Gee 98News

ਪ੍ਰਤਾਪ ਸਿੰਘ ਬਾਜਵਾ ਪੰਜਾਬ ਪੁਲਿਸ ਨੂੰ ਆਪਣੇ ਫੋਨ ਦਾ ਪਾਸਵਰਡ ਨਹੀਂ ਦੇਣਾ ਚਾਹੁੰਦੇ ਕਿਉਂਕਿ ਫੋਨ ਵਿੱਚ…!

ਪੰਜਾਬ ‘ਚ ਗਰਨੇਡ ਆਉਣ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਬੰਧੀ ਇੱਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਜਾਣਕਾਰੀ ਅਨੁਸਾਰ ਬਾਜਵਾ ਨੇ ਹੁਣ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਦਰਜ ਮਾਮਲੇ ਵਿੱਚ ਉਨ੍ਹਾਂ ਦਾ ਫ਼ੋਨ ਖੋਹ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਤੋਂ ਫ਼ੋਨ ਦਾ ਪਾਸਵਰਡ ਮੰਗਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਬਾਜਵਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਕਿ ਪੰਜਾਬ ਪੁਲਿਸ ਵੱਲੋਂ ਉਹਨਾਂ ਤੋਂ ਮੰਗੇ ਜਾ ਰਹੇ ਪਾਸਵਰਡ ਸਬੰਧੀ ਨੋਟਿਸ ਨੂੰ ਰੋਕਿਆ ਜਾਵੇ।‌ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 7 ਮਈ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ ਅਤੇ ਮੁੱਖ ਪਟੀਸ਼ਨ ਦੇ ਨਾਲ ਪਟੀਸ਼ਨ ਦੀ ਸੁਣਵਾਈ 7 ਮਈ ਨੂੰ ਕਰਨ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਪ੍ਰਤਾਪ ਸਿੰਘ ਬਾਜਵਾ ਦਾ ਫੋਨ ਲੈ ਲਿਆ ਸੀ ਪ੍ਰੰਤੂ ਬਾਜਵਾ ਨੇ ਪਾਸਵਰਡ ਨਹੀਂ ਦਿੱਤਾ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪਾਸਵਰਡ ਦੇਣ ਸਬੰਧੀ ਬਾਜਵਾ ਨੂੰ ਨੋਟਿਸ ਜਾਰੀ ਕੀਤਾ ਗਿਆ।ਪੰਜਾਬ ਪੁਲਿਸ ਵੱਲੋਂ ਆਪਣੇ ਫੋਨ ਦਾ ਪਾਸਵਰਡ ਮੰਗਣ ਲਈ ਭੇਜੇ ਗਏ ਨੋਟਿਸ ਦੇ ਖ਼ਿਲਾਫ਼ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਕਿ ਫ਼ੋਨ ਪਾਸਵਰਡ ਮੰਗਣਾ ਉਸਦੇ ਨਿੱਜਤਾ ਦੇ ਅਧਿਕਾਰ ਦੇ ਵਿਰੁੱਧ ਹੈ, ਉਸਦੇ ਫ਼ੋਨ ਵਿੱਚ ਉਸਦੀ ਬਹੁਤ ਸਾਰੀ ਨਿੱਜੀ ਜਾਣਕਾਰੀ ਹੈ, ਜਿਸਦੀ ਪੁਲਿਸ ਉਨ੍ਹਾਂ ਤੋਂ ਮੰਗ ਨਹੀਂ ਕਰ ਸਕਦੀ।

error: Content is protected !!