Gee 98News

ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਮਹਿਲ ਕਲਾਂ’ਚ ਰੋਸ ਪ੍ਰਦਰਸ਼ਨ

ਮਹਿਲ ਕਲਾਂ 1 ਮਈ (ਜਸਵੰਤ ਸਿੰਘ ਲਾਲੀ )-ਆਮ ਆਦਮੀ ਪਾਰਟੀ ਹਲਕਾ ਮਹਿਲ ਕਲਾਂ ਦੇ ਵਰਕਰਾਂ ਨੇ ਪਾਣੀਆਂ ਦੇ ਮਸਲੇ ’ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਧੀਕੀ ਦੇ ਵਿਰੋਧ ਵਿੱਚ ਦਾਣਾ ਮੰਡੀ ਮਹਿਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪਡੋਰੀ ਦੀਆਂ ਹਦਾਇਤਾਂ ਅਨੁਸਾਰ ਅੱਜ ਦਾਣਾ ਮੰਡੀ ਮਹਿਲ ਕਲਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਕੁਰੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਸਰਾਸਰ ਧੱਕਾ ਕਰ ਰਹੀ ਹੈ ਜਦੋਂ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਸਮੇਂ ਤੋਂ ਪਹਿਲਾਂ ਹੀ ਵਰਤ ਚੁੱਕਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਰਾਜਵਿੰਦਰ ਸਿੰਘ ਸ਼ੇਰਪੁਰ,ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਹਿਲ ਖੁਰਦ ,ਸਰਪੰਚ ਗੁਰਦੀਪ ਸਿੰਘ ਛਾਪਾ, ਗੁਰਜੀਤ ਸਿੰਘ ਧਾਲੀਵਾਲ ਸਹਿਜੜਾ, ਪ੍ਰਿਤਪਾਲ ਸਿੰਘ ਗਹਿਲ, ਹਰਪ੍ਰੀਤ ਸਿੰਘ ਠੁੱਲੀਵਾਲ ਬਲਾਕ ਪ੍ਰਧਾਨ, ਪੀ ਏ ਬਿੰਦਰ ਸਿੰਘ ਖਾਲਸਾ ਮਹਿਲ ਖੁਰਦ,, ਮਨਜੀਤ ਸਿੰਘ ਸਹਿਜੜਾ ਜ਼ਿਲ੍ਹਾ ਆਗੂ,ਸਤੀਸ ਕੁਮਾਰ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਹਾਕਮ ਸਿੰਘ ਧਾਲੀਵਾਲ ਛੀਨੀਵਾਲ ਕਲਾਂ, ਮੋਹਿਤ ਗਰਗ, ਸਰਪੰਚ ਦਵਿੰਦਰ ਸਿੰਘ ਬਦੇਸ਼ਾ, ਬੇਅੰਤ ਸਿੰਘ ਕੁਰੜ,ਸੋਨੀ ਕੁਰੜ ਸਮੇਤ ਕਈ ਆਗੂ ਹਾਜ਼ਰ ਸਨ ।

error: Content is protected !!