Gee 98News

…ਜਦੋਂ ਤੱਕ ਇਹ ਹਾਈਕੋਰਟ ਦੇ ਹੁਕਮ ਨਹੀਂ ਮੰਨਦੇ ਇਹਨਾਂ ਦੀ ਤਨਖਾਹ ਰੋਕ ਦੇਵੋ…ਹਾਈਕੋਰਟ ਦੀ ਸਖ਼ਤੀ

-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮਨਾਮਾ ਮੰਨਣ ਵਾਲੇ ਦੋ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਨੂੰ ਤਨਖਾਹ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਇੱਕ ਸੀਨੀਅਰ ਐਨ.ਸੀ.ਸੀ. ਸਹਾਇਕ ਦੀ ਤਨਖਾਹ ਜਾਰੀ ਨਾ ਕਰਨਾ ਸਿੱਖਿਆ ਸਕੱਤਰ ਅਤੇ ਪੰਜਾਬ ਦੇ ਉੱਚ ਸਿੱਖਿਆ ਡਾਇਰੈਕਟਰ ਨੂੰ ਮਹਿੰਗਾ ਪਿਆ ਹੈ। ਹਾਈਕੋਰਟ ਨੇ ਉਕਤ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ “ਪਹਿਲਾਂ ਪਟੀਸ਼ਨਕਰਤਾ ‌ਦੀ ਤਨਖਾਹ ਦਾ ਬਕਾਇਆ ਜਾਰੀ ਕਰੋ, ਉਸ ਤੋਂ ਬਾਅਦ ਹੀ ਤੁਹਾਨੂੰ ਤੁਹਾਡੀ ਤਨਖਾਹ ਮਿਲੇਗੀ”।

Gee98 Ads

ਹਾਈਕੋਰਟ ਨੇ ਉਕਤ ਮਾਮਲੇ ਵਿੱਚ ਅਖੀਰ ਹੁਣ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਨੂੰ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਦੀ ਤਨਖਾਹ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ ਅਤੇ ਦੋਵਾਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਇਸ ਕਰਮਚਾਰੀ ਦੀ ਬਕਾਇਆ ਤਨਖਾਹ ਜਾਰੀ ਨਹੀਂ ਕੀਤੀ ਜਾਂਦੀ, ਦੋਵਾਂ ਦੀ ਤਨਖਾਹ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 6 ਮਈ ਨੂੰ ਹੋਵੇਗੀ।

error: Content is protected !!