ਚੰਡੀਗੜ੍ਹ,21 ਅਪ੍ਰੈਲ, Gee98 News service
-ਮਲੋਟ ਦੇ ਪਿੰਡ ਅਬੁਲਖੁਰਾਣਾ ਵਿੱਚ ਪਿਛਲੇ ਦਿਨੀ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਕਾਂਡ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਅਤੇ ਇੱਕ ਇੱਕ ਹੋਰ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਕਤਲ ਹੋਏ ਦੋਵੇਂ ਵਿਨੇਪ੍ਰਤਾਪ ਸਿੰਘ ਬਰਾੜ ਅਤੇ ਸੂਰਜ ਪ੍ਰਤਾਪ ਸਿੰਘ ਬਰਾੜ, ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦਾ ਭਾਣਜਾ ਅਤੇ ਦੋਹਤਾ ਸੀ। ਦੂਜੇ ਪਾਸੇ ਜਿਹੜੇ ਵਿਅਕਤੀਆਂ ‘ਤੇ ਉਕਤ ਦੋਹਰੇ ਕਤਲ ਕਾਂਡ ਦਾ ਮੁਕੱਦਮਾ ਦਰਜ ਕੀਤਾ ਗਿਆ ਉਹ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰਾ ਅਤੇ ਸਾਲਾ ਹਨ। ਵਿਨੇ ਪ੍ਰਤਾਪ ਸਿੰਘ ਬਰਾੜ ਅਤੇ ਉਸਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਦੇ ਦੋਹਰੇ ਕਤਲ ਕਾਂਡ ਨੂੰ ਇੱਕ ਪੁਰਾਣੇ ਜ਼ਮੀਨੀ ਵਿਵਾਦ ਦੇ ਕਾਰਨ ਸ਼ਨੀਵਾਰ ਦੀ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਕਾਤਲ ਮੌਕੇ ਤੋਂ ਫਰਾਰ ਹੋ ਗਏ ਸਨ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਦਵਿੰਦਰ ਸਿੰਘ ਵਾਸੀ ਮੁਕਤਸਰ, ਨਛੱਤਰ ਸਿੰਘ ਤੇ ਰਵਿੰਦਰ ਸਿੰਘ ਬੱਬੀ ਅਤੇ ਇੱਕ ਹੋਰ ਅਣਪਛਾਤੇ ਨੂੰ ਨਾਮਜ਼ਦ ਕੀਤਾ ਹੈ। ਦੋਸ਼ੀਆਂ ਵਿੱਚ ਨਛੱਤਰ ਸਿੰਘ, ਕਾਂਗਰਸੀ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਦਾ ਸਹੁਰਾ ਦੱਸਿਆ ਜਾ ਰਿਹਾ ਹੈ ਜਦ ਕੋਈ ਰਵਿੰਦਰ ਸਿੰਘ, ਰੰਧਾਵਾ ਦਾ ਸਾਲਾ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।










