Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

9 ਵਜੇ ਤੱਕ ਦਫ਼ਤਰ ਪੁੱਜ ਕੇ ਸੈਲਫੀ ਖਿੱਚ ਕੇ ਲਗਾਓ ਹਾਜ਼ਰੀ, ਨਹੀਂ ਤਾਂ ਗ਼ੈਰ ਹਾਜ਼ਰ ਮੰਨੇ ਜਾਉਗੇ…ਮਾਲ ਅਧਿਕਾਰੀਆਂ ਨੂੰ ਹੁਕਮ ਜਾਰੀ

Nirmal Pandori by Nirmal Pandori
05/06/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਮਈ, Gee98 news service

-ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਲਈ ਦਫ਼ਤਰਾਂ ‘ਚ ਹਾਜ਼ਰੀ ਸਬੰਧੀ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਮਾਲ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਹੁਕਮ ਦਿੱਤੇ ਹਨ ਕਿ ਹੁਣ ਨਾਇਬ ਤਹਿਸੀਲਦਾਰ ਜਾਂ ਤਹਿਸੀਲਦਾਰਾਂ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਸਵੇਰੇ 9 ਵਜੇ ਤੱਕ ਹਰ ਹਾਲਤ ਆਪਣੇ ਦਫ਼ਤਰ ਪੁੱਜਣਾ ਹੋਵੇਗਾ ‌ਅਤੇ ਵਿਭਾਗ ਵੱਲੋਂ ਤਿਆਰ ਕੀਤੇ ਇੱਕ ਵਿਸ਼ੇਸ਼ ਐਮ ਸੇਵਾ ਐਪ ਰਾਹੀਂ ਸੈਲਫੀ ਖਿੱਚ ਕੇ ਆਪਣੀ ਹਾਜ਼ਰੀ ਲਗਾਉਣੀ ਹੋਵੇਗੀ। ਕੋਈ ਮਾਲ ਅਧਿਕਾਰੀ ਭਾਵੇਂ ਆਪਣੇ ਦਫ਼ਤਰ ਵਿੱਚ 9 ਵਜੇ ਤੋਂ ਪਹਿਲਾਂ ਪੁੱਜ ਜਾਵੇ ਪਰ ਜੇਕਰ ਉਹ ਵਿਸ਼ੇਸ਼ ਐਪ ‘ਤੇ ਸੈਲਫੀ ਰਾਹੀਂ ਹਾਜ਼ਰੀ ਨਹੀਂ ਲਗਾਵੇਗਾ ਤਾਂ ਉਸ ਨੂੰ ਗ਼ੈਰ ਹਾਜ਼ਰ ਮੰਨਿਆ ਜਾਵੇਗਾ। ‌ ਸਰਕਾਰ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਕਿਸੇ ਵੀ ਅਧਿਕਾਰੀ ਦੀ ਕੋਈ ਬਹਾਨੇਬਾਜ਼ੀ ਨਹੀਂ ਚੱਲੇਗੀ ਭਾਵ ਕਿ ‌ ਕੋਈ ਅਧਿਕਾਰੀ ਆਪਣੇ ਦਫ਼ਤਰ ਤੋਂ ਬਿਨਾਂ ਕਿਸੇ ਹੋਰ ਜਗ੍ਹਾ ਤੋਂ ਐਪ ਰਾਹੀਂ ਹਾਜ਼ਰੀ ਨਹੀਂ ਲਗਵਾ ਸਕਦਾ। ਕੋਈ ਵੀ ਅਧਿਕਾਰੀ ਭਾਵੇਂ ਉਹ ਨਾਇਬ ਤਹਿਸੀਲਦਾਰ ਹੋਵੇ ਜਾਂ ਤਹਿਸੀਲਦਾਰ ਹੋਵੇ ਜਾਂ ਫਿਰ ਜਿਸ ਕੋਲ ਸਬ ਰਜਿਸਟਰਾਰ ਦੀਆਂ ਤਾਕਤਾਂ ਹੋਣ ਉਸ ਨੂੰ ਆਪਣੀ ਕੁਰਸੀ ਦੀ ਲੋਕੇਸ਼ਨ ‘ਤੇ ਪੁੱਜ ਕੇ ਵਿਸ਼ੇਸ਼ ਐਪ ਰਾਹੀਂ ਹਾਜ਼ਰੀ ਲਗਵਾਉਣੀ ਹੋਵੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ਜਿਹੜੇ ਵਿਅਕਤੀ ਨੇ 5 ਵਜੇ ਤੱਕ ਆਪਣੇ ਸਾਰੇ ਦਸਤਾਵੇਜ ਆਨਲਾਈਨ ਅਪਡੇਟ ਕਰ ਦਿੱਤੇ ਉਸਦੀ ਰਜਿਸਟਰੀ ਹਰ ਹਾਲਤ ਵਿੱਚ ਸੰਬੰਧਿਤ ਅਧਿਕਾਰੀ ਨੂੰ ਕਰਨੀ ਹੋਵੇਗੀ ਭਾਵੇਂ ਕਿ ਉਸ ਨੂੰ 6 ਵੱਜ ਜਾਣ ਜਾਂ 7 ਵੱਜ ਜਾਣ, ਜੇਕਰਲੋੜੀਂਦੇ ਸਾਰੇ ਦਸਤਾਵੇਜ਼ 5 ਵਜੇ ਤੋਂ ਪਹਿਲਾਂ ਪਹਿਲਾਂ ਆਨਲਾਈਨ ਅਪਲੋਡ ਹੋ ਜਾਣ ਅਤੇ ਸੰਬੰਧਤ ਵਿਅਕਤੀ 5 ਵਜੇ ਤੋਂ ਪਹਿਲਾਂ ਦਫ਼ਤਰ ਵਿੱਚ ਹਾਜ਼ਰ ਹੋਵੇ ਤਾਂ ਉਸ ਦੀ ਰਜਿਸਟਰੀ ਹਰ ਹਾਲਤ ਵਿੱਚ ਕਰਨੀ ਹੋਵੇਗੀ। ਸਰਕਾਰ ਵੱਲੋਂ ਇਹ ਹੁਕਮ ਤਹਿਸੀਲਾਂ ਵਿੱਚ ਰਜਿਸਟ੍ਰੇਸ਼ਨ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਿੱਤੇ ਗਏ ਹਨ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅਹਿਮ ਖ਼ਬਰ…ਰੇਲਵੇ ਟਿਕਟਾਂ ਦੀ ਬੁਕਿੰਗ ਨਿਯਮਾਂ ਵਿੱਚ ਵੱਡੇ ਬਦਲਾਅ…1 ਮਈ ਤੋਂ ਹੋ ਗਏ ਲਾਗੂ

Next Post

ਬਰਨਾਲਾ ਸ਼ਹਿਰ ਵਿੱਚ 7 ਮਈ ਸ਼ਾਮ 8 ਵਜੇ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

ਬਰਨਾਲਾ ਸ਼ਹਿਰ ਵਿੱਚ 7 ਮਈ ਸ਼ਾਮ 8 ਵਜੇ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend