Gee 98News

ਵੱਡੀ ਕਾਰਵਾਈ…ਪੰਜਾਬ ਵਿਜੀਲੈਂਸ ਚੀਫ, ਇੱਕ ਏਆਈਜੀ ਅਤੇ ਐਸਐਸਪੀ ਮੁਅੱਤਲ

ਚੰਡੀਗੜ੍ਹ,25 ਅਪ੍ਰੈਲ, Gee98 News service

-ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਦੇ ਵਿਜੀਲੈਂਸ ਚੀਫ਼ ਐਸਪੀਐਸ ਪਰਮਾਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਦੇ ਨਾਲ ਨਾਲ ਸਰਕਾਰ ਵੱਲੋਂ ਇੱਕ ਵਿਜੀਲੈਂਸ ਦੇ ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਪ੍ਰੀਤ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਸਰਕਾਰ ਵੱਲੋਂ ਇਹ ਕਾਰਵਾਈ ਡਰਾਈਵਿੰਗ ਲਾਈਸੈਂਸ ਘੁਟਾਲੇ ਸਬੰਧੀ ਤੱਥਾਂ ਦੇ ਅਧਾਰ ‘ਤੇ ਕੀਤੀ ਗਈ ਹੈ। ਇਸ ਦੌਰਾਨ ਸਰਕਾਰੀ ਬੁਲਾਰੇ ਨੇ ਆਖਿਆ ਕਿ “ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ ਉਹ ਬਖਸ਼ਿਆ ਨਹੀਂ ਜਾਵੇਗਾ”। ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਅਫਸਰਸ਼ਾਹੀ ਵਿੱਚ ਹਫੜਾ ਦਫੜੀ ਮੱਚ ਗਈ ਹੈ। ‌ ਸਰਕਾਰੀ ਬੁਲਾਰੇ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ ਘਟਾਲੇ ਚ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਕਰਕੇ ਜਿੰਮੇਵਾਰ ਅਫਸਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

error: Content is protected !!