Skip to main content

Gee 98News

ਅਧਿਕਾਰੀ ਫੋਨ ਨਹੀਂ ਚੱਕਦੇ…ਸਰਕਾਰ ਦੁਖੀ,ਸੂਬੇ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫੋਨ ‘ਤੇ ਹਰ ਸਮੇਂ ਹਾਜ਼ਰ ਰਹਿਣ ਦੇ ਹੁਕਮ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਹਰ ਸਮੇਂ ਮੋਬਾਇਲ ਫੋਨ ਤੇ ਹਾਜਰ (ਉਪਲਬੱਧ) ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ। ਹੁਕਮਾਂ ਵਿੱਚ ਲਿਖਿਆ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ। ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ, ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।‌ ਅਜਿਹੇ ਹਾਲਾਤਾਂ ਵਿੱਚ ਐਮਰਜਂਸੀ ਸਮੇਂ ਦੌਰਾਨ ਵੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਸੰਪਰਕ ਨਹੀਂ ਹੁੰਦਾ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਸਾਰੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਮੋਬਾਈਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ। ਦੱਸ ਦੇਈਏ ਕਿ ਪਹਿਲਾਂ ਵੀ ਅਜਿਹੇ ਹੁਕਮ ਜਾਰੀ ਹੁੰਦੇ ਰਹੇ ਹਨ ਪ੍ਰੰਤੂ ਅਧਿਕਾਰੀਆਂ ਦੇ ਕੰਨ ‘ਤੇ ਜੂਨ ਤੱਕ ਨਹੀਂ ਸਰਕਦੀ, ਹੁਣ ਦੇਖਣਾ ਹੋਵੇਗਾ ਕਿ ਇਹਨਾਂ ਹੁਕਮਾਂ ਸਬੰਧੀ ਅਧਿਕਾਰੀ ਅਤੇ ਕਰਮਚਾਰੀ ਕਿੰਨਾ ਕੁ ਗੰਭੀਰ ਹੁੰਦੇ ਹਨ।

error: Content is protected !!