Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਦਾ ਪੰਜਾਬ ਨੂੰ ਵੱਡਾ ਵਿੱਤੀ ਝਟਕਾ…ਕਰਜ਼ਾ ਹੱਦ ਵਿੱਚ ਕੀਤੀ ਵੱਡੀ ਕਟੌਤੀ

Nirmal Pandori by Nirmal Pandori
05/21/2025
in ਪੰਜਾਬ
Reading Time: 1 min read
A A
0
ਕੇਂਦਰ ਦਾ ਪੰਜਾਬ ਨੂੰ ਵੱਡਾ ਵਿੱਤੀ ਝਟਕਾ…ਕਰਜ਼ਾ ਹੱਦ ਵਿੱਚ ਕੀਤੀ ਵੱਡੀ ਕਟੌਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਾਲੀ ਸਾਲ 2025-26 ਦੌਰਾਨ ਸੰਕਟ ਵਿੱਚ ਰਹੇਗਾ ਪੰਜਾਬ ਦਾ ਖਜ਼ਾਨਾ

ਚੰਡੀਗੜ੍ਹ ,21 ਮਈ, Gee98 News service

-ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਲਿਮਿਟ ਵਿੱਚ ਕਟੌਤੀ ਕਰਕੇ ਪੰਜਾਬ ਨੂੰ ਇੱਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਹੈ। ਰਿਪੋਰਟ ਅਨੁਸਾਰ ਕੇਂਦਰ ਸਰਕਾਰ ਨੇ ਪੰਜਾਬ ਲਈ ਸਾਲ 2025-26 ਲਈ ਸਮੁੱਚੀ ਕਰਜ਼ਾ ਸੀਮਾ ਵਿੱਚੋਂ ਅਗਲੇ 9 ਮਹੀਨਿਆਂ ਲਈ ਕਰਜ਼ਾ ਹੱਦ ਵਿੱਚ 16,477 ਕਰੋੜ ਦੀ ਕਟੌਤੀ ਕਰ ਦਿੱਤੀ ਹੈ। ਚਾਲੂ ਵਿੱਤੀ ਸਾਲ ਦੌਰਾਨ ਪੰਜਾਬ 51, 176.40 ਕਰੋੜ ਰੁਪਏ ਦਾ ਕਰਜ਼ਾ ਚੁੱਕ ਸਕਦਾ ਹੈ ਜਿਸ ਅਨੁਸਾਰ ਅਗਲੇ 9 ਮਹੀਨਿਆਂ ਲਈ ਪੰਜਾਬ ਦੀ ਕਰਜਾ ਹੱਦ 38,382 ਕਰੋੜ ਰੁਪਏ ਬਣਦੀ ਪ੍ਰੰਤੂ ਕੇਂਦਰ ਨੇ ਪੰਜਾਬ ਨੂੰ ਅਗਲੇ 9 ਮਹੀਨਿਆਂ ਲਈ ਸਿਰਫ 21905 ਕਰੋੜ ਦੇ ਕਰਜ਼ਾ ਚੁੱਕਣ ਦੀ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਭਾਰਤੀ ਰਿਜਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਇੱਕ ਪੱਤਰ ਵੀ ਲਿਖ ਦਿੱਤਾ ਜਿਸ ਵਿੱਚ ਚਾਲੂ ਮਾਲੀ ਸਾਲ ਦੇ ਪਹਿਲੇ 9 ਮਹੀਨਿਆਂ ਲਈ ਪੰਜਾਬ ਨੂੰ 21905 ਕਰੋੜ ਰੁਪਏ ਦੇ ਕਰਜ਼ਾ ਦੇਣ ਦੀ ਪ੍ਰਵਾਨਗੀ ਦਾ ਜ਼ਿਕਰ ਹੈ। ਪੰਜਾਬ ਦੇ ਮੌਜੂਦਾ ਵਿੱਤੀ ਹਾਲਾਤਾਂ ਦੇ ਮੱਦੇਨਜ਼ਰ ਕਰਜ਼ਾ ਹੱਦ ਵਿੱਚ ਇਹ ਵੱਡੀ ਕਟੌਤੀ ਪੰਜਾਬ ਨੂੰ ਅਗਲੇ ਦਿਨਾਂ ‘ਚ ਸੰਕਟ ਵਿੱਚ ਪਾਵੇਗੀ। ਇੱਥੇ ਇਹ ਵੀ ਧਿਆਨ ਰਹੇ ਕਿ ਮਾਲੀ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਗਈਆਂ ਅਤੇ ਹੁਣ ਕਰਜ਼ਾ ਹੱਦ ਵਿੱਚ ਵੱਡੀ ਕਟੌਤੀ ਦੇ ਕਾਰਨ ਚਾਲੂ ਮਾਲੀ ਸਾਲ ਦੌਰਾਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਹੀ ਮਾਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਸੂਬੇ ਦੇ ਖਜ਼ਾਨੇ ਦੇ ਸੰਕਟ ਦੇ ਦਿਨਾਂ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਅਦਾਇਗੀਆਂ ਹੀ ਰੋਕੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰ ਦਾ ਪਹਿਲਾਂ ਹੀ ਵਧਿਆ ਹੋਇਆ ਮਾਲੀ ਘਾਟਾ ਹੋਰ ਵਧ ਜਾਵੇਗਾ। ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 1.11 ਲੱਖ ਕਰੋੜ ਦੀ ਮਾਲੀਆ ਪ੍ਰਾਪਤੀ ਦਾ ਟੀਚਾ ਰੱਖਿਆ ਹੈ ਜਦੋਂ ਕਿ ਮਾਲੀਆ ਖਰਚਾ 1.35 ਲੱਖ ਕਰੋੜ ਰੁਪਏ ਹੈ ਜਿਸ ਦੇ ਨਤੀਜੇ ਵਜੋਂ 23,957.28 ਕਰੋੜ ਦਾ ਮਾਲੀਆ ਘਾਟਾ ਹੋਵੇਗਾ। ਜਿਸ ਨੂੰ ਪੂਰਾ ਕਰਨ ਲਈ ਸਰਕਾਰ ਨਵੇਂ ਟੈਕਸ ਵੀ ਲਗਾ ਸਕਦੀ ਹੈ ਜਿਸ ਦਾ ਖਮਿਆਜ਼ਾ ਵੀ ਸੂਬੇ ਦੇ ਲੋਕਾਂ ਨੂੰ ਹੀ ਭੁਗਤਣਾ ਪਵੇਗਾ। ਦੂਜੇ ਪਾਸੇ ਪੰਜਾਬ ਸਿਰ ਕਰਜ਼ੇ ਦੀ ਦਰ ਵਧ ਰਹੀ ਹੈ। ਪੰਜਾਬ ਸਿਰ 31 ਮਾਰਚ 2026 ਤੱਕ ਕੁੱਲ ਕਰਜ਼ 4.17 ਲੱਖ ਕਰੋੜ ਹੋਣ ਦਾ ਅਨੁਮਾਨ ਹੈ, ਜਦੋਂ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ੇ ਦਾ ਬੋਝ 3.82 ਲੱਖ ਕਰੋੜ ਹੋ ਚੁੱਕਾ ਹੈ। ਲੰਘੇ ਤਿੰਨ ਵਰ੍ਹਿਆਂ ਵਿੱਚ ਮੌਜੂਦਾ ਸਰਕਾਰ 1.32 ਲੱਖ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ।ਇਹ ਵੇਖਣਯੋਗ ਹੋਵੇਗਾ ਕਿ ਵਿੱਤ ਮੰਤਰੀ ਚਾਲੂ ਮਾਲੀ ਵਰੇ ਵਿੱਚ ਕਰਜ਼ਾ ਹੱਦ ਕਟੌਤੀ ਦੇ ਵੱਡੇ ਅੰਕੜੇ ਦੇ ਮੱਦੇਨਜ਼ਰ ਸੂਬੇ ਦੇ ਵਿੱਤੀ ਸੰਕਟ ਨੂੰ ਕਿਵੇਂ “ਹੈਂਡਲ” ਕਰਨਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਮਿਲ ਗਈ ਮਾਫ਼ੀ…ਪ੍ਰਚਾਰ ‘ਤੇ ਲੱਗੀ ਰੋਕ ਵੀ ਹਟੀ

Next Post

ਸਾਵਧਾਨ ! ਸਕੂਲੀ ਬੱਚਿਆਂ ‘ਚ ਵੱਧ ਰਹੀ ਟਾਈਪ 2 ਸ਼ੂਗਰ…CBSE ਨੇ ਸਕੂਲਾਂ ‘ਚ ਸ਼ੂਗਰ ਬੋਰਡ ਲਗਾਉਣ ਦੇ ਦਿੱਤੇ ਹੁਕਮ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਸਾਵਧਾਨ ! ਸਕੂਲੀ ਬੱਚਿਆਂ ‘ਚ ਵੱਧ ਰਹੀ ਟਾਈਪ 2 ਸ਼ੂਗਰ…CBSE ਨੇ ਸਕੂਲਾਂ ‘ਚ ਸ਼ੂਗਰ ਬੋਰਡ ਲਗਾਉਣ ਦੇ ਦਿੱਤੇ ਹੁਕਮ

ਸਾਵਧਾਨ ! ਸਕੂਲੀ ਬੱਚਿਆਂ 'ਚ ਵੱਧ ਰਹੀ ਟਾਈਪ 2 ਸ਼ੂਗਰ…CBSE ਨੇ ਸਕੂਲਾਂ 'ਚ ਸ਼ੂਗਰ ਬੋਰਡ ਲਗਾਉਣ ਦੇ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend