Gee 98News

CIA ਇੰਚਾਰਜ ਸਮੇਤ ਚਾਰ ਪੁਲਿਸ ਵਾਲੇ ਨਸ਼ਾ ਤਸਕਰ ਨੂੰ ਹਿਰਾਸਤ ਵਿੱਚੋਂ ਭਜਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

-ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ਼ ਦੇ ਇੰਚਾਰਜ, ਦੋ ਥਾਣੇਦਾਰਾਂ ਤੇ ਇੱਕ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨਾਂ ‘ਤੇ ਦੋਸ਼ ਹੈ ਕਿ ਉਹਨਾਂ ਨੇ ਫੜੇ ਗਏ ਨਸ਼ਾ ਤਸਕਰ ਦੇ ਪਰਿਵਾਰ ਤੋਂ 2 ਲੱਖ 50000 ਲੈ ਕੇ ਉਸ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾ ਦਿੱਤਾ।‌ ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਪੁਲਿਸ ਨੇ ਸੀਆਈਏ ਸਟਾਫ਼ ਫਗਵਾੜਾ ਦੇ ਇੰਚਾਰਜ ਬਿਸਮਨ ਸਿੰਘ ਸਾਹੀ, ਏਐਸਆਈ ਜਸਵਿੰਦਰ ਸਿੰਘ, ਏਐਸਆਈ ਨਿਰਮਲ ਸਿੰਘ ਅਤੇ ਹੈਡ ਕਾਂਸਟੇਬਲ ਜਗਰੂਪ ਸਿੰਘ ਨੂੰ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਹੈ। ‌ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮੁਲਜਮਾਂ ਨੇ ਤਸਕਰ ਹਨੀ ਨੂੰ ਹਿਰਾਸਤ ਵਿੱਚੋਂ ਭਜਾਉਣ ਲਈ ਉਸਦੇ ਪਰਿਵਾਰ ਤੋਂ ਢਾਈ ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ‌ ਡੀਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਹੋਰ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ‌ ਉਹਨਾਂ ਕਿਹਾ ਕਿ ਫੜੇ ਕਿ ਪੁਲਿਸ ਮੁਲਾਜ਼ਮਾਂ ਨੂੰ ਮੈਡੀਕਲ ਕਰਵਾ ਕੇ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

Gee98 Ads
error: Content is protected !!