Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ

Nirmal Pandori by Nirmal Pandori
04/24/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਕਾਰੋਬਾਰ ਦੇ ਪੱਖ ਤੋਂ ਬਰਨਾਲਾ ਸ਼ਹਿਰ ਦੀ ਜਿੰਦ ਜਾਨ ਸਦਰ ਬਾਜ਼ਾਰ ‘ਚ ਪਾਏ ਜਾ ਰਹੇ ਸੀਵਰੇਜ ਦੇ ਕੰਮ ਦੀ ਮੱਠੀ ਰਫ਼ਤਾਰ ਨੇ ਦੁਕਾਨਦਾਰਾਂ ਦੇ ਨਾਲ ਨਾਲ ਆਮ ਲੋਕਾਂ ਦੇ ਨੱਕ ‘ਚ ਵੀ ਦਮ ਕੀਤਾ ਹੋਇਆ ਹੈ। ਵੱਡੀ ਗਿਣਤੀ ਦੁਕਾਨਦਾਰਾਂ ‘ਚ ਹੀ ਹਾਜ਼ਰੀ ‘ਚ ਗੱਲਬਾਤ ਕਰਦੇ ਹੋਏ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਕੁਮਾਰ ਨਾਣਾ ਨੇ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦਾ ਪੈਣਾ ਚੰਗੀ ਗੱਲ ਹੈ ਪ੍ਰੰਤੂ ਕੰਮ ਦੀ ਮੱਠੀ ਰਫ਼ਤਾਰ ਨੇ ਦੁਕਾਨਦਾਰੀ ਦੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਸਬੰਧਿਤ ਠੇਕੇਦਾਰ ਦੀ ਲੇਬਰ ਇੱਕ ਦਿਨ ਆਉਂਦੀ ਹੈ ਅਤੇ ਸਦਰ ਬਾਜ਼ਾਰ ਪੁੱਟ ਕੇ ਚਲੀ ਜਾਂਦੀ ਹੈ ਤੇ ਫਿਰ ਕਈ ਕਈ ਦਿਨ ਕੰਮ ਬੰਦ ਰਹਿੰਦਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਦਰ ਬਾਜ਼ਾਰ ਦੇ ਦੁਕਾਨਦਾਰ ਰੇਸ਼ਮ ਦੁਆ, ਮਨੀਸ਼ ਕਾਂਸਲ ਅਗਰਵਾਲ, ਜੀਤੂ ਦਾਦੂ, ਰਾਜੂ ਓਸਵਾਲ, ਜੀਵਨ ਜੈਨ ਨੇ ਕਿਹਾ ਕਿ ਸ਼ਹਿਰ ਦੀ ਤਰੱਕੀ ਲਈ ਵਿਕਾਸ ਕਾਰਜ ਜ਼ਰੂਰੀ ਹਨ ਪ੍ਰੰਤੂ ਸ਼ਹਿਰ ਦੇ ਕੁਝ ਏਰੀਏ ਅਜਿਹੇ ਹੁੰਦੇ ਹਨ ਜਿੱਥੇ ਕਾਰੋਬਾਰ ਅਤੇ ਵਪਾਰ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਦਰ ਬਾਜ਼ਾਰ ਵਪਾਰ ਅਤੇ ਕਾਰੋਬਾਰ ਦੇ ਪੱਖ ਤੋਂ ਸ਼ਹਿਰ ਦੀ ਜਿੰਦ ਜਾਨ ਹੈ ਪ੍ਰੰਤੂ ਇੱਥੇ ਬਿਨਾਂ ਕਿਸੇ ਯੋਜਨਾ ਤੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਜਦਕਿ ਚਾਹੀਦਾ ਤਾਂ ਇਹ ਸੀ ਕਿ ਪਹਿਲ ਦੇ ਆਧਾਰ ‘ਤੇ ਠੇਕੇਦਾਰ ਨੂੰ ਹਦਾਇਤ ਕੀਤੀ ਜਾਂਦੀ ਕਿ ਸਾਰੀ ਮਸ਼ੀਨਰੀ ਅਤੇ ਜ਼ਿਆਦਾ ਲੇਬਰ ਲਾ ਕੇ ਸਦਰ ਬਾਜ਼ਾਰ ਦੇ ਸੀਵਰੇਜ ਦਾ ਕੰਮ ਮਿਥੇ ਸਮੇਂ ਤੋਂ ਵੀ ਪਹਿਲਾਂ ਪੂਰਾ ਕੀਤਾ ਜਾਂਦਾ। ਉਹਨਾਂ ਕਿਹਾ ਕਿ ਦੁੱਖ ਇਸ ਗੱਲ ਦਾ ਵੀ ਹੈ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਵੀ ਇਸ ਵੱਡੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਜਦੋਂ ਇਸ ਸਬੰਧੀ ਠੇਕੇਦਾਰ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਠੇਕੇਦਾਰ ਇੱਕੋ ਜਵਾਬ ਦਿੰਦਾ ਹੈ ਕਿ ਉਸ ਕੋਲ ਸਮਾਨ ਪੂਰਾ ਨਹੀਂ ਹੈ। ਦੁਕਾਨਦਾਰਾਂ ਨੇ ਰੋਸ ਪ੍ਰਗਟ ਕੀਤਾ ਕਿ ਜੇਕਰ ਠੇਕੇਦਾਰ ਕੋਲ ਸਮਾਨ ਹੀ ਪੂਰਾ ਨਹੀਂ ਤਾਂ ਬਿਨਾਂ ਸਮਾਨ ਤੋਂ ਕੰਮ ਕਿਉਂ ਸ਼ੁਰੂ ਕਰ ਦਿੱਤਾ ਗਿਆ ਕਿਉਂਕਿ ਸਦਰ ਬਾਜ਼ਾਰ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਦੀ ਆਵਾਜਾਈ ਹੈ ਜਿਨਾਂ ਨੂੰ ਸਦਰ ਬਾਜ਼ਾਰ ਦੀਆਂ ਪੁੱਟੀਆਂ ਸੜਕਾਂ ਦੇ ਕਾਰਨ ਅਨੇਕਾਂ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਰਕੇ ਲੋਕ ਸਦਰ ਬਾਜ਼ਾਰ ‘ਚ ਐਂਟਰੀ ਤੋਂ ਕੰਨੀਂ ਕਤਰਾ ਰਹੇ ਹਨ ਜਿਸ ਦੀ ਬਦੌਲਤ ਦੁਕਾਨਦਾਰੀ ਪ੍ਰਭਾਵਿਤ ਹੋ ਰਹੀ ਹੈ। ਸਦਰ ਬਾਜ਼ਾਰ ‘ਚ ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ ਤੋਂ ਦੁਖੀ ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ ‘ਤੇ ਰੋਕ

Next Post

ਸਿਵਿਲ ਹਸਪਤਾਲ ਦੇ ਆਊਟਸੋਰਸ ਕਾਮਿਆਂ ਨੇ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!

ਸਿਵਿਲ ਹਸਪਤਾਲ ਦੇ ਆਊਟਸੋਰਸ ਕਾਮਿਆਂ ਨੇ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend