾ ਮਾਰਕੀਟ ਰੇਟ ਦੇ ਹਿਸਾਬ ਨਾਲ ਪੈਸੇ ਦੇਣ ਦਾ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਨਾ ਪਰਿਵਾਰ ਨੂੰ ਜ਼ਮੀਨ ਦਿੱਤੀ ਗਈ ਅਤੇ ਨਾ ਹੀ ਮਾਰਕੀਟ ਰੇਟ ਦੇ ਹਿਸਾਬ ਨਾਲ ਪੈਸੇ ਦਿੱਤੇ, ਜਿਸ ਤੋਂ ਬਾਅਦ ਮਾਮਲਾ ਪਰਿਵਾਰ ਨੇ ਫੇਰ ਅਦਾਲਤ ਦੇ ਧਿਆਨ ਵਿੱਚ ਲਿਆਂਦਾ। ਅਦਾਲਤ ਨੇ ਦੇਖਿਆ ਕਿ ਪ੍ਰਸ਼ਾਸਨ ਨੇ ਜ਼ਮੀਨ ਵਾਪਸ ਕਰਨ ਜਾਂ ਪੈਸੇ ਦੇਣ ਸਬੰਧੀ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਤਾਂ ਅਦਾਲਤ ਨੇ ਸਖ਼ਤ ਰੁੱਖ ਅਖ਼ਤਿਆਰ ਕਰਦੇ ਹੋਏ ਵੀਰਵਾਰ ਨੂੰ ਕੋਰਟ ਦੀ ਟੀਮ ਡੀਸੀ ਦਫ਼ਤਰ, ਕਮਿਸ਼ਨਰ ਦਫਤਰ, ਐੱਸਡੀਐੱਮ ਦਫਤਰ ਤੇ ਤਹਿਸੀਲ ਦਫਤਰ ‘ਚ ਲੱਗੇ ਏਸੀ, ਪੱਖੇ, ਕੁਰਸੀਆਂ, ਟੇਬਲ, ਵਾਟਰ ਕੂਲਰ ਤੇ ਅਲਮਾਰੀ ਚੁੱਕਣ ਲਈ ਭੇਜ ਦਿੱਤੀ। ਜਦੋਂ ਪਟੀਸ਼ਨਰਾਂ ਦੇ ਨਾਲ ਅਦਾਲਤ ਦੀ ਟੀਮ ਸਮਾਨ ਚੁੱਕਣ ਲਈ ਡੀਸੀ ਦਫ਼ਤਰ ਪੁੱਜੀ ਤਾਂ ਹਫੜਾ ਦਫੜੀ ਮੱਚ ਗਈ। ਇਸ ਦੌਰਾਨ ਡੀਸੀ ਦਫ਼ਤਰ ਦੀ ਨਾਜਰ ਬ੍ਰਾਂਚ ਦੇ ਅਧਿਕਾਰੀ, ਟੀਮ ਤੇ ਪਟੀਸ਼ਨਰਾਂ ਨੂੰ ਪਹਿਲਾਂ ਡੀ ਬਲਾਕ ‘ਚ ਲੈ ਗਏ, ਜਿੱਥੇ ਕੰਡਮ ਸਾਮਾਨ ਪਿਆ ਸੀ, ਪਰ ਟੀਮ ਨੇ ਉਸ ਸਾਮਾਨ ਨੂੰ ਚੁੱਕਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸਮਝਾਉਣ ਲਈ ਪੁਲਿਸ ਅਧਿਕਾਰੀ ਵੀ ਬੁਲਾਏ ਗਏ, ਪਰ ਕੋਰਟ ਦੇ ਨਿਰਦੇਸ਼ਾਂ ਨੂੰ ਦੇਖ ਕੇ ਸਾਰੇ ਚਲੇ ਗਏ। ਇਸਦੇ ਬਾਅਦ ਏਡੀਸੀ ਈਸ਼ਾ ਸਿੰਗਲ ਨੇ ਟੀਮ ਤੇ ਪਟੀਸ਼ਨਰਾਂ ਨਾਲ ਗੱਲਬਾਤ ਕੀਤੀ ਤੇ ਪਟੀਸ਼ਨਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ। ਦੱਸ ਦੇਈਏ ਕਿ ਜਦੋਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵੀ ਜ਼ਮੀਨ ਵਾਪਸ ਕਰਨ ਜਾਂ ਪੈਸੇ ਦੇਣ ਦੇ ਹੁਕਮਾਂ ਦੀ ਤਾਮੀਲ ਪ੍ਰਸ਼ਾਸਨ ਨੇ ਨਹੀਂ ਕੀਤੀ ਤਾਂ ਚਾਰ ਮਹੀਨੇ ਪਹਿਲਾਂ ਮਾਮਲੇ ‘ਚ ਹੇਠਲੀ ਅਦਾਲਤ ਨੇ ਡੀਸੀ ਦੀ ਗੱਡੀ ਇਸ ਕੇਸ ਨਾਲ ਅਟੈਚ ਕਰ ਦਿੱਤੀ ਤੇ ਨਾਲ ਹੀ ਡੀਡੀਪੀਓ ਦੀ ਗੱਡੀ ਨੂੰ ਵੀ ਅਟੈਚ ਕਰਨ ਦਾ ਨਿਰਦੇਸ਼ ਦਿੱਤਾ। ਇਸਦੇ ਨਾਲ ਹੀ ਡੀਸੀ ਦਫਤਰ, ਕਮਿਸ਼ਨਰ ਦਫਤਰ, ਐੱਸਡੀਐੱਮ ਦਫਤਰ ਤੇ ਤਹਿਸੀਲ ਦਫਤਰ ਦੇ ਏਸੀ, ਪੱਖੇ, ਕੁਰਸੀਆਂ, ਟੇਬਲ, ਵਾਟਰ ਕੂਲਰ ਤੇ ਅਲਮਾਰੀ ਤੱਕ ਨੂੰ ਅਟੈਚ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਅਦਾਲਤ ਦੇ ਇਹਨਾਂ ਹੁਕਮਾਂ ਤੇ ਹੀ ਟੀਮ ਪਟੀਸ਼ਨਰਾਂ ਨੂੰ ਨਾਲ ਲੈ ਕੇ ਉਕਤ ਸਮਾਨ ਰਿਕਵਰ ਕਰਨ ਲਈ ਡੀਸੀ ਦਫ਼ਤਰ ਪੁੱਜੀ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਟੈਂਡਰ ਕਮਿਸ਼ਨ ਕਾਂਡ…ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੁਪਰਡੈਂਟ ਨੇ ਇੱਕ “ਵੱਡੇ ਨੇਤਾ” ਤੇ ਆਈਏਐਸ ਅਧਿਕਾਰੀ ਵੱਲ ਕੀਤੀ ਉਂਗਲ

Next Post

ਝਟਕਾ ਨਿਊਜ਼…ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਫੀਸਾਂ ‘ਚ ਕੀਤਾ ਵੱਡਾ ਵਾਧਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਬਿਨਾਂ ਛੁੱਟੀ ਲਏ ਹੜ੍ਹਤਾਲ/ਅੰਦੋਲਨ ‘ਚ ਜਾਣ ਵਾਲੇ ਅਧਿਆਪਕਾਂ ਲਈ ਸਿੱਖਿਆ ਬੋਰਡ ਦੀ ਚਿਤਾਵਨੀ

ਝਟਕਾ ਨਿਊਜ਼…ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਫੀਸਾਂ 'ਚ ਕੀਤਾ ਵੱਡਾ ਵਾਧਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend