Gee 98News

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਮਿਲ ਗਈ ਮਾਫ਼ੀ…ਪ੍ਰਚਾਰ ‘ਤੇ ਲੱਗੀ ਰੋਕ ਵੀ ਹਟੀ

-ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨਾਲ ਸੰਬੰਧਿਤ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਆਪਣੀ ਪੁਰਾਣੀ ਬਿਆਨਬਾਜ਼ੀ ਲਈ ਮਾਫੀ ਮੰਗੀ ਅਤੇ ਅਤੀਤ ‘ਚ ਹੋਈਆਂ ਆਪਣੀਆਂ ਹੋਰ ਭੁੱਲਾਂ ਲਈ ਖ਼ਿਮਾ ਜਾਚਨਾ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਉਹਨਾਂ ਦੀ ਖਿਮਾ ਪ੍ਰਵਾਨ ਕਰਦਿਆਂ ਉਹਨਾਂ ਨੂੰ ਅੱਗੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਤ ਸਿੱਖ ਮਰਿਆਦਾ, ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਾਕੀਦ ਕੀਤੀ ਗਈ ਕਿ ਗੁਰੂ ਸਾਹਿਬ ਦੇ ਸਰੋਵਰ ਦੇ ਖ਼ਿਲਾਫ਼ ਨਾ ਬੋਲਿਆ ਜਾਵੇ, ਪ੍ਰਚਾਰ ਦੌਰਾਨ ਸਾਖੀਆਂ ਸੁਣਾਈਆਂ ਜਾਣ ਅਤੇ ਖਾਲਸਾ ਪੰਥ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਕਿਸੇ ਵੀ ਜਥੇਬੰਦੀ ਦੇ ਖ਼ਿਲਾਫ਼ ਕੋਈ ਟਿੱਪਣੀ ਨਾ ਕੀਤੀ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਚਾਰ ’ਤੇ ਲਗਾਈ ਰੋਕ ਹਟਾ ਦਿੱਤੀ ਗਈ। ਇਹ ਵੀ ਕਿਹਾ ਗਿਆ ਕਿ ਜੇਕਰ ਪ੍ਰਚਾਰ ਕਰਨ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਲਿਆ ਸਕਦੇ ਹਨ। ਭਾਈ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 501 ਰੁਪਏ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ।

Gee98 Ads
error: Content is protected !!