Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਦੇ ਬੋਝੇ ਖਾਲੀ ਕਰ ਰਹੀ ਸਿੱਖਿਆ ਕ੍ਰਾਂਤੀ,ਅਜੇ ਤੱਕ ਸਰਕਾਰ ਨੇ ਨਹੀਂ ਦਿੱਤਾ ਸਮਾਗਮਾਂ ਦਾ ਕੋਈ ਪੈਸਾ…!

Nirmal Pandori by Nirmal Pandori
04/30/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਿੱਖਿਆ ਕ੍ਰਾਂਤੀ ਦੇ ਸਮਾਗਮਾਂ ‘ਤੇ ਪੱਲਿਓਂ ਖਰਚਾ ਕਰ ਰਹੇ ਨੇ ਅਧਿਆਪਕ

ਚੰਡੀਗੜ੍ਹ, 30 ਅਪ੍ਰੈਲ, Gee98 News service

-ਪੰਜਾਬ ‘ਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਉਦਘਾਟਨੀ ਸਮਾਗਮਾਂ ਸੰਬੰਧੀ ਹੈਰਾਨੀਜਨਕ ਖੁਲਾਸਾ ਸਾਹਮਣੇ ਆਇਆ ਹੈ। ਸਰਕਾਰ ਦੀ ਇਸ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਜਿੱਥੇ ਸੱਤਾਧਾਰੀ ਆਗੂ ਆਪਣੀ ਬੱਲੇ ਬੱਲੇ ਕਰਵਾ ਰਹੇ ਹਨ ਉੱਥੇ ਸਿੱਖਿਆ ਕ੍ਰਾਂਤੀ ਦੇ ਸਮਾਗਮਾਂ ‘ਤੇ ਹੋ ਰਹੇ ਖਰਚੇ ਕਾਰਨ ਅਧਿਆਪਕਾਂ ਦੇ ਬੋਝੇ ਖਾਲੀ ਹੋ ਰਹੇ ਹਨ। ਉੰਝ ਭਾਵੇਂ ਸਰਕਾਰ ਨੇ ਸਿੱਖਿਆ ਕਾਂਤੀ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਹਨ ਪ੍ਰੰਤੂ ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਸਰਕਾਰ ਨੇ ਇਹਨਾਂ ਸਮਾਗਮਾਂ ਦੇ ਖਰਚੇ ਲਈ ਸਕੂਲਾਂ ਨੂੰ ਇੱਕ ਧੇਲਾ ਵੀ ਜਾਰੀ ਨਹੀਂ ਕੀਤਾ। ‌ ਸਿੱਖਿਆ ਵਿਭਾਗ ਵੱਲੋਂ ਬਣਾਏ ਸ਼ਡਿਊਲ ਮੁਤਾਬਕ ਜੇਕਰ ਇਹਨਾਂ ਸਮਾਗਮਾਂ ਦੀ ਗੱਲ ਕੀਤੀ ਜਾਵੇ ਤਾਂ ਉਦਘਾਟਨੀ ਕਾਰਜਾਂ ਦੇ ਨੀਹ ਪੱਥਰ ਦੇ 5000 ਰੁਪਏ ਤੋਂ ਇਲਾਵਾ‌ ਸੈਕੰਡਰੀ ਸਕੂਲ ਨੂੰ 20000, ਹਾਈ ਸਕੂਲ ਨੂੰ 10000 ਅਤੇ ਪ੍ਰਾਇਮਰੀ ਸਕੂਲਾਂ ਨੂੰ 5000 ਪ੍ਰਤੀ ਸਮਾਗਮ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਰੱਖਿਆ ਗਿਆ ਹੈ, ਪ੍ਰੰਤੂ ਸੱਚਾਈ ਇਹੀ ਹੈ ਕਿ ਜਿਨਾਂ ਸਕੂਲਾਂ ਵਿੱਚ ਇਹ ਸਮਾਗਮ ਹੋ ਚੁੱਕੇ ਹਨ ਉਹਨਾਂ ਸਕੂਲਾਂ ਦਾ ਖਰਚਾ ਅਜੇ ਤੱਕ ਵੀ ਕਿਸੇ ਸਕੂਲ ਨੂੰ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਸਗੋਂ ਇਹਨਾਂ ਸਾਰੇ ਸਮਾਗਮਾਂ ਦਾ ਖਰਚਾ ਅਧਿਆਪਕਾਂ ਨੇ ਆਪਣੀ ਜੇਬ ਵਿੱਚੋਂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਇਹਨਾਂ ਸਮਾਗਮਾਂ ਦੇ ਬਿੱਲ ਬਣਾ ਕੇ ਭੇਜਣਗੇ ਅਤੇ ਸਕੂਲ ਨੂੰ ਬਾਅਦ ਵਿੱਚ ਖਰਚੇ ਦੀ ਇਹ ਰਕਮ ਜਾਰੀ ਕੀਤੀ ਜਾਵੇਗੀ ਪ੍ਰੰਤੂ ਬਿੱਲ ਬਣਾ ਕੇ ਭੇਜਣ ਤੋਂ ਬਾਅਦ ਸਿੱਖਿਆ ਕ੍ਰਾਂਤੀ ਦੇ ਇਹਨਾਂ ਸਮਾਗਮਾਂ ਦੀ ਖਰਚ ਕੀਤੀ ਰਕਮ ਅਧਿਆਪਕਾਂ ਲਈ ਊਠ ਦਾ ਬੁੱਲ ਬਣਨ ਦੇ ਅਸਾਰ ਵੀ ਹਨ। ਇੱਕ ਹਾਈ ਸਕੂਲ ਦੇ ਮਾਸਟਰ ਨੇ ਇਹ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਆਪਣੇ ਸਕੂਲ ਵਿੱਚ ਸਿੱਖਿਆ ਕ੍ਰਾਂਤੀ ਸਮਾਗਮ ਦੇ ਉਦਘਾਟਨ ਦਾ ਸਾਰਾ ਖਰਚਾ ਆਪਣੇ ਪੱਲਿਓਂ ਕੀਤਾ ਹੈ, ਜਦੋਂ ਸਰਕਾਰ ਵੱਲੋਂ ਪੈਸੇ ਮਿਲਣਗੇ ਤਾਂ ਦੇਖਾਂਗੇ। ਅਧਿਆਪਕ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਇਨਾਂ ਸਮਾਗਮਾਂ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚ ਰਹੇ ਵਿਧਾਇਕ, ਮੰਤਰੀ, ਹਲਕਾ ਇੰਚਾਰਜ ਅਤੇ ਆਪ ਆਗੂਆਂ ਦੀ ਆਓ ਭਗਤ ਲਈ ਬਕਾਇਦਾ ਲਿਖਤੀ ਹੁਕਮ ਜਾਰੀ ਕੀਤੇ ਜਾਂਦੇ ਹਨ।‌ ਉਹਨਾਂ ਕਿਹਾ ਕਿ ਸਰਕਾਰ ਨੇ ਇਹਨਾਂ ਮੁੱਖ ਮਹਿਮਾਨਾਂ ਦੀ ਆਓ ਭਗਤ ਅਤੇ ਸ਼ਾਨਦਾਰ ਸਵਾਗਤ ਲਈ ਬਕਾਇਦਾ ਸ਼ਡਿਊਲ ਜਾਰੀ ਕੀਤਾ ਹੈ ਪ੍ਰੰਤੂ ਇਹਨਾਂ ਮੁੱਖ ਮਹਿਮਾਨਾਂ ਦੇ ਸ਼ਾਨਦਾਰ ਸਵਾਗਤ ਲਈ ਬਜਟ ਬਹੁਤ ਘੱਟ ਰੱਖਿਆ ਹੈ ਕਿਉਂਕਿ ਅਸਲ ਵਿੱਚ ਮੰਤਰੀਆਂ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਇੱਛਾ ਅਨੁਸਾਰ ਜਿਸ ਤਰ੍ਹਾਂ ਦੇ ਸਮਾਗਮ ਮੁੱਖ ਅਧਿਆਪਕਾਂ ਨੂੰ ਮਜਬੂਰੀਵੱਸ ਕਰਵਾਉਣੇ ਪੈਂਦੇ ਹਨ ਉਹਨਾਂ ਉੱਪਰ 50 ਤੋਂ ਲੈ ਕੇ 60 ਹਜ਼ਾਰ ਰੁਪਏ ਤੱਕ ਪ੍ਰਤੀ ਸਮਾਗਮ ਖਰਚਾ ਆ ਰਿਹਾ ਹੈ। ਹੁਣ ਸਵਾਲ ਉੱਠਦਾ ਹੈ ਕਿ ਇਹ ਪੈਸੇ ਅਧਿਆਪਕਾਂ ਨੂੰ ਕੌਣ ਦੇਵੇਗਾ ਕਿਉਂਕਿ ਸਰਕਾਰ ਨੇ ਇਹਨਾਂ ਸਮਾਗਮਾਂ ਲਈ ਸੈਕੰਡਰੀ ਲਈ 20000 ਹਾਈ ਲਈ 10000 ਅਤੇ ਪ੍ਰਾਇਮਰੀ ਸਕੂਲ ਲਈ ਸਿਰਫ਼ 5000 ਹੀ ਰੱਖਿਆ ਹੈ। ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਪਹਿਲਾਂ ਸਕੂਲਾਂ ਨੂੰ ਸਮਾਗਮ ਦੀ ਤਰੀਕ ਦੇ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਸਕੂਲ ਵਾਲੇ ਉਦਘਾਟਨੀ ਪੱਥਰ ‘ਤੇ ਤਾਰੀਕ ਲਿਖ ਕੇ ਪੱਥਰ ਬਣਵਾ ਲੈਂਦੇ ਹਨ ਅਤੇ ਟ੍ਰਾਫੀਆਂ ਤਿਆਰ ਕਰਵਾ ਲੈਂਦੇ ਹਨ ਅਤੇ ਟੈਂਟ ਦੀ ਬੁਕਿੰਗ ਸਮੇਤ ਹੋਰ ਸਾਰੇ ਪ੍ਰਬੰਧ ਕਰ ਲਏ ਜਾਂਦੇ ਹਨ ਪ੍ਰੰਤੂ ਐਨ ਮੌਕੇ ‘ਤੇ ਆ ਕੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਆਪਣੇ ਰੁਝੇਵਿਆਂ ਦਾ ਵੇਰਵਾ ਦੇ ਕੇ ਇਹ ਸਮਾਗਮ ਰੱਦ ਕਰ ਦਿੱਤੇ ਜਾਂਦੇ ਹਨ ਜਿਸ ਕਰਕੇ ਤਾਰੀਕ ਲਿਖੀ ਹੋਣ ਕਰਕੇ ਪਹਿਲਾਂ ਬਣਿਆ ਉਦਘਾਟਨੀ ਪੱਥਰ ਤੇ ਟ੍ਰਾਫੀਆਂ ਦੁਬਾਰਾ ਬਣਵਾਉਣੀਆਂ ਪੈਂਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬਰਨਾਲਾ ਤੇ ਮਹਿਲ ਕਲਾਂ ਵਿੱਚ 3 ਮਈ ਨੂੰ ਹੋਣ ਵਾਲੇ ਸਮਾਗਮ ਰੱਦ ਕਰ ਦਿੱਤੇ ਗਏ ਹਨ ਜਿਨਾਂ ਸੰਬੰਧੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਹ ਵੀ ਸਾਹਮਣੇ ਆਇਆ ਹੈ ਸਿੱਖਿਆ ਕ੍ਰਾਂਤੀ ਦੇ ਇਹਨਾਂ ਉਦਘਾਟਨੀ ਸਮਾਗਮਾਂ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲਿਖ਼ਤੀ ਹਦਾਇਤਾਂ ਦੇ ਨਾਲ ਨਾਲ ਜਵਾਨੀ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਇਹਨਾਂ ਹਦਾਇਤਾਂ ਦੀ ਬਦੌਲਤ ਹੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਆਪਣੇ ਬੋਝੇ ਖਾਲੀ ਕਰਨੇ ਪੈ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅੱਜ ਹੋਵੇਗਾ ਗਰੀਨ ਕਾਲੋਨੀ ਦੇ ਮੰਦਰ ਵਿੱਚ ਮੂਰਤੀ ਸਥਾਪਨਾ ਸਬੰਧੀ ਸ਼ਾਨਦਾਰ ਸਮਾਗਮ…!

Next Post

ਮਹਿਲ ਕਲਾਂ ਪੁਲਿਸ ਨੇ ਅਫੀਮ ਸਮੇਤ ਦੋ ਤਸਕਰ ਦਬੋਚੇ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਮਹਿਲ ਕਲਾਂ ਪੁਲਿਸ ਨੇ ਅਫੀਮ ਸਮੇਤ ਦੋ ਤਸਕਰ ਦਬੋਚੇ

ਮਹਿਲ ਕਲਾਂ ਪੁਲਿਸ ਨੇ ਅਫੀਮ ਸਮੇਤ ਦੋ ਤਸਕਰ ਦਬੋਚੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend