Gee 98News

ਮਹਿਲ ਕਲਾਂ ਪੁਲਿਸ ਨੇ ਅਫੀਮ ਸਮੇਤ ਦੋ ਤਸਕਰ ਦਬੋਚੇ

ਮਹਿਲ ਕਲਾਂ 30 ਅਪ੍ਰੈਲ, ( ਜਸਵੰਤ ਸਿੰਘ ਲਾਲੀ )-
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਐਸ ਐਸ ਪੀ ਬਰਨਾਲਾ ਸ੍ਰੀ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ ਐਸ ਪੀ ਮਹਿਲ ਕਲਾਂ ਸੁਬੇਗ ਸਿੰਘ ਦੀ ਰਹਿਨੁਮਾਈ ਹੇਠ ਐਸ ਐਚ ਓ ਜਗਜੀਤ ਸਿੰਘ ਦੀ ਅਗਵਾਈ ਹੇਠ ਮਹਿਲ ਕਲਾਂ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਏ ਐਸ ਆਈ ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ 2 ਵਿਅਕਤੀਆਂ ਨੂੰ 210 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਰਾਮਪੁਰਾ ਫੂਲ ਅਤੇ ਅਵਤਾਰ ਸਿੰਘ ਉਰਫ਼ ਖੱਡੂ ਪੁੱਤਰ ਮਹਿੰਦਰ ਸਿੰਘ ਵਾਸੀ ਨੇੜੇ ਵਾਟਰ ਵਰਕਸ ਮਹਿਤਾ ਜੋ ਕਿ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਵਿਚ ਵੇਚਣ ਦਾ ਧੰਦਾ ਕਰਦੇ ਸਨ ਜੋ ਕਿ ਅੱਜ ਉਹ ਅਫ਼ੀਮ ਵੇਚਣ ਲਈ ਪਿੰਡ ਖਿਆਲੀ ਵਿਖੇ ਆਏ ਹੋਏ ਹਨ। ਇਸ ਇਤਲਾਹ ‘ਤੇ ਤੁਰੰਤ ਐਕਸ਼ਨ ਲੈਂਦਿਆਂ ਉਕਤ ਵਿਅਕਤੀਆਂ ਨੂੰ 210 ਗ੍ਰਾਮ ਅਫ਼ੀਮ ਸਮੇਤ ਮਹਿਲ ਕਲਾਂ-ਖਿਆਲੀ ਲਿੰਕ ਸੜਕ ਤੋਂ ਗ੍ਰਿਫ਼ਤਾਰ ਕਰ ਲਿਆ ਹੈ । ਮਹਿਲ ਕਲਾਂ ਪੁਲਿਸ ਨੇ ਹਰਦੀਪ ਸਿੰਘ ਅਤੇ ਅਵਤਾਰ ਸਿੰਘ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

error: Content is protected !!