Skip to main content

Gee 98News

ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ਚ ਹੋਈ ਵਕੀਲ ਦੀ ਮੌਤ…ਸਿੱਖ ਜਥੇਬੰਦੀਆਂ ਨੇ ਕੀਤੀ ਜਾਂਚ ਦੀ ਮੰਗ

-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਜੁੜੇ ਰਹੇ ਇੱਕ ਨੌਜਵਾਨ ਵਕੀਲ ਦੀ ਗੋਲੀ ਲੱਗਣ ਨਾਲ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਜਾਣ ਤੋਂ ਬਾਅਦ ‌ਜਲੰਧਰ ਦੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਹ ਘਟਨਾ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਇਲਾਕੇ ਵਿੱਚ ਵਾਪਰੀ ਜਦੋਂ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਉਹਨਾਂ ਦੇ ਘਰ ਵਿੱਚ ਹੀ ਗੋਲੀ ਲੱਗਣ ਨਾਲ ਮੌਤ ਹੋ ਗਈ। ‌ਪ੍ਰਾਪਤ ਜਾਣਕਾਰੀ ਅਨੁਸਾਰ ਐਡਵੋਕੇਟ ਢੀਂਗਰਾ ਘਟਨਾ ਤੋਂ ਕੁਝ ਸਮਾਂ ਪਹਿਲਾਂ ਆਪਣੇ ਗਵਾਂਢੀਆਂ ਨੂੰ ਮਿਲ ਕੇ ਆਪਣੇ ਘਰ ਆਏ ਸਨ ਅਤੇ ਉਹਨਾਂ ਦੇ ਘਰ ਆਉਣ ਤੋਂ ਥੋੜ੍ਹਾ ਚਿਰ ਬਾਅਦ ਹੀ ਘਰ ਅੰਦਰੋਂ ਗੋਲੀ ਚੱਲਣ ਦੀ ਆਵਾਜ਼ ਆਈ। ਗੋਲੀ ਦੀ ਆਵਾਜ਼ ਆਉਣ ਤੋਂ ਕਾਫੀ ਸਮੇਂ ਬਾਅਦ ਜਦ ਘਰ ਤੋਂ ਕੋਈ ਬਾਹਰ ਨਾ ਆਇਆ ਤਾਂ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਹੈ। ਪਰਮਿੰਦਰ ਸਿੰਘ ਢੀਂਗਰਾ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ ਜਿਨਾਂ ਦੀ ਗੋਲੀ ਲੱਗਣ ਨਾਲ ਮੌਤ ਦੀ ਸੂਚਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਗੱਡੀ ਗਿਣਤੀ ‘ਚ ਉਹਨਾਂ ਦੇ ਘਰ ਸਾਹਮਣੇ ਪੁੱਜੇ ਅਤੇ ਇਸ ਘਟਨਾ ਦੀ ਨਿਰਪੱਖ ਪੜ੍ਹਤਾਲ ਦੀ ਮੰਗ ਕੀਤੀ। ਮੌਕੇ ‘ਤੇ ਹਾਜ਼ਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ ਇਸ ਲਈ ਇਸ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਫੋਟੋ ਕੈਪਸ਼ਨ-ਵਕੀਲ ਪਰਮਿੰਦਰ ਸਿੰਘ ਦੀ ਫਾਈਲ ਫੋਟੋ

error: Content is protected !!