Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Nirmal Pandori by Nirmal Pandori
05/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪਲਾਸਟਿਕ ਪ੍ਰਦੂਸ਼ਣ ਦੇ ਥੀਮ ‘ਤੇ ਕਰਵਾਏ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ

ਬਰਨਾਲਾ ,20 ਮਈ ( ਨਿਰਮਲ ਸਿੰਘ ਪੰਡੋਰੀ )-

-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫਤਰ ਬਰਨਾਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫਤਰ ਬਰਨਾਲਾ ਦੇ ਵਾਤਾਵਰਨ ਇੰਜੀਨੀਅਰ ਸ੍ਰੀ ਵਿੱਕੀ ਬਾਂਸਲ ਨੇ ਦੱਸਿਆ ਕਿ ਬੋਰਡ ਵੱਲੋਂ ਹਰ ਸਾਲ ਸਕੂਲ, ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮਿਲ ਕੇ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸ ਸਾਲ ਯੂਨਾਈਟਡ ਨੇਸ਼ਨ ਫਾਰ ਇਨਵਾਇਰਮੈਂਟ ਪ੍ਰੋਗਰਾਮ ਵੱਲੋਂ ਸਾਲ 2025 ਦੇ ਵਿਸ਼ਵ ਵਾਤਾਵਰਨ ਦਿਵਸ ਦਾ ਥੀਮ “ਬੀਟ ਪਲਾਸਟਿਕ ਪ੍ਰਦੂਸ਼ਣ” ਰੱਖਿਆ ਗਿਆ ਹੈ, ਜਿਸ ਤਹਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਲਗਭਗ 40 ਸਕੂਲਾਂ ਦੇ ਵਿਦਿਆਰਥੀਆਂ ਨੇ ਪੇਂਟਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਭਾਗ ਲਿਆ। ਸਮਾਗਮ ‘ਚ ਆਪਣੇ ਸੰਬੋਧਨ ਦੌਰਾਨ ਸ੍ਰੀ ਵਿੱਕੀ ਬਾਂਸਲ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਪਲਾਸਟਿਕ ਦੀ ਵਰਤੋਂ ਵੱਧ ਰਹੀ ਹੈ ਜਿਸ ਕਾਰਨ ਪਲਾਸਟਿਕ ਪ੍ਰਦੂਸ਼ਣ ਆਉਣ ਵਾਲੇ ਸਮੇਂ ਵਿੱਚ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਤੇ ਆਪਣੇ ਮਾਪਿਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਆਉਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਉਣ। ਉਹਨਾਂ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਕੇਵਲ ਇਨਸਾਨਾਂ ਲਈ ਹੀ ਨਹੀਂ ਸਗੋਂ ਜਾਨਵਰਾਂ ਅਤੇ ਸਮੁੰਦਰੀ ਜੀਵ ਜੰਤੂਆਂ ਲਈ ਵੀ ਹਾਨੀਕਾਰਕ ਹੈ।

Gee98 Ads

ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਜਸਪ੍ਰੀਤ ਸਿੰਘ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਸੰਬੰਧੀ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਉਤਸ਼ਾਹ ਪੈਦਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਚੇਤੰਨਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਭਾਰਨ ਵੱਲ ਇੱਕ ਸਲਾਘਾਯੋਗ ਕਦਮ ਸਾਬਤ ਹੋਵੇਗਾ। ਇਸ ਮੌਕੇ ਸਮਾਗਮ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫਤਰ ਵੱਲੋਂ ਕੱਪੜੇ ਦੇ ਬੈਗ ਵੰਡੇ ਗਏ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਬਾਜ਼ਾਰ ਜਾਣ ਮੌਕੇ ਪਲਾਸਟਿਕ ਦੇ ਲਿਫਾਫਿਆਂ ਦੀ ਜਗ੍ਹਾ ਕੱਪੜੇ ਦੇ ਬੈਗ ਦੀ ਹੀ ਵਰਤੋਂ ਕਰਨ ਅਤੇ ਹੋਰਾਂ ਨੂੰ ਵੀ ਪ੍ਰੇਰਿਤ ਕਰਨ। ਇਸ ਮੌਕੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਪੱਤਰ ਦਿੱਤੇ ਗਏ। ਇਸ ਸਮਾਗਮ ਵਿੱਚ ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਲਈ ਸੁਖਪਾਲ ਸਿੰਘ, ਚੇਤਵੰਤ ਸਿੰਘ (ਸਾਇੰਸ ਅਧਿਆਪਕ) ਦਿਲਪ੍ਰੀਤ ਸਿੰਘ (ਆਰਟ ਐਂਡ ਕਰਾਫਟ ਅਧਿਆਪਕ) ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਆਈਓਐਲ ਕੈਮੀਕਲ ਅਤੇ ਫਾਰਮਾਸਿਊਟੀਕਲ ਦੇ ਸੀਨੀਅਰ ਮੈਨੇਜਰ ਸੰਦੀਪ ਅਰੋੜਾ ਨੇ ਆਪਣੀ ਟੀਮ ਸਮੇਤ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਮਿਸ ਅਰਸ਼ਦੀਪ ਕੰਗ, ਹਰਮਨਪ੍ਰੀਤ ਸਿੰਘ ਐਸਡੀਓ ਪੀਪੀਸੀਬੀ, ਗੁਰਸੇਵਕ ਸਿੰਘ, ਵਿਜੇ ਕੁਮਾਰ, ਕੁਲਦੀਪ ਸਿੰਘ, ਹਰਨੂਰ ਕੌਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਰਮਚਾਰੀ ਅਤੇ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੁਣ ਜੱਜ ਦੀ ਕੁਰਸੀ ਤੱਕ ਪੁੱਜਣ ਦਾ ਸਫ਼ਰ ਹੋ ਗਿਆ ਔਖਾ… ਸੁਪਰੀਮ ਕੋਰਟ ਨੇ ਸੁਣਾਇਆ ਨਵਾਂ ਫੈਸਲਾ

Next Post

ਪੰਜਾਬ ‘ਚ ਜਾਇਦਾਦਾਂ ਦੀਆਂ ਰਜਿਸਟਰੀਆਂ ਆਨਲਾਈਨ ਪ੍ਰਕਿਰਿਆ ਤਹਿਤ ਹੋਣਗੀਆਂ…ਸਰਕਾਰ ਦਾ ਵੱਡਾ ਐਲਾਨ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ

ਪੰਜਾਬ 'ਚ ਜਾਇਦਾਦਾਂ ਦੀਆਂ ਰਜਿਸਟਰੀਆਂ ਆਨਲਾਈਨ ਪ੍ਰਕਿਰਿਆ ਤਹਿਤ ਹੋਣਗੀਆਂ…ਸਰਕਾਰ ਦਾ ਵੱਡਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend