Gee 98News

ਆਖ਼ਰ ! ਮਿਲ ਹੀ ਗਿਆ ਪੰਜਾਬੀ ਯੂਨੀਵਰਸਿਟੀ ਨੂੰ ਪੱਕਾ ਉਪ ਚਾਂਸਲਰ…ਪ੍ਰੋਫੈਸਰ ਜਗਦੀਪ ਸਿੰਘ ਦੀ ਹੋਈ ਨਿਯੁਕਤੀ

-ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਚਾਂਸਲਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਪ੍ਰੋਫੈਸਰ ਜਗਦੀਪ ਸਿੰਘ ਨੂੰ ਅਗਲੇ ਤਿੰਨ ਵਰ੍ਹਿਆਂ ਲਈ ਪੰਜਾਬੀ ਯੂਨੀਵਰਸਿਟੀ ਦਾ ਉਪ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ‌ਪੰਜਾਬੀ ਯੂਨੀਵਰਸਿਟੀ ਦੇ ਉਪ ਚਾਂਸਲਰ ਦਾ ਆਹੁਦਾ ਪਿਛਲੇ ਕਾਫੀ ਸਮੇਂ ਤੋਂ ਖਾਲੀ ਸੀ ਅਤੇ ਇਸ ਵੇਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਦੇ ਡਾਕਟਰ ਕਰਮਜੀਤ ਸਿੰਘ ਕੋਲ ਵਾਧੂ ਚਾਰਜ ਸੀ। ਪ੍ਰੋ. ਜਗਦੀਪ ਸਿੰਘ ਇਸ ਵੇਲੇ IISER
ਮੁਹਾਲੀ ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ। IISER
ਮੋਹਾਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਿੱਚ ਡਾਇਰੈਕਟਰ (ਓ), ਐਡੀਸ਼ਨਲ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਚੀਫ਼ ਵਿਜੀਲੈਂਸ ਅਫ਼ਸਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਉਹ ਚਾਰ ਸਾਲ ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਦੇ ਰਜਿਸਟਰਾਰ ਰਹੇ, ਜਿੱਥੇ ਉਨ੍ਹਾਂ ਨੇ ਪ੍ਰੀਖਿਆਵਾਂ ਕੰਟਰੋਲਰ ਅਤੇ ਵਿੱਤ ਅਫ਼ਸਰ ਵਜੋਂ ਵੀ ਸੇਵਾ ਨਿਭਾਈ। ਜਦੋਂ ਭਾਰਤ ਸਰਕਾਰ ਦੁਆਰਾ ਆਈਆਈਐਸਈਆਰ ਮੁਹਾਲੀ ਦੇ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰੋਜੈਕਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ IISER ਮੁਹਾਲੀ ਨਾਲ ਕੋਆਰਡੀਨੇਟਰ ਅਤੇ ਸਹਾਇਕ ਫੈਕਲਟੀ (2007-2012) ਵਜੋਂ ਜੁੜੇ ਰਹੇ। ਪ੍ਰੋ. ਜਗਦੀਪ ਸਿੰਘ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿੱਚ ਬਾਇਓਟੈਕਨਾਲੋਜੀ ਦੇ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ।

error: Content is protected !!