Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ

Nirmal Pandori by Nirmal Pandori
04/21/2025
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਟਰਾਈਡੈਂਟ ਵੱਲੋਂ 10 ਰੋਜ਼ਾ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਡੀਆਈਜੀ ਸੁਖਵੰਤ ਸਿੰਘ ਗਿੱਲ ਨੇ ਕੀਤਾ ਉਦਘਾਟਨ, ਮਾਹਿਰ ਡਾਕਟਰਾਂ ਦੀ ਟੀਮ ਦੇਵੇਗੀ ਸੇਵਾਵਾਂ

ਬਰਨਾਲਾ, 21 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਟਰਾਈਡੈਂਟ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਅਤੇ ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਬਰਨਾਲਾ ਵਿਖੇ 10 ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਉਦਘਾਟਨ ਡੀ ਆਈ ਜੀ ਸੁਖਵੰਤ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਐਸ ਐਸ ਪੀ ਬਰਨਾਲਾ ਸ਼ਰਫਰਾਜ ਆਲਮ, ਐਸ ਪੀ ਬਰਨਾਲਾ ਸ੍ਰੀ ਰਾਜੇਸ਼ ਛਿਬਰ ਅਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਚੇਅਰਮੈਨ ਕੁਲਵੰਤ ਸਿੰਘ ਧਾਲੀਵਾਲ ਵੀ ਉਚੇਚੇ ਤੌਰ ‘ਤੇ ਪੁੱਜੇ।‌ਕੈਂਪ ਦੇ ਉਦਘਾਟਨੀ ਸਮਾਰੋਹ ਮੌਕੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵਿਵੇਕ ਸਿੰਧਵਾਨੀ ਨੇ ਕਿਹਾ ਕਿ ਇਹ ਦਿਨ ਸਾਡੇ ਲਈ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਇਸ ਕੈਂਪ ਰਾਹੀਂ ਸਾਨੂੰ ਇੱਕ ਅਜਿਹੀ ਬਿਮਾਰੀ ਦੇ ਖਿਲਾਫ ਇਕੱਠੇ ਹੋਣ ਦਾ ਮੌਕਾ ਮਿਲਿਆ ਹੈ, ਜਿਸ ਨੇ ਨਾ ਸਿਰਫ ਅਣਗਿਣਤ ਜ਼ਿੰਦਗੀਆਂ ਨੂੰ ਪ੍ਰਭਾਵਿਤ ਕੀਤਾ ਹੈ, ਬਲਕਿ ਪਰਿਵਾਰਾਂ ਨੂੰ ਵੀ ਡੂੰਘੇ ਦੁੱਖ ਵਿੱਚ ਧੱਕ ਦਿੱਤਾ ਹੈ। ਕੈਂਸਰ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਸੁਣਦੇ ਹੀ ਮਨ ਵਿੱਚ ਡਰ ਅਤੇ ਚਿੰਤਾ ਦਾ ਭਾਵ ਪੈਦਾ ਹੁੰਦਾ ਹੈ ਪਰ ਇੱਥੇ ਇਕੱਠੇ ਹੋ ਕੇ, ਅਸੀਂ ਇਸ ਡਰ ਨੂੰ ਉਮੀਦ ਵਿੱਚ, ਚਿੰਤਾ ਨੂੰ ਜਾਗਰੂਕਤਾ ਵਿੱਚ ਅਤੇ ਨਿਰਾਸ਼ਾ ਨੂੰ ਸਮੂਹਿਕ ਯਤਨਾਂ ਵਿੱਚ ਬਦਲਣ ਦਾ ਸੰਕਲਪ ਲੈਂਦੇ ਹਾਂ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸ੍ਰੀ ਰਾਜਿੰਦਰ ਗੁਪਤਾ ਜੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਮਨੁੱਖੀ ਸੰਵੇਦਨਾਵਾਂ ਕਾਰਨ ਟਰਾਈਡੈਂਟ ਫਾਊਂਡੇਸ਼ਨ ਹਮੇਸ਼ਾ ਸਮਾਜ ਦੇ ਭਲੇ ਲਈ ਤਤਪਰ ਰਿਹਾ ਹੈ। ਉਨ੍ਹਾਂ ਦਾ ਇਹ ਉਪਰਾਲਾ, ਇਸ ਮਹੱਤਵਪੂਰਨ ਸਿਹਤ ਕੈਂਪ ਦਾ ਆਯੋਜਨ, ਇਸ ਮਨੁੱਖੀ ਭਾਵਨਾ ਦੀ ਇੱਕ ਸ਼ਾਨਦਾਰ ਉਦਾਹਰਣ ਹੈ। ਉਨ੍ਹਾਂ ਕੁਲਵੰਤ ਸਿੰਘ ਧਾਲੀਵਾਲ ਜੀ ਅਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੀ ਪੂਰੀ ਟੀਮ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਕੈਂਸਰ ਦੇ ਖਿਲਾਫ ਇਸ ਲੜਾਈ ਵਿੱਚ ਆਪਣਾ ਅਨਮੋਲ ਸਮਾਂ, ਮੁਹਾਰਤ ਅਤੇ ਸਰੋਤ ਸਮਰਪਿਤ ਕੀਤੇ ਹਨ। ਉਨ੍ਹਾਂ ਦੀ ਵਚਨਬੱਧਤਾ ਅਤੇ ਅਣਥੱਕ ਯਤਨ ਹੀ ਇਸ ਮੈਗਾ ਕੈਂਪ ਨੂੰ ਸਾਕਾਰ ਰੂਪ ਦੇ ਸਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਅਰੁਣ ਮੈਮੋਰੀਅਲ ਕਲਚਰਲ ਸੈਂਟਰ, ਟਰਾਈਡੈਂਟ ਕੰਪਲੈਕਸ ਸੰਘੇੜਾ ਵਿਖੇ ਲਗਾਤਾਰ 10 ਦਿਨ ਭਾਵ 30 ਅਪ੍ਰੈਲ ਤੱਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਮੁਫ਼ਤ ਸਲਾਹ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ, ਔਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਲਈ ਪੈਪ ਸਮੀਅਰ ਟੈਸਟ (ਗਰਭਾਸ਼ੇ ਕੈਂਸਰ ਦੀ ਜਾਂਚ), ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ.ਏ. ਟੈਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ ਤੇ ਗਲੇ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਘਣਤਾ ਦੀ ਜਾਂਚ ਕਰ ਕੇ ਦਵਾਈਆਂ ਅਤੇ ਇਲਾਜ ਸਬੰਧੀ ਸਹੀ ਸਲਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੈਂਪ ਵਿੱਚ ਅੱਖਾਂ ਦੀ ਜਾਂਚ ਕਰ ਕੇ ਮੁਫ਼ਤ ਐਨਕਾਂ ਲਈ ਲਗਾਈਆਂ ਜਾਣਗੀਆਂ। ਸ੍ਰੀ ਗੁਪਤਾ ਨੇ ਦੱਸਿਆ ਕਿ ਮਾਲਵਾ ਖੇਤਰ ਵਿੱਚ ਪਹਿਲੀ ਵਾਰ ਵੱਡੇ ਪੱਧਰ ‘ਤੇ ਇਹ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਦੀ ਕੈਂਸਰ ਸਬੰਧੀ ਸਹੀ ਜਾਂਚ ਕਰਕੇ ਅਤੇ ਕੈਂਸਰ ਦੇ ਲੱਛਣਾਂ ਨੂੰ ਪਛਾਣ ਕੇ ਵੱਧਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਡਾਕਟਰਾਂ ਵੱਲੋਂ ਕੈਂਪ ਵਿੱਚ 500 ਤੋਂ ਵੱਧ ਪੁੱਜੇ ਮਰੀਜ਼ਾਂ ਦਾ ਕੈਂਸਰ ਚੈੱਕਅਪ ਕਰਦਿਆਂ ਮੁਫ਼ਤ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਕੈਂਸਰ ਦੇ ਲੱਛਣਾਂ ਨੂੰ ਪਛਾਣ ਕੇ ਮੈਮੋਗ੍ਰਾਫੀ ਟੈਸਟ ਸਮੇਤ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ। ਟਰਾਈਡੈਂਟ ਨੇ ਆਏ ਹੋਏ ਸਰਪੰਚਾਂ, ਪੰਚਾਇਤਾਂ, ਸ਼ਹਿਰ ਦੇ ਐਮ ਸੀ, ਪੱਤਰਕਾਰਾਂ ਅਤੇ ਪਤਵੰਤੇ ਸੱਜਣਾਂ ਦਾ ਸ਼ਾਮਿਲ ਹੋਣ ‘ਤੇ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਮਾਲਵਾ ਖੇਤਰ ਦੇ ਇਸ ਸਭ ਤੋਂ ਵੱਡੇ ਕੈਂਸਰ ਚੈੱਕਅਪ ਅਤੇ ਜਾਗਰੂਕਤਾ ਕੈਂਪ ਦਾ ਵੱਡੇ ਪੱਧਰ ‘ਤੇ ਲੋੜਵੰਦਾਂ ਵੱਲੋਂ ਲਾਹਾ ਲਿਆ ਜਾਵੇ ਤਾਂ ਜੋ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਮੌਕੇ ਤਰਲੋਚਨ ਬਾਂਸਲ ਸਾਬਕਾ ਪ੍ਰਧਾਨ ਨਗਰ ਕੌਂਸਲ ਤਪਾ, ਸੰਜੀਵ ਕੁਮਾਰ ਸਾਬਕਾ ਪ੍ਰਧਾਨ, ਪਰਮਜੀਤ ਸਿੰਘ ਖਾਲਸਾ ਮੈਂਬਰ ਐਸਜੀਪੀਸੀ, ਰਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਯਾਦਵਿੰਦਰ ਸਿੰਘ ਦੀਵਾਨਾ, ਐਮ ਸੀ ਹਰਬਖਸ਼ੀਸ਼ ਸਿੰਘ ਗੋਨੀ, ਬੀਜੇਪੀ ਸੁਰਜੀਤ ਸਿੰਘ ਠੀਕਰੀਵਾਲ, ਕੰਵਲਜੀਤ ਸਿੰਘ ਸ਼ੀਤਲ, ਬਲੌਰ ਸਿੰਘ ਤੋਤੀ ਸਰਪੰਚ, ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸ਼ਹਿਰੀਆਂ ਨੇ ਭਾਗ ਲਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਾਂਗਰਸੀ MP ਦੇ ਸਹੁਰੇ ਅਤੇ ਸਾਲੇ ਨੇ ਕਾਂਗਰਸੀ MLA ਦੇ ਭਾਣਜੇ ਤੇ ਦੋਹਤੇ ਦਾ ਕੀਤਾ ਕਤਲ

Next Post

ਬੀਡੀਪੀਓ ਦਫ਼ਤਰ ਬਰਨਾਲਾ ਦਾ ਪੰਚਾਇਤ ਸਕੱਤਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸਿਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਬੀਡੀਪੀਓ ਦਫ਼ਤਰ ਬਰਨਾਲਾ ਦਾ ਪੰਚਾਇਤ ਸਕੱਤਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸਿਆ

ਬੀਡੀਪੀਓ ਦਫ਼ਤਰ ਬਰਨਾਲਾ ਦਾ ਪੰਚਾਇਤ ਸਕੱਤਰ ਵਿਜੀਲੈਂਸ ਦੀ ਕੁੜਿੱਕੀ 'ਚ ਫਸਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend