Gee 98News

CIA ਮਾਨਸਾ ਦੇ ਤਤਕਾਲੀ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਫਰਾਰੀ ਮਾਮਲੇ ‘ਚ ਸਜ਼ਾ ਅਤੇ ਜੁਰਮਾਨਾ

-ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਉਸ ਵੇਲੇ ਦੇ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਇੱਕ ਸਾਲ 11 ਮਹੀਨੇ ਦੀ ਸਜ਼ਾ ਤੇ 5000 ਰੁਪਏ ਜੁਰਮਾਨਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਗੈਂਗਸਟਰ ਦੀਪਕ ਟੀਨੂ ਨੂੰ ਦੋ ਸਾਲ ਦੀ ਸਜ਼ਾ ਤੇ 5000 ਰੁਪਏ ਜੁਰਮਾਨਾ ਸੁਣਾਇਆ ਜਦਕਿ ਮਾਮਲੇ ਦੇ ਬਾਕੀ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਦੀਪਕ ਟੀਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੀਆਈਏ ਸਟਾਫ ‘ਚ ਉਸ ਵੇਲੇ ਦੇ ਇੰਚਾਰਜ ਪ੍ਰਿਤਪਾਲ ਸਿੰਘ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ‌ ਦੀਪਕ ਟੀਨੂੰ ਦੇ ਫਰਾਰ ਹੋਣ ਵਾਲੇ ਦਿਨ ਪ੍ਰਿਤਪਾਲ ਸਿੰਘ ਦੀਪਕ ਟੀਨੂ ਨੂੰ ਆਪਣੀ ਨਿੱਜੀ ਗੱਡੀ ਵਿੱਚ ਆਪਣੇ ਸਰਕਾਰੀ ਘਰ ਲੈ ਗਿਆ ਸੀ ਜਿੱਥੇ ਪਹਿਲਾਂ ਹੀ ਦੀਪਕ ਟੀਨੂੰ ਦੀ ਗਰਲ ਫਰੈਂਡ ਮੌਜੂਦ ਸੀ, ਉਥੋਂ ਉਹ ਦੋਵੇਂ ਜਣੇ ਫਰਾਰ ਹੋ ਗਏ ਸਨ। ਇਹ ਘਟਨਾ ਅਕਤੂਬਰ 2022 ਦੀ ਹੈ ਜਿਸ ਸਬੰਧੀ ਦੀਪਕ ਟੀਨੂੰ ਸਮੇਤ ਉਸ ਦੀ ਗਰਲ ਫਰੈਂਡ ਜਤਿੰਦਰ ਕੌਰ, ਕੁਲਦੀਪ ਸਿੰਘ, ਰਾਜਵੀਰ ਸਿੰਘ, ਰਜਿੰਦਰ ਬਿੱਟੂ, ਚਿਰਾਗ, ਸੁਨੀਲ ਕੁਮਾਰ, ਸਰਬਜੋਤ ਸਿੰਘ ਅਤੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੀ ਸੁਣਵਾਈ ਦੌਰਾਨ ਮਾਨਸਾ ਦੀ ਇੱਕ ਅਦਾਲਤ ਨੇ ਦੀਪਕ ਟੀਨੂੰ ਨੂੰ 2 ਸਾਲ ਅਤੇ 5000 ਦੇ ਜੁਰਮਾਨਾ ਅਤੇ ਪ੍ਰਿਤਪਾਲ ਸਿੰਘ (ਬਰਖ਼ਾਸਤ) ਨੂੰ 1 ਸਾਲ 11 ਮਹੀਨੇ ਦੀ ਸਜ਼ਾ ਸਮੇਤ 5000 ਰੁਪਏ ਜੁਰਮਾਨਾ ਸੁਣਾਇਆ ਹੈ।

error: Content is protected !!