Gee 98News

DSP ਤੇ SHO ਮੁਅੱਤਲ…ਮਜੀਠਾ ਖੇਤਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ

-ਪੰਜਾਬ ‘ਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 15 ਤੱਕ ਪੁੱਜ ਚੁੱਕੀ ਹੈ। ‌ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕਤਲ ਮੰਨਿਆ ਜਾਵੇਗਾ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਨੇ ਇਸ ਮਾਮਲੇ ‘ਚ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਸਮੇਤ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਸਖ਼ਤ ਕਾਰਵਾਈ ਕਰਦੇ ਹੋਏ ਮਜੀਠਾ ਦੇ ਡੀਐਸਪੀ ਅਮੋਲਕ ਸਿੰਘ ਅਤੇ ਐਸਐਚਓ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨਾਂ ਵਿਰੁੱਧ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਆਬਕਾਰੀ ਵਿਭਾਗ ਦੇ ਈਟੀਓ ਅਤੇ ਇੰਸਪੈਕਟਰ ਨੂੰ ਮੁਅੱਤਲ ਕੀਤੇ ਜਾਣ ਦੀ ਵੀ ਖਬਰ ਹੈ।

error: Content is protected !!