Gee 98News

ਕੇਂਦਰੀ ਸਿੱਖ ਅਜਾਇਬ ਘਰ ‘ਚ ਨਹੀਂ ਲੱਗੇਗੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ….ਪੜ੍ਹੋ ਖ਼ਬਰ

-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਗਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫੈਸਲਾ ਵਿਵਾਦਾਂ ‘ਚ ਫਸਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੀ 13 ਮਈ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਨੇ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ਦੇ ਵਿਰੋਧ ਵਿੱਚ ਜੇਲ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਐਸਜੀਪੀਸੀ ਨੂੰ ਇੱਕ ਪੱਤਰ ਲਿਖਿਆ ਹੈ। ‌ ਆਪਣੇ ਪੱਤਰ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵਿਰੋਧ ਅਤੇ ਨਿੰਦਾ ਕੀਤੀ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਵਿਚਾਰ ਕਰਨਗੇ। ‌ ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ 1995 ‘ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿੱਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਮਣੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਨਮਾਨਿਤ ਹਸਤੀਆਂ ਦੀਆਂ ਤਸਵੀਰਾਂ ਲਵਾਉਣ ਸਬੰਧੀ ਵੱਡੇ ਸਵਾਲ ਖੜੇ ਕੀਤੇ ਹਨ। ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਦੀ ਰੌਸ਼ਨੀ ਵਿੱਚ ਹੋਰ ਸਿੱਖ ਮਾਹਿਰਾਂ ਨੇ ਵੀ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰੀ ਸਿੱਖ ਸਿੱਖ ਅਜਾਇਬ ਘਰ ਵਿੱਚ ਤਸਵੀਰਾਂ ਲਗਾਉਣ ਸਬੰਧੀ ਕੋਈ ਠੋਸ ਨੀਤੀ ਤਿਆਰ ਕਰਨੀ ਚਾਹੀਦੀ ਹੈ। ‌

error: Content is protected !!