Gee 98News

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਬਰਨਾਲਾ,28 ਅਪ੍ਰੈਲ, Gee98 News service

-ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ ਨਿਯੁਕਤ ਜਥੇਦਾਰ ਟੇਕ ਸਿੰਘ ਧਨੌਲਾ ਦਾ ਸਿੱਖ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ‌ ਇਸ ਸਬੰਧੀ ਗੱਲਬਾਤ ਕਰਦੇ ਹੋਏ ਡਾਕਟਰ ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਪਟਵਾਰੀ, ਅਕਾਲੀ ਆਗੂ ਬੇਅੰਤ ਸਿੰਘ ਬਾਠ ਨੇ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ ਨੌਵੀਂ ਧਨੌਲਾ ਵਿਖੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਸਿੱਖ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਹਨਾਂ ਆਸ ਪ੍ਰਗਟਾਈ ਕਿ ਜਥੇਦਾਰ ਟੇਕ ਸਿੰਘ ਧਨੌਲਾ ਵੱਲੋਂ ਤਖਤਾਂ ਦੀ ਸਰਬਉਚਤਾ ਦੇ ਮੱਦੇਨਜ਼ਰ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਉਚੇਚੇ ਯਤਨ ਕੀਤੇ ਜਾਣਗੇ ਅਤੇ ਧਰਮ ਪ੍ਰਚਾਰ ਦੀ ਲਹਿਰ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ, ਸੋਨੀ ਮਾਨ, ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲਕਲਾਂ ਸ਼੍ਰੋਮਣੀ ਅਕਾਲੀ ਦਲ ਵੀ ਹਾਜ਼ਰ ਸਨ।

error: Content is protected !!